ਅੰਮ੍ਰਿਤਸਰ /ਰੋਜਾਨਾ ਰਿਪੋਰਟਰ
ਸਾਰ
ਪੰਜਾਬ ਸਰਕਾਰ ਦੁਆਰਾ ਚਲਾਈ ਗਈ “ਵਾਰ ਅਗੇਨਸ ਡਰੱਗ” ਮੁਹਿਮ ਸਰਕਾਰ ਵੱਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਨਸ਼ਾ ਮੁਕਤ ਹੋ ਗਿਆ ਹੈ ਅਤੇ ਅਸੀਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਵਾਂਗੇ ਪਰ ਸੋਸ਼ਲ ਮੀਡੀਆ ਤੇ ਲਗਾਤਾਰ ਨਸ਼ੇ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ ਜਾਣਕਾਰੀਆਂ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ।
ਵਿਸਤਾਰ

ਪੁਲੀਸ ਨੇ 30.045 ਕਿਲੋਗ੍ਰਾਮ ਹੈਰੋਇਨ ਸਮੇਤ ਛੇ ਲੋਕਾਂ ਨੂੰ ਕੀਤਾ ਗਿਫਤਾਰ
ਇਹ ਖੁਲਾਸਾ ਡੀਜੀਪੀ ਗੌਰਵ ਯਾਦਵ ਨੇ ਕੀਤਾ।ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਇਸ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇੱਕ ਦੁਬਈ-ਅਧਾਰਤ ਤਸਕਰ ਨਾਲ ਜੁੜੇ ਹੋਏ ਸਨ ਜੋ ਸਰਹੱਦ ਪਾਰੋਂ ਹੈਰੋਇਨ ਦੀਆਂ ਖੇਪਾਂ ਦੀ ਸਪਲਾਈ ਵਿੱਚ ਸਹਾਇਤਾ ਕਰ ਰਿਹਾ ਸੀ। ਉਸ ਦੇ ਨਿਰਦੇਸ਼ਾਂ ‘ਤੇ ਮੁਲਜ਼ਮਾਂ ਨੇ ਨਿਰਧਾਰਤ ਥਾਵਾਂ ਤੋਂ ਖੇਪਾਂ ਪ੍ਰਾਪਤ ਕੀਤੀਆਂ ਅਤੇ ਅੱਗੇ ਉਹਨਾਂ ਨੂੰ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਸਪਲਾਈ ਕਰ ਰਹੇ ਸਨ।ਇਸ ਸਬੰਧ ਵਿੱਚ ਪੁਲੀਸ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ, ਵਿੱਤੀ ਟਰਾਇਲ ਦਾ ਪਤਾ ਲਗਾਉਣ ਅਤੇ ਸੰਭਾਵਿਤ ਹਵਾਲਾ ਸਬੰਧਾਂ ਦਾ ਪਤਾ ਲਗਾਉਣ ਲਈ ਅੱਗਲੇਰੀ ਜਾਂਚ ਜਾਰੀ ਹੈ।ਡੀਜੀਪੀ ਨੇ ਆਖਿਆ ਕਿ ਪੰਜਾਬ ਪੁਲੀਸ ਸੂਬੇ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਇੱਕ ਸੁਰੱਖਿਅਤ ਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ ‘ਤੇ ਅਡੋਲ ਹੈ। ਇਸ ਸਬੰਧ ਵਿੱਚ ਪੁਲੀਸ ਕਮਿਸ਼ਨਰ ਵੱਲੋਂ ਪ੍ਰੈਸ ਕਾਨਫਰੰਸ ਸੱਦੀ ਗਈ ਹੈ ਅਤੇ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਬਾਰੇ ਹੋਰ ਵੀ ਖੁਲਾਸੇ ਕੀਤੇ ਜਾਣਗੇ