ਅਨੁਸੂਚਿਤ ਜਾਤੀ ਵਰਗ ਦੇ ਉਮੀਦਵਾਰਾਂ ਲਈ ਮੁਫ਼ਤ ਰਿਹਾਇਸ਼ੀ ‘ਐਲਡਰਲੀ ਕੇਅਰ ਟੇਕਰ’ ਕੋਰਸ ਲਈ ਰਜਿਸਟ੍ਰੇਸ਼ਨ ਸ਼ੁਰੂ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਯੋਗ ਉਮੀਦਵਾਰਾਂ ਨੂੰ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ

ਜਲੰਧਰ/17 ਜੂਨ/ ਸੁਨੀਲ ਕੁਮਾਰ

ਸਾਰ

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਯਾ ਪੀ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਅਨੁਸੂਚਿਤ ਜਾਤੀ (ਐੱਸ.ਸੀ.) ਵਰਗ ਨਾਲ ਸਬੰਧਤ ਨੌਜਵਾਨਾਂ ਲਈ 360 ਘੰਟਿਆਂ ਦੇ ਰਿਹਾਇਸ਼ੀ ‘ਐਲਡਰਲੀ ਕੇਅਰ ਟੇਕਰ’ ਸਿਖ਼ਲਾਈ ਕੋਰਸ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ।

ਵਿਸਤਾਰ

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਯਾ ਪੀ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਅਨੁਸੂਚਿਤ ਜਾਤੀ (ਐੱਸ.ਸੀ.) ਵਰਗ ਨਾਲ ਸਬੰਧਤ ਨੌਜਵਾਨਾਂ ਲਈ 360 ਘੰਟਿਆਂ ਦੇ ਰਿਹਾਇਸ਼ੀ ‘ਐਲਡਰਲੀ ਕੇਅਰ ਟੇਕਰ’ ਸਿਖ਼ਲਾਈ ਕੋਰਸ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ।ਉਨ੍ਹਾਂ ਦੱਸਿਆ ਕਿ ਇਹ ਕੋਰਸ ਪੰਜਾਬ ਹੁਨਰ ਵਿਕਾਸ ਮਿਸ਼ਨ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਅਤੇ ਅਪੋਲੋ ਮੈਡਸਕਿਲਜ਼ ਲਿਮੀਟਡ ਦੇ ਸਾਂਝੇ ਉਪਰਾਲੇ ਤਹਿਤ ਕਰਵਾਇਆ ਜਾ ਰਿਹਾ ਹੈ। ਇਸ ਕੋਰਸ ਦੌਰਾਨ ਸਿਖਿਆਰਥੀਆਂ ਨੂੰ ਜੈਰੀਐਟ੍ਰਿਕ ਕੇਅਰ, ਬੁਨਿਆਦੀ ਨਰਸਿੰਗ, ਫਸਟ ਏਡ, ਪੋਸ਼ਣ, ਮੋਬਿਲਟੀ ਸਹਾਇਤਾ ਅਤੇ ਸੰਚਾਰ ਕੌਸ਼ਲਾਂ ਬਾਰੇ ਵਿਸਥਾਰਪੂਰਵਕ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਕੋਰਸ ਪੂਰੀ ਤਰ੍ਹਾਂ ਰਿਹਾਇਸ਼ੀ ਹੈ ਅਤੇ ਸਿਖਿਆਰਥੀਆਂ ਨੂੰ ਮੁਫ਼ਤ ਰਹਿਣ-ਸਹਿਣ, ਭੋਜਨ ਅਤੇ ਟ੍ਰੇਨਿੰਗ ਕਿੱਟਾਂ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਕੋਰਸ ਸਫ਼ਲਤਾਪੂਰਵਕ ਮੁਕੰਮਲ ਕਰਨ ਵਾਲੇ ਉਮੀਦਵਾਰਾਂ ਨੂੰ ਪੰਜਾਬ ਹੁਨਰ ਵਿਕਾਸ ਮਿਸ਼ਨ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਅਤੇ ਅਪੋਲੋ ਮੈਡਸਕਿਲਜ਼ ਵੱਲੋਂ ਸਾਂਝਾ ਸਰਟੀਫਿਕੇਟ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੂੰ ਹਸਪਤਾਲਾਂ, ਬਿਰਧ ਆਸ਼ਰਮਾਂ, ਹੋਮ ਕੇਅਰ ਏਜੰਸੀਆਂ ਅਤੇ ਹੋਰ ਸਿਹਤ ਸੰਭਾਲ ਸੰਸਥਾਵਾਂ ਵਿੱਚ ਪਲੇਸਮੈਂਟ ’ਚ ਸਹਾਇਤਾ ਵੀ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਦੱਸਿਆ ਕਿ ਕੋਰਸ ਲਈ ਕੇਵਲ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਉਹ ਉਮੀਦਵਾਰ ਯੋਗ ਹਨ, ਜਿਨ੍ਹਾਂ ਨੇ ਘੱਟੋ-ਘੱਟ ਦਸਵੀਂ ਜਾਂ 10+2 ਪਾਸ ਕੀਤੀ ਹੋਵੇ। ਸਿਖ਼ਲਾਈ ਭਾਈ ਮਤੀ ਦਾਸ ਕਾਲਜ ਆਫ ਨਰਸਿੰਗ, ਗੁਰਾਇਆ (ਜ਼ਿਲ੍ਹਾ ਜਲੰਧਰ) ਵਿਖੇ ਕਰਵਾਈ ਜਾਵੇਗੀ।

ਵਧੀਕ ਡਿਪਟੀ ਕਮਿਸ਼ਨਰ ਨੇ ਯੋਗ ਉਮੀਦਵਾਰਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਕੋਰਸ ਹੁਨਰ ਵਿਕਾਸ ਦੇ ਨਾਲ-ਨਾਲ ਸਵੈ-ਰੋਜ਼ਗਾਰ ਅਤੇ ਨੌਕਰੀ ਦੇ ਨਵੇਂ ਰਾਹ ਖੋਲ੍ਹੇਗਾ। ਵਧੇਰੇ ਜਾਣਕਾਰੀ ਅਤੇ ਰਜਿਸਟ੍ਰੇਸ਼ਨ ਲਈ ਮੋਬਾਈਲ ਨੰਬਰ 9811971828 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *