PROTEST:ਕਾਕਰੋਚ ਜਨਤਾ ਪਾਰਟੀ ਦੇ ਸਮਰਥਨ ਚ ਬੋਲੇ ਮਸ਼ਹੂਰ ਫਿਲਮ ਅਦਾਕਾਰ ਪ੍ਰਕਾਸ਼ ਰਾਜ

ਚੰਡੀਗੜ੍ਹ / ਰੋਜ਼ਾਨਾ ਰਿਪੋਰਟਰ

ਸਾਰ

ਦਿੱਲੀ ਦੇ ਜੰਤਰ ਮੰਤਰ ਤੇ ਕਾਕਰੋਜ਼ ਜਨਤਾ ਪਾਰਟੀ ਦੇ ਵਿਸ਼ਾਲ ਪ੍ਰਦਰਸ਼ਨ ਨੂੰ ਦੇਖਦੇਆਂ ਮਸ਼ਹੂਰ ਫ਼ਿਲਮੀ ਅਦਾਕਾਰ ਪ੍ਰਕਾਸ਼ ਰਾਜ ਨੇ ‘ਕਾਕਰੋਚ ਜਨਤਾ ਪਾਰਟੀ’ (CJP) ਦੇ ਸਮਰਥਨ ਚ ਕਿਹਾ

ਵਿਸਤਾਰ

ਦਿੱਲੀ ਦੇ ਜੰਤਰ ਮੰਤਰ ਤੇ ਕਾਕਰੋਜ਼ ਜਨਤਾ ਪਾਰਟੀ ਦੇ ਵਿਸ਼ਾਲ ਪ੍ਰਦਰਸ਼ਨ ਨੂੰ ਦੇਖਦੇਆਂ ਮਸ਼ਹੂਰ ਫ਼ਿਲਮੀ ਅਦਾਕਾਰ ਪ੍ਰਕਾਸ਼ ਰਾਜ ਨੇ ‘ਕਾਕਰੋਚ ਜਨਤਾ ਪਾਰਟੀ’ (CJP) ਦੇ ਹਾਲੀਆ ਪ੍ਰਦਰਸ਼ਨ ਨੂੰ ਲੈ ਕੇ ਵੱਡੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਇਸ ਅੰਦੋਲਨ ਪ੍ਰਤੀ ਆਪਣੀ ਇੱਕਜੁਟਤਾ ਪ੍ਰਗਟਾਈ ਅਤੇ ਪ੍ਰਦਰਸ਼ਨਕਾਰੀਆਂ ਦੇ ਹੌਸਲੇ ਦੀ ਸ਼ਲਾਘਾ ਕੀਤੀ ਹੈ।ਪ੍ਰਕਾਸ਼ ਰਾਜ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ’ਤੇ ਲਿਖਿਆ ਕਿ ਉਨ੍ਹਾਂ ਨੇ ਇਸ ਪ੍ਰਦਰਸ਼ਨ ਵਿੱਚ ਨਿੱਜੀ ਤੌਰ ‘ਤੇ ਸ਼ਾਮਲ ਹੋਣ ਦੀ ਪੂਰੀ ਕੋਸ਼ਿਸ਼ ਕੀਤੀ ਸੀ, ਪਰ ਪਹਿਲਾਂ ਤੋਂ ਤੈਅਸ਼ੁਦਾ ਰੁਝੇਵਿਆਂ ਅਤੇ ਕੰਮਾਂ ਕਾਰਨ ਉਹ ਉੱਥੇ ਨਹੀਂ ਪਹੁੰਚ ਸਕੇ। ਹਾਲਾਂਕਿ, ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਹ ਪੂਰੀ ਤਰ੍ਹਾਂ ਇਸ ਅੰਦੋਲਨ ਦੇ ਨਾਲ ਖੜ੍ਹੇ ਹਨ ਅਤੇ ਇਸ ਦੇ ਉਦੇਸ਼ ਦਾ ਪੁਰਜ਼ੋਰ ਸਮਰਥਨ ਕਰਦੇ ਹਨ।

Leave a Reply

Your email address will not be published. Required fields are marked *