ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਬਲੀਦਾਨ ਰਾਸ਼ਟਰਵਾਦ ਅਤੇ ਅਖੰਡ ਭਾਰਤ ਦੇ ਸੰਕਲਪ ਦਾ ਪ੍ਰੇਰਣਾ ਸਰੋਤ : ਭਾਜਪਾ
ਜਲੰਧਰ/23 ਜੂਨ/ ਸੁਨੀਲ ਕੁਮਾਰ

ਸਾਰ
ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਅਗਵਾਈ ਹੇਠ ਅੱਜ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਹਸਪਤਾਲ ਵਿਖੇ ਭਾਰਤੀ ਜਨਸੰਘ ਦੇ ਸੰਸਥਾਪਕ ਪ੍ਰਧਾਨ, ਪ੍ਰਖਰ ਰਾਸ਼ਟਰਵਾਦੀ ਚਿੰਤਕ ਅਤੇ “ਇੱਕ ਦੇਸ਼ ਵਿੱਚ ਦੋ ਵਿਧਾਨ, ਦੋ ਪ੍ਰਧਾਨ, ਦੋ ਨਿਸ਼ਾਨ ਨਹੀਂ ਚੱਲਣਗੇ”
ਵਿਸਤਾਰ
ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਅਗਵਾਈ ਹੇਠ ਅੱਜ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਹਸਪਤਾਲ ਵਿਖੇ ਭਾਰਤੀ ਜਨਸੰਘ ਦੇ ਸੰਸਥਾਪਕ ਪ੍ਰਧਾਨ, ਪ੍ਰਖਰ ਰਾਸ਼ਟਰਵਾਦੀ ਚਿੰਤਕ ਅਤੇ “ਇੱਕ ਦੇਸ਼ ਵਿੱਚ ਦੋ ਵਿਧਾਨ, ਦੋ ਪ੍ਰਧਾਨ, ਦੋ ਨਿਸ਼ਾਨ ਨਹੀਂ ਚੱਲਣਗੇ” ਦੇ ਨਾਅਰੇ ਦੇ ਪ੍ਰਣੇਤਾ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬਲੀਦਾਨ ਦਿਵਸ ਮੌਕੇ ਉਨ੍ਹਾਂ ਦੀ ਪ੍ਰਤਿਮਾ ’ਤੇ ਫੁੱਲ ਮਾਲਾ ਅਰਪਿਤ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਮੌਕੇ ਹਾਜ਼ਰ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਡਾ. ਮੁਖਰਜੀ ਦੇ ਰਾਸ਼ਟਰ ਨਿਰਮਾਣ ਵਿੱਚ ਦਿੱਤੇ ਅਤੁੱਲ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਭਾਰਤ ਦੀ ਏਕਤਾ ਅਤੇ ਅਖੰਡਤਾ ਲਈ ਦਿੱਤਾ ਗਿਆ ਉਨ੍ਹਾਂ ਦਾ ਸਰਵੋਚ ਬਲੀਦਾਨ ਹਰ ਦੇਸ਼ਵਾਸੀ ਦੇ ਦਿਲ ਵਿੱਚ ਸਦਾ ਰਾਸ਼ਟਰਵਾਦ ਦੀ ਜੋਤ ਜਗਾਈ ਰੱਖੇਗਾ।ਪ੍ਰਦੇਸ਼ ਮਹਾਂਮੰਤਰੀ ਰਾਕੇਸ਼ ਰਾਠੌਰ ਨੇ ਕਿਹਾ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੇ ਰਾਸ਼ਟਰ ਦੀ ਏਕਤਾ, ਅਖੰਡਤਾ ਅਤੇ ਸਰਬਭੌਮਤਾ ਦੀ ਰੱਖਿਆ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਦਾ ਬਲੀਦਾਨ ਸਿਰਫ਼ ਇੱਕ ਵਿਅਕਤੀ ਦਾ ਨਹੀਂ, ਸਗੋਂ ਰਾਸ਼ਟਰ ਹਿਤ ਨੂੰ ਸਰਵੋਪਰਿ ਰੱਖਣ ਵਾਲੀ ਵਿਚਾਰਧਾਰਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਇੱਕ ਵਿਧਾਨ, ਇੱਕ ਪ੍ਰਧਾਨ ਅਤੇ ਇੱਕ ਨਿਸ਼ਾਨ ਦੀ ਸਥਾਪਨਾ ਲਈ ਕੀਤਾ ਗਿਆ ਉਨ੍ਹਾਂ ਦਾ ਸੰਘਰਸ਼ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ।ਪ੍ਰਦੇਸ਼ ਉਪ ਪ੍ਰਧਾਨ ਕ੍ਰਿਸ਼ਨ ਦੇਵ ਭੰਡਾਰੀ ਨੇ ਕਿਹਾ ਕਿ ਡਾ. ਮੁਖਰਜੀ ਦਾ ਜੀਵਨ ਦੇਸ਼ ਭਗਤੀ, ਤਿਆਗ ਅਤੇ ਦ੍ਰਿੜ੍ਹ ਸੰਕਲਪ ਦੀ ਅਦਭੁੱਤ ਮਿਸਾਲ ਹੈ। ਉਨ੍ਹਾਂ ਨੇ ਦੇਸ਼ ਦੀ ਏਕਤਾ ਨੂੰ ਸਭ ਤੋਂ ਵੱਧ ਮਹੱਤਵ ਦਿੰਦਿਆਂ ਹਰ ਤਰ੍ਹਾਂ ਦੇ ਭੇਦਭਾਵ ਅਤੇ ਅਲੱਗਾਵਵਾਦ ਦਾ ਵਿਰੋਧ ਕੀਤਾ। ਅੱਜ ਹਰ ਭਾਰਤੀ ਦਾ ਫਰਜ਼ ਹੈ ਕਿ ਉਹ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਣਾਉਂਦਿਆਂ ਰਾਸ਼ਟਰ ਨਿਰਮਾਣ ਵਿੱਚ ਆਪਣੀ ਭੂਮਿਕਾ ਨਿਭਾਏ।ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਕਿਹਾ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਬਲੀਦਾਨ ਭਾਰਤੀ ਇਤਿਹਾਸ ਦਾ ਇੱਕ ਸੁਨਹਿਰੀ ਅਧਿਆਇ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਧਾਰਾ 370 ਦਾ ਖ਼ਾਤਮਾ ਡਾ. ਮੁਖਰਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਇੱਕ ਇਤਿਹਾਸਕ ਕਦਮ ਹੈ। ਭਾਜਪਾ ਵਰਕਰ ਉਨ੍ਹਾਂ ਵੱਲੋਂ ਦਿਖਾਏ ਰਸਤੇ ’ਤੇ ਚੱਲਦਿਆਂ ਰਾਸ਼ਟਰ ਹਿਤ ਅਤੇ ਲੋਕ ਸੇਵਾ ਲਈ ਨਿਰੰਤਰ ਕੰਮ ਕਰਦੇ ਰਹਿਣਗੇ।ਇਸ ਮੌਕੇ ਮੁੱਖ ਤੌਰ ’ਤੇ ਭਾਜਪਾ ਜ਼ਿਲ੍ਹਾ ਸਕੱਤਰ ਅਮਿਤ ਭਾਟੀਆ, ਕਰਮਜੀਤ ਕੌਰ ਚੌਧਰੀ, ਜਗਬੀਰ ਬਰਾਡ਼, ਸਾਬਕਾ ਜ਼ਿਲ੍ਹਾ ਪ੍ਰਧਾਨ ਰਮਨ ਪੱਬੀ, ਸੁਭਾਸ਼ ਸੂਦ, ਰਮੇਸ਼ ਸ਼ਰਮਾ ਦੀਵਾਨ, ਅਮਿਤ ਅਰੋੜਾ, ਮੰਡਲ ਪ੍ਰਧਾਨ ਰਾਜੇਸ਼ ਕੁਮਾਰ ਆਰ.ਕੇ.,ਮਨੀਸ਼ ਬਲ,ਯੋਗੇਸ਼ ਮਲਹੋਤਰਾ, ਜ਼ਿਲ੍ਹਾ ਮਹਾਂਮੰਤਰੀ ਅਸ਼ੋਕ ਸਰੀਨ ਹਿੱਕੀ, ਰਾਜੇਸ਼ ਕਪੂਰ, ਅਮਰਜੀਤ ਸਿੰਘ ਗੋਲਡੀ, ਜ਼ਿਲ੍ਹਾ ਉਪ ਪ੍ਰਧਾਨ ਅਸ਼ਵਨੀ ਭੰਡਾਰੀ, ਪ੍ਰਮੋਦ ਕਸ਼ਯਪ, ਸੁਨੀਲ ਚੋਪੜਾ, ਦਿਨੇਸ਼ ਮੋਹਿੰਦਰੁ,ਅਸ਼ੋਕ ਚੱਢਾ,ਅਜੇ ਭਾਰਦਵਾਜ,ਅਜੈ ਜੋਸ਼ੀ, ਗੁਰਪ੍ਰੀਤ ਵਿੱਕੀ, ਤਰੁਣ ਛਾਬੜਾ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
