ਸਫਾਈ ਕਰਮਚਾਰੀਆਂ ਦਾ ਪੰਜਾਬ ਸਰਕਾਰ ਖਿਲਾਫ ਫੁੱਟਿਆ ਗੁੱਸਾ, ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਖਰੜ/ ਰੋਜਾਨਾ ਰਿਪੋਰਟਰ

ਸਾਰ

ਪੰਜਾਬ ਦੇ ਸਫਾਈ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਦੇ ਵਿਰੁੱਧ ਕਾਫੀ ਨਰਾਜ਼ਗੀ ਹੈ ਕਿਉਂਕਿ ਸਫਾਈ ਕਰਮਚਾਰੀਆਂ ਦੇ ਅਨੁਸਾਰ ਉਹਨਾਂ ਦੀਆਂ ਮੰਗਾਂ ਨੂੰ 20 ਜੂਨ ਤੱਕ ਪੰਜਾਬ ਸਰਕਾਰ ਵੱਲੋਂ ਪੂਰਾ ਕਰਨ ਦਾ ਆਸ਼ਵਾਸਨ ਦਿੱਤਾ ਗਿਆ ਸੀ ਪਰ ਜੋ ਕਿ ਆਪਣੇ ਵਾਅਦੇ ਤੇ ਖਰੇ ਨਹੀਂ ਉਤਰੀ ਇਸ ਦੇ ਸੰਬੰਧ ਵਿੱਚ ਬੀਤੇ ਦਿਨੀ ਖਰੜ ਵਿੱਚ ਇੱਕ ਮੀਟਿੰਗ ਰੱਖੀ ਗਈ ਸੀ

ਵਿਸਤਾਰ

ਪੰਜਾਬ ਦੇ ਸਫਾਈ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਦੇ ਵਿਰੁੱਧ ਕਾਫੀ ਨਰਾਜ਼ਗੀ ਹੈ ਕਿਉਂਕਿ ਸਫਾਈ ਕਰਮਚਾਰੀਆਂ ਦੇ ਅਨੁਸਾਰ ਉਹਨਾਂ ਦੀਆਂ ਮੰਗਾਂ ਨੂੰ 20 ਜੂਨ ਤੱਕ ਪੰਜਾਬ ਸਰਕਾਰ ਵੱਲੋਂ ਪੂਰਾ ਕਰਨ ਦਾ ਆਸ਼ਵਾਸਨ ਦਿੱਤਾ ਗਿਆ ਸੀ ਪਰ ਜੋ ਕਿ ਆਪਣੇ ਵਾਅਦੇ ਤੇ ਖਰੇ ਨਹੀਂ ਉਤਰੀ ਇਸ ਦੇ ਸੰਬੰਧ ਵਿੱਚ ਬੀਤੇ ਦਿਨੀ ਖਰੜ ਵਿੱਚ ਇੱਕ ਮੀਟਿੰਗ ਰੱਖੀ ਗਈ ਸੀ ਜੋ ਕਿ ਮੁਲਤਵੀ ਕਰ ਦਿੱਤੀ ਗਈ ਸੀ ਪੰਜਾਬ ਭਰ ਤੋਂ ਆਏ ਸਫ਼ਾਈ ਮੁਲਾਜ਼ਮਾਂ ਨੇ ਖਰੜ ਵਿੱਚ ਸੂਬਾ ਪੱਧਰੀ ਰੋਸ ਰੈਲੀ ਕੀਤੀ। ਪਹਿਲਾਂ ਮੁਲਾਜ਼ਮਾਂ ਵੱਲੋਂ ਇੱਥੇ ਰੋਸ ਮਾਰਚ ਦਾ ਪ੍ਰੋਗਰਾਮ ਸੀ, ਜਿਸ ਨੂੰ ਮੁਲਤਵੀ ਕਰ ਦਿੱਤਾ ਗਿਆ ਕਿਉਂਕਿ ਪ੍ਰਸ਼ਾਸਨ ਨੇ ਸਬ-ਕਮੇਟੀ ਨਾਲ 2 ਜੁਲਾਈ ਦੀ ਮੀਟਿੰਗ ਤੈਅ ਕਰਵਾ ਦਿੱਤੀ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨਾਂ ਜਦੋਂ ਸਫ਼ਾਈ ਮੁਲਾਜ਼ਮਾਂ ਨੇ ਹੜਤਾਲ ਕੀਤੀ ਸੀ ਤਾਂ ਇਸ ਨੂੰ ਖ਼ਤਮ ਕਰਵਾਉਣ ਲਈ ਸਰਕਾਰ ਨੇ ਇਹ ਭਰੋਸਾ ਦਿੱਤਾ ਸੀ ਕਿ ਇਹ ਮੰਗਾਂ 20 ਜੂਨ ਤੱਕ ਪੂਰੀਆਂ ਕਰ ਦਿੱਤੀਆਂ ਜਾਣਗੀਆਂ ਪਰ ਅਜਿਹਾ ਨਹੀਂ ਹੋਇਆ। ਅੱਜ ਭਰਵੇਂ ਇਕੱਠ ਮੌਕੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਸ਼ੋਕ ਸਾਰਵਾਨ, ਜਨਰਲ ਸਕੱਤਰ ਰਮੇਸ਼ ਅਤੇ ਮੁੱਖ ਸਲਾਹਕਾਰ ਕੁਲਦੀਪ ਸ਼ਰਮਾ ਨੇ ਕਿਹਾ ਕਿ ਪਿਛਲੇ ਦਿਨੀਂ ਕੀਤੀ ਗਈ ਹੜਤਾਲ ਤੇ ਪੰਜਾਬ ਸਰਕਾਰ ਵੱਲੋਂ ਆਊਟਸੋਰਸ ਮੁਲਾਜ਼ਮਾਂ ਨੂੰ ਆਪਣੇ ਅਧੀਨ ਲੈਣ ਅਤੇ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਨੀਤੀ ਬਣਾਉਣ ਦਾ ਭਰੋਸਾ ਦਿੱਤਾ ਗਿਆ ਸੀ ਜਿਸ ’ਤੇ ਮੁਲਾਜ਼ਮਾਂ ਨੇ ਮਹੀਨੇ ਲਈ ਆਪਣਾ ਸੰਘਰਸ਼ ਅੱਗੇ ਪਾ ਦਿੱਤਾ ਸੀ। ਮਹੀਨਾ ਲੰਘਣ ਦੇ ਬਾਵਜੂਦ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਜੇਕਰ 2 ਜੁਲਾਈ ਦੀ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਹੋਇਆ ਤਾਂ 8 ਜੁਲਾਈ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਜਾਵੇਗੀ।ਇਸ ਮੌਕੇ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਫ਼ਤਹਿ ਚੰਦ ਅਤੇ ਆਗੂਆਂ ਰਜਿੰਦਰ ਕੁਮਾਰ, ਹੰਸ ਰਾਜ, ਪ੍ਰਵੀਨ ਕੁਮਾਰ, ਸੋਮਨਾਥ ਅਤੇ ਸੰਜੀਵ ਨੇ ਕਿਹਾ ਕਿ ਆਊਟਸੋਰਸ ਤੇ ਠੇਕਾ ਮੁਲਾਜ਼ਮਾਂ ਨੂੰ ਪੱਕੇ ਰੁਜ਼ਗਾਰ ਤੋਂ ਵਾਂਝਾ ਰੱਖਣ, ਪੁਰਾਣੀ ਪੈਨਸ਼ਨ ਲਾਗੂ ਕਰਨ ਤੋਂ ਇਨਕਾਰੀ ਹੋਣ ਅਤੇ ਹੱਕ ਮੰਗਦੇ ਲੋਕਾਂ ਉੱਤੇ ਜਬਰ ਕਰਨ ਦੇ ਮਾਮਲੇ ਵਿੱਚ ਕੇਂਦਰ ਤੇ ਪੰਜਾਬ ਸਰਕਾਰ ਦੋਵੇਂ ਇੱਕੋ ਜਿਹੀਆਂ ਹਨ। ਪੰਜਾਬ ਦੇ ਸਾਰੇ ਸਫਾਈ ਕਰਮਚਾਰੀਆਂ ਵੱਲੋਂ ਇਹ ਐਲਾਨ ਕੀਤਾ ਗਿਆ ਕਿ ਜੇਕਰ ਸਾਡੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਅਸੀਂ ਅਣਮਿੱਥੇ ਸਮੇਂ ਲਈ ਹੜਤਾਲ ਕਰਾਂਗੇ।

Leave a Reply

Your email address will not be published. Required fields are marked *