ਉੱਤਰਾਖੰਡ:ਨਿਹੰਗ ਸਿੰਘ ਨੌਜਵਾਨਾਂ ਨਾਲ ਮਾਰ ਕੁੱਟ ਕਰਨ ਦੇ ਮਾਮਲੇ ਵਿੱਚ ਦੂਜੀ ਧਿਰ ਤੇ ਵੀ ਕੀਤਾ ਗਿਆ ਪਰਚਾ ਦਰਜ਼

ਉੱਤਰਾਖੰਡ/ ਰੋਜ਼ਾਨਾਂ ਰਿਪੋਰਟਰ

ਸਾਰ

ਪੁਲਿਸ ਨੇ ਇੱਕ ਤਰਫਾ ਕਾਰਵਾਈ ਕੀਤੀ ਸਥਾਨੀ ਲੋਕਾਂ ਤੇ ਕੋਈ ਕਾਰਵਾਈ ਨਹੀਂ ਕੀਤੀ। ਜਾਣਕਾਰੀ ਅਨੁਸਾਰ ਉੱਤਰਾਖੰਡ ਦੇ ਕਰਨਪ੍ਰਯਾਗ ਵਿਖੇ ਵਾਪਰੀ ਘਟਨਾ ਦੇ ਸਬੰਧ ਵਿੱਚ ਉੱਤਰਾਖੰਡ ਪੁਲੀਸ ਵੱਲੋਂ ਨਿਹੰਗ ਸਿੰਘ ਨੌਜਵਾਨਾਂ ਨਾਲ ਮਾਰ ਕੁੱਟ ਕਰਨ ਅਤੇ ਜ਼ਲੀਲ ਕਰਨ ਦੇ ਮਾਮਲੇ ਵਿੱਚ ਦੂਜੀ ਧਿਰ ਖਿਲਾਫ ਵੀ ਕੇਸ ਦਰਜ ਕੀਤਾ ਗਿਆ ਹੈ।

ਵਿਸਤਾਰ

ਬੀਤੇ ਦਿਨੀ ਹੇਮਕੁੰਡ ਸਾਹਿਬ ਜਾਂਦਿਆਂ ਨੂੰ ਪੰਜਾਬ ਦੇ ਨਿਹੰਗ ਸਿੰਘਾਂ ਦਾ ਉੱਥੇ ਦੇ ਰਹਿਣ ਵਾਲੇ ਲੋਕਾਂ ਨਾਲ ਜੋ ਲੜਾਈ ਝਗੜੇ ਦੀ ਵੀਡੀਓ ਵਾਇਰਲ ਹੋਈ ਸੀ। ਨਿਹੰਗ ਸਿੰਘਾ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਸੀ ਕਿ ਉਸ ਲੜਾਈ ਵਿੱਚ ਪੁਲਿਸ ਨੇ ਇੱਕ ਤਰਫਾ ਕਾਰਵਾਈ ਕੀਤੀ ਸਥਾਨੀ ਲੋਕਾਂ ਤੇ ਕੋਈ ਕਾਰਵਾਈ ਨਹੀਂ ਕੀਤੀ। ਜਾਣਕਾਰੀ ਅਨੁਸਾਰ ਉੱਤਰਾਖੰਡ ਦੇ ਕਰਨਪ੍ਰਯਾਗ ਵਿਖੇ ਵਾਪਰੀ ਘਟਨਾ ਦੇ ਸਬੰਧ ਵਿੱਚ ਉੱਤਰਾਖੰਡ ਪੁਲੀਸ ਵੱਲੋਂ ਨਿਹੰਗ ਸਿੰਘ ਨੌਜਵਾਨਾਂ ਨਾਲ ਮਾਰ ਕੁੱਟ ਕਰਨ ਅਤੇ ਜ਼ਲੀਲ ਕਰਨ ਦੇ ਮਾਮਲੇ ਵਿੱਚ ਦੂਜੀ ਧਿਰ ਖਿਲਾਫ ਵੀ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧ ਵਿੱਚ ਥਾਣਾ ਕਰਨਪ੍ਰਯਾਗ ਵਿਖੇ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ ।ਇਸ ਦੀ ਪੁਸ਼ਟੀ ਉੱਤਰਾਖੰਡ ਪੁਲੀਸ ਮੁਖੀ ਦੇ ਦਫਤਰ ਵੱਲੋਂ ਕੀਤੀ ਗਈ ਹੈ।

ਉੱਤਰਾਖੰਡ ਪੁਲੀਸ ਨੇ ਜ਼ਖ਼ਮੀ ਸਿੱਖ ਨੌਜਵਾਨ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਕਰਨਪ੍ਰਯਾਗ ਵਿਖੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਇਸ ਤੋਂ ਇਲਾਵਾ ਨਿਰਪੱਖ, ਪਾਰਦਰਸ਼ੀ ਅਤੇ ਸੁਤੰਤਰ ਜਾਂਚ ਨੂੰ ਯਕੀਨੀ ਬਣਾਉਣ ਲਈ ਥਾਣਾ ਕਰਨਪ੍ਰਯਾਗ ਵਿੱਚ ਦਰਜ ਦੋਵੇਂ ਮਾਮਲਿਆਂ ਦੀ ਜਾਂਚ ਚਮੋਲੀ ਜ਼ਿਲ੍ਹੇ ਤੋਂ ਹਰਿਦੁਆਰ ਜ਼ਿਲ੍ਹੇ ਨੂੰ ਤਬਦੀਲ ਕਰ ਦਿੱਤੀ ਗਈ ਹੈ। ਇਹ ਜਾਂਚ ਸੀਨੀਅਰ ਪੁਲੀਸ ਅਧਿਕਾਰੀ ਹਰਿਦੁਆਰ ਨਵਨੀਤ ਸਿੰਘ ਭੁੱਲਰ ਦੀ ਨਿਗਰਾਨੀ ਹੇਠ ਕੀਤੀ ਜਾਵੇਗੀ।ਇਸੇ ਮਾਮਲੇ ਵਿੱਚ ਵੱਖ ਵੱਖ ਸਿੱਖ ਸੰਗਠਨਾਂ ਵੱਲੋ ਉੱਤਰਾਖੰਡ ਪੁਲੀਸ ’ਤੇ ਸਿੱਖ ਸ਼ਰਧਾਲੂਆਂ ਨਾਲ ਦੁਰਵਿਹਾਰ ਕਰਨ ਦੇ ਦੋਸ਼ ਲਾਏ ਗਏ ਸਨ ਜਿਨ੍ਹਾਂ ਦੀ ਜਾਂਚ ਡੀਆਈਜੀ ਯਸ਼ਵੰਤ ਸਿੰਘ ਨੂੰ ਸੌਂਪ ਦਿੱਤੀ ਗਈ ਹੈ ਅਤੇ ਉਹਨਾਂ ਨੂੰ ਦੋ ਹਫਤਿਆਂ ਵਿੱਚ ਜਾਂਚ ਕਰਕੇ ਇਸ ਦੀ ਰਿਪੋਰਟ ਸੌਂਪਣ ਵਾਸਤੇ ਆਦੇਸ਼ ਕੀਤੇ ਗਏ ਹਨ।ਇਸ ਦੀ ਜਾਣਕਾਰੀ ਗੁਰਦੁਆਰਾ ਹੇਮਕੁੰਟ ਸਾਹਿਬ ਮੈਨੇਜਮੈਂਟ ਟਰਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਵੱਲੋਂ ਦਿੱਤੀ ਗਈ ਹੈ।ਕੁਝ ਦਿਨ ਪਹਿਲਾਂ ਵਾਪਰੀ ਇਸ ਘਟਨਾ ਦੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਮਦਮੀ ਟਕਸਾਲ ਤੇ ਹੋਰ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਖਤ ਨਿੰਦਾ ਕੀਤੀ ਗਈ ਸੀ। ਪੁਲੀਸ ਦੀ ਕਾਰਜ ਪ੍ਰਣਾਲੀ ’ਤੇ ਵੀ ਸਵਾਲ ਚੁੱਕੇ ਗਏ ਸਨ।ਇਸ ਸਬੰਧ ਵਿੱਚ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਵਫ਼ਦ, ਜਿਸ ਵਿੱਚ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ, ਬਾਪੂ ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਹਰਜਿੰਦਰ ਸਿੰਘ, ਦਲੇਰ ਸਿੰਘ ਡੋਡ, ਰਸ਼ਪਾਲ ਸਿੰਘ ਸੋਸਨ ਅਤੇ ਹੋਰ ਆਗੂਆਂ ਨੇ ਉੱਤਰਾਖੰਡ ਦੇ ਡੀਜੀਪੀ ਦੀਪਮ ਸੇਠ ਨਾਲ ਮੁਲਾਕਾਤ ਕੀਤੀ ਸੀ ਜਿਸ ਵਿੱਚ 16 ਜੂਨ ਨੂੰ ਕਰਨਪ੍ਰਯਾਗ, ਉੱਤਰਾਖੰਡ ਵਿਚ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਜਾ ਰਹੇ ਚਾਰ ਨੌਜਵਾਨ ਨਿਹੰਗ ਸਿੰਘਾਂ ਉੱਤੇ ਹੋਏ ਹਮਲੇ, ਕੁੱਟਮਾਰ ਅਤੇ ਉਨ੍ਹਾਂ ਖ਼ਿਲਾਫ਼ ਇਕਤਰਫ਼ਾ ਪਰਚਾ ਦਰਜ ਕੀਤੇ ਜਾਣ ਦੇ ਮਾਮਲੇ ਨੂੰ ਸੁਚਾਰੂ ਢੰਗ ਨਾਲ ਚੁੱਕਿਆ ਗਿਆ ਅਤੇ ਨੌਜਵਾਨਾਂ ਨੂੰ ਨਿਆਂ ਦੇਣ ਦੀ ਮੰਗ ਕੀਤੀ ਗਈ ਸੀ।ਹੁਣ ਇਸ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵੀ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਅਪੀਲ ਕੀਤੀ ਗਈ ਹੈ।ਇਸ ਮਾਮਲੇ ਵਿੱਚ ਪੰਜਾਬ ਅਤੇ ਸਿੱਖ ਜਥੇਬੰਦੀਆਂ ਵੱਲੋਂ ਵੱਡੇ ਪੱਧਰ ਤੇ ਦਬਾਅ ਪਾਉਣ ਤੋਂ ਬਾਅਦ ਹੀ ਉੱਤਰਾਖੰਡ ਪੁਲੀਸ ਨੇ ਨਿਹੰਗ ਸਿੱਖ ਨੌਜਵਾਨਾਂ ਤੇ ਹਮਲਾ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ

Leave a Reply

Your email address will not be published. Required fields are marked *