ਕੇਂਦਰੀ ਏਜੰਸੀ ਨਾਲ ਕੀਤੇ ਸਾਂਝੇ ਆਪ੍ਰੇਸ਼ਨ ਦੌਰਾਨ, ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ

ਜਲੰਧਰ/ਸੁਨੀਲ ਕੁਮਾਰ

ਸਾਰ

ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਅਤੇ 3 ਸਰਗਰਮ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 03 ਵਿਦੇਸ਼ੀ ਆਧੁਨਿਕ ਪਿਸਤੌਲ ਸਮੇਤ ਐਮੂਨੀਸ਼ਨ ਬਰਾਮਦ ਕੀਤੇ ਗਏ।

ਵਿਸਤਾਰ

ਜਲੰਧਰ ਐੱਸ.ਐੱਸ.ਓ.ਸੀ. (SSOC) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਕੇਂਦਰੀ ਏਜੰਸੀ ਨਾਲ ਕੀਤੇ ਸਾਂਝੇ ਆਪ੍ਰੇਸ਼ਨ ਦੌਰਾਨ, ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਅਤੇ 3 ਸਰਗਰਮ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 03 ਵਿਦੇਸ਼ੀ ਆਧੁਨਿਕ ਪਿਸਤੌਲ ਸਮੇਤ ਐਮੂਨੀਸ਼ਨ ਬਰਾਮਦ ਕੀਤੇ ਗਏ। ਇਸ ਸਬੰਧੀ ਥਾਣਾ ਐੱਸ.ਐੱਸ.ਓ.ਸੀ., ਅੰਮ੍ਰਿਤਸਰ ਵਿਖੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਉਨ੍ਹਾਂ ਗੈਂਗਸਟਰਾਂ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ, ਜੋ ਪੰਜਾਬ ਵਿੱਚ ਗੈਂਗਵਾਰ, ਫਿਰੌਤੀ ਅਤੇ ਹੋਰ ਦੇਸ਼-ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹਨ। ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਹੀ ਇਹ ਮੁਲਜ਼ਮ ਹਥਿਆਰਾਂ ਦੀ ਖੇਪ ਇੱਧਰ-ਉੱਧਰ ਪਹੁੰਚਾਉਣ ਅਤੇ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਕਰਦੇ ਸਨ।ਫੜੇ ਗਏ ਮੁਲਜ਼ਮ ਅੰਮ੍ਰਿਤਸਰ ਵਿੱਚ ਹੋਏ ਇੱਕ ਕਤਲ ਕੇਸ ਅਤੇ ਬਟਾਲਾ ਵਿੱਚ ਹੋਏ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਵੀ ਲੋੜੀਂਦੇ ਸਨ। ਪੂਰੇ ਨੈੱਟਵਰਕ ਦਾ ਪਤਾ ਲਗਾਉਣ, ਇਨ੍ਹਾਂ ਦੇ ਬਾਕੀ ਸਾਥੀਆਂ ਦੀ ਪਛਾਣ ਕਰਨ, ਪਿਛਲੇ ਅਪਰਾਧਾਂ ਦਾ ਪਰਦਾਫਾਸ਼ ਕਰਨ ਅਤੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ‘ਤੇ ਚੱਲ ਰਹੇ ਇਸ ਸੰਗਠਿਤ ਅਪਰਾਧ ਸਿੰਡੀਕੇਟ ਨੂੰ ਖਤਮ ਕਰਨ ਲਈ ਹੋਰ ਜਾਂਚ ਜਾਰੀ ਹੈ।ਪੰਜਾਬ ਵਿੱਚ ਅਮਨ-ਕਾਨੂੰਨ, ਸ਼ਾਂਤੀ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਪੰਜਾਬ ਪੁਲਿਸ ਸੰਗਠਿਤ ਅਪਰਾਧ, ਗੈਂਗਸਟਰ ਨੈੱਟਵਰਕ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਅਤੇ ਨਿਰਣਾਇਕ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Leave a Reply

Your email address will not be published. Required fields are marked *