ਦੇਹਰਾਦੂਨ/ ਰੋਜ਼ਾਨਾਂ ਰਿਪੋਰਟਰ

ਸਾਰ
ਬੀਤੇ ਦਿਨੀ ਉੱਤਰਾਖੰਡ ਵਿੱਚ ਨਿਹੰਗ ਸਿੰਘਾਂ ਅਤੇ ਸਥਾਨਕ ਲੋਕਾਂ ਦੇ ਵਿੱਚ ਹੋਈ ਝੜਪ ਨੇ ਇੱਕ ਬਹੁਤ ਹੀ ਭਿਆਨਕ ਰੂਪ ਧਾਰਨ ਕਰ ਲਿਆ ਹੈਨਿਹੰਗ ਸਿੰਘਾਂ ਦਾ ਜਥਾ ਪੰਜਾਬ ਦੇ ਮੁਹਾਲੀ ਤੋਂ ਰਵਾਨਾ ਹੋਇਆ ਉਨ੍ਹਾਂ ਨੂੰ ਉੱਤਰਾਖੰਡ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਕੁਲਹਾਲ ਚੌਕੀ ਇਲਾਕੇ ਨੂੰ ਸਖ਼ਤ ਸੁਰੱਖਿਆ ਵਾਲੇ ਖੇਤਰ ਵਿੱਚ ਤਬਦੀਲ ਕੀਤਾ ਗਿਆ ਸੀ।ਨਿਹੰਗ ਸਿੰਘਾਂ ਨੂੰ ਰੋਕਣ ਲਈ ਉਤਰਾਖੰਡ ਦੇ ਬਾਰਡਰ ’ਤੇ ਘੇਰਾਬੰਦੀ ਕੀਤੀ ਹੋਈ ਸੀ।
ਵਿਸਤਾਰ
ਬੀਤੇ ਦਿਨੀ ਉੱਤਰਾਖੰਡ ਵਿੱਚ ਨਿਹੰਗ ਸਿੰਘਾਂ ਅਤੇ ਸਥਾਨਕ ਲੋਕਾਂ ਦੇ ਵਿੱਚ ਹੋਈ ਝੜਪ ਨੇ ਇੱਕ ਬਹੁਤ ਹੀ ਭਿਆਨਕ ਰੂਪ ਧਾਰਨ ਕਰ ਲਿਆ ਹੈ। ਜਾਣਕਾਰੀ ਅਨੁਸਾਰ ਨਿਹੰਗ ਸਿੰਘਾਂ ਦਾ ਜਥਾ ਪੰਜਾਬ ਦੇ ਮੁਹਾਲੀ ਤੋਂ ਰਵਾਨਾ ਹੋਇਆ ਉਨ੍ਹਾਂ ਨੂੰ ਉੱਤਰਾਖੰਡ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਕੁਲਹਾਲ ਚੌਕੀ ਇਲਾਕੇ ਨੂੰ ਸਖ਼ਤ ਸੁਰੱਖਿਆ ਵਾਲੇ ਖੇਤਰ ਵਿੱਚ ਤਬਦੀਲ ਕੀਤਾ ਗਿਆ ਸੀ।ਨਿਹੰਗ ਸਿੰਘਾਂ ਨੂੰ ਰੋਕਣ ਲਈ ਉਤਰਾਖੰਡ ਦੇ ਬਾਰਡਰ ’ਤੇ ਘੇਰਾਬੰਦੀ ਕੀਤੀ ਹੋਈ ਸੀ। ਮੌਕੇ ਤੋਂ ਸਾਹਮਣੇ ਆਈਆਂ ਤਸਵੀਰਾਂ ਵਿੱਚ ਕੁਲਹਾਲ-ਵਿਕਾਸਨਗਰ ਬਾਰਡਰ ’ਤੇ ਘੇਰਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲੀਸ ਬਲ ਦੰਗਾ ਰੋਕੂ ਸਾਜ਼ੋ-ਸਾਮਾਨ ਨਾਲ ਤਾਇਨਾਤ ਸਨਨਿਹੰਗ ਜਥੇਬੰਦੀਆਂ ਵੱਲੋਂ ਉੱਤਰਾਖੰਡ ਵੱਲ ਮਾਰਚ ਕਰਨ ਦੇ ਐਲਾਨ ਤੋਂ ਬਾਅਦ ਪੁਲੀਸ ਨੇ ਪਹਿਲਾਂ ਹੀ ਸੁਰੱਖਿਆ ਪ੍ਰਬੰਧ ਸਖਤ ਕਰ ਦਿੱਤੇ ਸਨ। ਇਹ ਤਣਾਅ ਹਾਲ ਹੀ ਵਿੱਚ ਕਰਨਪ੍ਰਯਾਗ ਅਤੇ ਨਗਰਾਸੂ ਗੁਰਦੁਆਰਿਆਂ ਨਾਲ ਜੁੜੇ ਵਿਵਾਦ ਤੋਂ ਬਾਅਦ ਵਧਿਆ ਸੀ।ਪੁਲੀਸ ਸੁਪਰਡੈਂਟ ਪੰਕਜ ਗਰੋਲਾ ਨੇ ਦੱਸਿਆ ਕਿ ਕੁਝ ਪ੍ਰਦਰਸ਼ਨਕਾਰੀ ਬੈਰੀਕੇਡ ਤੋੜ ਕੇ ਅੱਗੇ ਨਿਕਲ ਗਏ ਹਨ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਯਤਨ ਕੀਤੇ ਜਾ ਰਹੇ ਹਨ।
ਸਥਾਨਕ ਐੱਸਡੀਐੱਮ, ਤਹਿਸੀਲਦਾਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਨਿਹੰਗ ਸਿੰਘਾਂ ਨਾਲ ਗੱਲਬਾਤ ਕੀਤੀ
ਪਰ ਕੋਈ ਹੱਲ ਨਹੀਂ ਨਿਕਲਿਆ।ਕੁਲਹਾਲ ਬਾਰਡਰ ’ਤੇ ਰੋਕੇ ਜਾਣ ਤੋਂ ਬਾਅਦ ਸਥਿਤੀ ਤਣਾਅਪੂਰਨ ਹੋ ਗਈ। ਨੀਲੇ ਬਾਣੇ ਪਾ ਕੇ ਅਤੇ ਤਲਵਾਰਾਂ, ਡੰਡਿਆਂ ਤੇ ਹੋਰ ਹਥਿਆਰਾਂ ਨਾਲ ਲੈਸ ਕਈ ਨਿਹੰਗ ਸਿੰਘਾਂ ਨੇ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ।ਪ੍ਰਦਰਸ਼ਨਕਾਰੀਆਂ ਨੇ ਸਪੱਸ਼ਟ ਕੀਤਾ ਕਿ ਉਹ ਉਸ ਸਮੇਂ ਤੱਕ ਪੰਜਾਬ ਵਾਪਸ ਨਹੀਂ ਜਾਣਗੇ ਜਦੋਂ ਤੱਕ ਕਰਨਪ੍ਰਯਾਗ ਘਟਨਾ ਨਾਲ ਸਬੰਧਤ ਗ੍ਰਿਫ਼ਤਾਰ ਕੀਤੇ ਗਏ ਚਾਰ ਨਿਹੰਗ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਅਰਦਾਸ ਅਤੇ ਧਾਰਮਿਕ ਰੀਤਾਂ ਅਨੁਸਾਰ ਸ਼ਾਂਤੀਪੂਰਨ ਢੰਗ ਨਾਲ ਆਪਣੀ ਯਾਤਰਾ ਪੂਰੀ ਕਰਨਾ ਚਾਹੁੰਦੇ ਹਨ।ਉਨ੍ਹਾਂ ਕਿਹਾ ਕਿ ਉਹ ਸਥਾਨਕ ਲੋਕਾਂ ਨਾਲ ਟਕਰਾਅ ਦੀ ਥਾਂ ਸਮਝੌਤੇ ਰਾਹੀਂ ਵਿਵਾਦ ਦਾ ਹੱਲ ਚਾਹੁੰਦੇ ਹਨ। ਨੁਮਾਇੰਦੇ ਨੇ ਇਹ ਵੀ ਦਾਅਵਾ ਕੀਤਾ ਕਿ ਸੀਨੀਅਰ ਪੁਲੀਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਗ੍ਰਿਫ਼ਤਾਰ ਨਿਹੰਗਾਂ ਦੀ ਜ਼ਮਾਨਤ ਦੀ ਕਾਰਵਾਈ ਕੁਝ ਦਿਨਾਂ ਵਿੱਚ ਪੂਰੀ ਹੋ ਸਕਦੀ ਹੈ।ਜ਼ਿਕਰਯੋਗ ਹੈ ਕਿ 16 ਜੂਨ ਨੂੰ ਕਰਨਪ੍ਰਯਾਗ ਵਿੱਚ ਸਥਾਨਕ ਲੋਕਾਂ ਅਤੇ ਇੱਕ ਹੋਰ ਨਿਹੰਗ ਜਥੇ ਵਿਚਾਲੇ ਹੋਇਆ ਇੱਕ ਛੋਟਾ ਵਿਵਾਦ ਹਿੰਸਕ ਝੜਪ ਵਿੱਚ ਬਦਲ ਗਿਆ ਸੀ।ਘਟਨਾ ਤੋਂ ਬਾਅਦ ਪੁਲੀਸ ਨੇ ਮਾਮਲਾ ਦਰਜ ਕਰਕੇ ਚਾਰ ਨਿਹੰਗ ਸਿੰਘਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਸਿੱਖ ਭਾਈਚਾਰੇ ਦੇ ਇੱਕ ਹਿੱਸੇ ਨੇ ਇਸ ਕਾਰਵਾਈ ਨੂੰ ਇਕਪਾਸੜ ਕਰਾਰ ਦਿੰਦਿਆਂ ਇਸ ਦਾ ਵਿਰੋਧ ਕੀਤਾ ਸੀ।
