INFLATIONS:ਵਧੀਆ ਹੋਈਆਂ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਦੇ ਵਿਰੋਧ ਵਿੱਚ ਕਾਂਗਰਸ ਵੱਲੋਂ ਰੋਸ਼ ਪ੍ਰਦਰਸ਼ਨ

ਕੁਰਾਲੀ/ ਰੋਜ਼ਾਨਾਂ ਰਿਪੋਰਟਰ

ਸਾਰ

ਡੀਜ਼ਲ ਅਤੇ ਪੈਟਰੋਲ ਦੀਆਂ ਵਧੀਆਂ ਹੋਈਆਂ ਕੀਮਤਾਂ ਨੇ ਆਮ ਜਨਤਾ ਦੀਆਂ ਜੇਬਾਂ ਉੱਤੇ ਖਾਸਾ ਬੋਝ ਪਾਇਆ ਹੈ। ਇਸ ਦੇ ਵਿਰੋਧ ਵਿੱਚ ਅੱਜ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਦੀ ਅਗਵਾਈ ਵਿੱਚ ਤੇਲ ਕੀਮਤਾਂ ਵਿੱਚ ਲਗਾਤਾਰ ਕੀਤੇ ਜਾ ਰਹੇ ਵਾਧੇ ਸਬੰਧੀ ਬਲਾਕ ਮਾਜਰੀ ਵਿੱਚ ਪ੍ਰਦਰਸ਼ਨ ਕੀਤਾ ਗਿਆ।

ਵਿਸਤਾਰ

ਡੀਜ਼ਲ ਅਤੇ ਪੈਟਰੋਲ ਦੀਆਂ ਵਧੀਆਂ ਹੋਈਆਂ ਕੀਮਤਾਂ ਨੇ ਆਮ ਜਨਤਾ ਦੀਆਂ ਜੇਬਾਂ ਉੱਤੇ ਖਾਸਾ ਬੋਝ ਪਾਇਆ ਹੈ। ਇਸ ਦੇ ਵਿਰੋਧ ਵਿੱਚ ਅੱਜ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਦੀ ਅਗਵਾਈ ਵਿੱਚ ਤੇਲ ਕੀਮਤਾਂ ਵਿੱਚ ਲਗਾਤਾਰ ਕੀਤੇ ਜਾ ਰਹੇ ਵਾਧੇ ਸਬੰਧੀ ਬਲਾਕ ਮਾਜਰੀ ਵਿੱਚ ਪ੍ਰਦਰਸ਼ਨ ਕੀਤਾ ਗਿਆ। ਸ੍ਰੀ ਕੰਗ ਨੇ ਕੇਂਦਰ ਸਰਕਾਰ ਦੀ ਨੁਕਤਾਚੀਨੀ ਕਰਦਿਆਂ ਕਾਰਪੋਰੇਟ ਘਰਾਣਿਆਂ ਨੂੰ ਲਾਹਾ ਪਹੁੰਚਾਉਣ ਅਤੇ ਆਮ ਲੋਕਾਂ ਦਾ ਮਹਿੰਗਾਈ ਨਾਲ ਕਚੂਮਰ ਕੱਢਣ ਦਾ ਦੋਸ਼ ਲਗਾਇਆ।ਸ੍ਰੀ ਕੰਗ ਨੇ ਕਿਹਾ ਕਿ ਕੇਂਦਰ ਵਲੋਂ ਤੇਲ ਦੀਆਂ ਕੀਮਤਾਂ ਨੂੰ ਚੋਣਾਂ ਨਾਲ ਜੋੜਦਿਆਂ ਪਹਿਲਾਂ ਸਮੇਂ ਸਿਰ ਨਹੀਂ ਵਧਾਇਆ ਗਿਆ ਸਗੋਂ ਹੁਣ ਨਿੱਤ ਕੀਮਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਚੁੱਪ-ਚਪੀਤੇ ਤੇਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧੇ ਕਾਰਨ ਲੋਕ ਮਹਿੰਗਾਈ ਦੀ ਮਾਰ ਝੱਲਣ ਲਈ ਮਜਬੂਰ ਹਨ। ਸ੍ਰੀ ਕੰਗ ਨੇ ਕਿਹਾ ਕਿ ਕੇਂਦਰ ਸਰਕਾਰ ਮਹਿੰਗਾਈ ਨੂੰ ਰੋਕਣ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕੇਂਦਰ ਨੂੰ ਅਪੀਲ ਕੀਤੀ ਕਿ ਤੇਲ ਤੇ ਰਸੋਈ ਗੈਸ ਦੀਆਂ ਕੀਮਤਾਂ ਨੂੰ ਕੰਟਰੋਲ ਕੀਤਾ ਜਾਵੇ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਉੱਤੇ ਸੂਬਾ ਸਰਕਾਰ ਵੱਲੋਂ ਲਗਾਏ ਜਾਣ ਵਾਲੇ ਟੈਕਸ ਖ਼ਤਮ ਕਰ ਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਸ੍ਰੀ ਕੰਗ ਨੇ ਹਲਕਾ ਵਾਸੀਆਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਕਾਂਗਰਸ ਹੀ ਆਮ ਲੋਕਾਂ ਨੂੰ ਮਹਿੰਗਾਈ ਦੀ ਮਾਰ ਤੋਂ ਬਚਾਅ ਕੇ ਹੋਰ ਸਹੂਲਤਾਂ ਦੇ ਸਕਦੀ ਹੈ।

Leave a Reply

Your email address will not be published. Required fields are marked *