ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਟਰੰਪ ਵਿਚਕਾਰ ਹੋਏ ਵਪਾਰਕ ਸਮਝੌਤੇ ਨੂੰ ਤੁਰੰਤ ਕੀਤਾ ਜਾਵੇ ਰੱਦ : ਕਿਸਾਨ ਮਜ਼ਦੂਰ ਮੋਰਚਾ

ਚੰਡੀਗੜ੍ਹ /ਰੋਜ਼ਾਨਾ ਰਿਪੋਰਟਰ

ਸਾਰ

ਕਿਸਾਨ ਮਜ਼ਦੂਰ ਏਕਤਾ ਵੱਲੋਂ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਇੱਕ ਵੱਡਾ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਹ ਵਿਸ਼ਾਲ ਰੋਸ਼ ਪ੍ਰਦਰਸ਼ਨ ਟਰੰਪ ਅਤੇ ਮੋਦੀ ਦੇ ਖਿਲਾਫ ਕੀਤਾ ਗਿਆ ਜਾਣਕਾਰੀ ਦੇ ਅਨੁਸਾਰ ਕਿਸਾਨਾਂ ਨੇ ਇਹ ਮੰਗ ਰੱਖੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਟਰੰਪ ਵਿਚਕਾਰ ਵਪਾਰਕ ਸਮਝੌਤੇ ਨੂੰ ਤੁਰੰਤ ਰੱਦ ਕੀਤਾ ਜਾਵੇ।

ਵਿਸਤਾਰ

ਕਿਸਾਨ ਮਜ਼ਦੂਰ ਏਕਤਾ ਵੱਲੋਂ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਇੱਕ ਵੱਡਾ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਹ ਵਿਸ਼ਾਲ ਰੋਸ਼ ਪ੍ਰਦਰਸ਼ਨ ਟਰੰਪ ਅਤੇ ਮੋਦੀ ਦੇ ਖਿਲਾਫ ਕੀਤਾ ਗਿਆ ਜਾਣਕਾਰੀ ਦੇ ਅਨੁਸਾਰ ਕਿਸਾਨਾਂ ਨੇ ਇਹ ਮੰਗ ਰੱਖੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਟਰੰਪ ਵਿਚਕਾਰ ਵਪਾਰਕ ਸਮਝੌਤੇ ਨੂੰ ਤੁਰੰਤ ਰੱਦ ਕੀਤਾ ਜਾਵੇ। ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਡੋਨਲਡ ਟਰੰਪ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਮੋਦੀ ਤੇ ਟਰੰਪ ਦੇ ਪੁਤਲੇ ਸਾੜੇ। ਪ੍ਰਦਰਸ਼ਨਕਾਰੀ ਕਿਸਾਨਾਂ ਤੇ ਮਜ਼ਦੂਰਾਂ ਨੇ ਮੰਗ ਕੀਤੀ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਤੁਰੰਤ ਰੱਦ ਕੀਤਾ ਜਾਵੇ। ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਸਣੇ ਹੋਰ ਨੇਤਾਵਾਂ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਇੱਕ ਵਾਰ ਫਿਰ ਉਹੀ ਗਲਤੀ ਦੁਹਰਾ ਰਹੀ ਹੈ, ਜੋ ਉਸ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਲਿਆ ਕੇ ਕੀਤੀ ਸੀ। ਉਸ ਸਮੇਂ ਵੀ ਕਿਸਾਨ ਸੰਗਠਨਾਂ ਜਾਂ ਹੋਰ ਪ੍ਰਭਾਵਿਤ ਵਰਗਾਂ ਨਾਲ ਬਿਨਾਂ ਕਿਸੇ ਸਲਾਹ-ਮਸ਼ਵਰੇ ਤੋਂ ਖੇਤੀ ਕਾਨੂੰਨ ਤਿਆਰ ਕੀਤੇ ਗਏ ਸਨ। ਹੁਣ ਵੀ ਡੇਅਰੀ ਫਾਰਮਿੰਗ, ਖੇਤੀਬਾੜੀ, ਛੋਟੇ ਵਪਾਰੀਆਂ ਜਾਂ ਉਨ੍ਹਾਂ ਸਾਰੇ ਵਰਗਾਂ ਨਾਲ ਕੋਈ ਚਰਚਾ ਨਹੀਂ ਕੀਤੀ ਗਈ ਹੈ, ਜਿਨ੍ਹਾਂ ਦੀ ਰੋਜ਼ੀ-ਰੋਟੀ ਇਸ ਸਮਝੌਤੇ ਨਾਲ ਸਿੱਧੇ ਤੌਰ ’ਤੇ ਪ੍ਰਭਾਵਿਤ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਅਮਰੀਕਾ ਨੂੰ ਭਾਰਤ ਦੇ ਖੇਤੀਬਾੜੀ ਬਾਜ਼ਾਰ ਤੱਕ ਬੇਰੋਕ ਪਹੁੰਚ ਮਿਲਦੀ ਹੈ ਤਾਂ ਭਾਰਤੀ ਕਿਸਾਨਾਂ ਲਈ ਮੁਕਾਬਲਾ ਕਰਨਾ ਮੁਸ਼ਕਲ ਹੋ ਜਾਵੇਗਾ। ਅਮਰੀਕਾ ਦੇ ਕਿਸਾਨਾਂ ਨੂੰ ਵੱਡੇ ਪੱਧਰ ’ਤੇ ਸਾਲਾਨਾ ਸਰਕਾਰੀ ਸਬਸਿਡੀਆਂ ਮਿਲਦੀਆਂ ਹਨ। ਉੱਥੇ ਖੇਤੀਬਾੜੀ ਦਾ ਮਸ਼ੀਨੀਕਰਨ ਬਹੁਤ ਜ਼ਿਆਦਾ ਹੈ ਤੇ ਇਹ ਵੱਡੀਆਂ ਜ਼ਮੀਨਾਂ ’ਤੇ ਆਧਾਰਿਤ ਹੈ। ਜਦੋਂ ਕਿ ਭਾਰਤ ਵਿੱਚ 86 ਪ੍ਰਤੀਸ਼ਤ ਕਿਸਾਨ ਘੱਟ ਜ਼ਮੀਨ ਦੇ ਮਾਲਕ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਕੋਲ ਪੰਜ ਏਕੜ ਜਾਂ ਇਸ ਤੋਂ ਘੱਟ ਜ਼ਮੀਨ ਹੈ। ਕਿਸਾਨਾਂ ਨੂੰ ਪਹਿਲਾਂ ਹੀ ਆਪਣੀ ਉਪਜ ਲਈ ਲਾਹੇਵੰਦ ਕੀਮਤਾਂ ਨਹੀਂ ਮਿਲ ਰਹੀਆਂ, ਕਰਜ਼ੇ ਦਾ ਬੋਝ ਵਧਦਾ ਜਾ ਰਿਹਾ ਹੈ, ਅਤੇ ਖ਼ੁਦਕੁਸ਼ੀਆਂ ਜਾਰੀ ਹਨ। ਅਜਿਹੀਆਂ ਸਥਿਤੀਆਂ ਵਿੱਚ, ਇਹ ਸਮਝੌਤਾ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਅਤੇ ਨੌਜਵਾਨਾਂ ਲਈ ਖ਼ਤਰਨਾਕ ਸਾਬਤ ਹੋਵੇਗਾ।ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ਤੋਂ ਬਾਅਦ ਵਿਦੇਸ਼ਾਂ ਤੋਂ ਵੱਡੇ ਪੱਧਰ ’ਤੇ ਖੇਤੀ ਉਤਪਾਦ, ਦਾਲਾਂ, ਫ਼ਲ, ਸਬਜ਼ੀਆਂ ਅਤੇ ਹੋਰ ਖੁਰਾਕੀ ਪਦਾਰਥ ਭਾਰਤੀ ਮੰਡੀਆਂ ਵਿੱਚ ਡੰਪ ਕੀਤੇ ਜਾਣਗੇ, ਜਿਸ ਨਾਲ ਦੇਸ਼ ਦੀ ਖੇਤੀ ਆਰਥਿਕਤਾ ਨੂੰ ਭਾਰੀ ਨੁਕਸਾਨ ਹੋਵੇਗਾ ਅਤੇ ਕਿਸਾਨਾਂ ਦੀ ਆਮਦਨ ਹੋਰ ਘਟੇਗੀ। ਕਿਸਾਨ ਤੇ ਮਜ਼ਦੂਰ ਆਗੂਆਂ ਨੇ ਮੰਗ ਕੀਤੀ ਕਿ ਭਾਰਤ-ਅਮਰੀਕਾ ਵਿਚਕਾਰ ਵਪਾਰ ਸਮਝੌਤੇ ਰੱਦ ਕੀਤੇ ਜਣ। ਉਨ੍ਹਾਂ ਦੇਸ਼ ਦੇ ਹਰ ਮਜ਼ਦੂਰ, ਛੋਟੇ ਵਪਾਰੀ, ਨੌਜਵਾਨ, ਮੁਲਾਜ਼ਮ ਅਤੇ ਆਮ ਨਾਗਰਿਕ ਨੂੰ ਸੰਘਰਸ਼ ਵਿੱਚ ਕੁੱਦਣ ਦਾ ਸੱਦਾ ਦਿੱਤਾ ਅਤੇ ਨਾਲ ਹੀ ਕਿਸਾਨਾਂ ਵੱਲੋਂ ਦੱਸਿਆ ਗਿਆ ਕਿ ਜੇ ਇਹ ਸਮਝੌਤਾ ਤੁਰੰਤ ਰੱਦ ਨਾ ਹੋਇਆ ਤਾਂ ਇੱਕ ਵੱਡਾ ਪ੍ਰਦਰਸ਼ਨ ਅਣਮਿਥੇ ਸਮੇਂ ਲਈ ਕੀਤਾ ਜਾਵੇਗਾ।

Leave a Reply

Your email address will not be published. Required fields are marked *