ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ,ਗਲੌਕ 9MM ਪਿਸਤੌਲ, ਇੱਕ .30 ਬੋਰ ਪਿਸਤੌਲ, ਪੰਜ ਜਿੰਦਾ ਕਾਰਤੂਸ ਅਤੇ ਦੋ ਖਾਲੀ ਖੋਲ੍ਹ ਬਰਾਮਦ

ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ,ਗਲੌਕ 9MM ਪਿਸਤੌਲ, ਇੱਕ .30 ਬੋਰ ਪਿਸਤੌਲ, ਪੰਜ ਜਿੰਦਾ ਕਾਰਤੂਸ ਅਤੇ ਦੋ ਖਾਲੀ ਖੋਲ੍ਹ ਬਰਾਮਦ

ਬਠਿੰਡਾ/ ਰੋਜ਼ਾਨਾਂ ਰਿਪੋਰਟਰ

ਐਂਟੀ ਗੈਂਗਸਟਰ ਟਾਸਕ ਫੋਰਸ ਪੰਜਾਬ ਵੱਲੋਂ ਵੱਡੀ ਸਫਲਤਾ ਹਾਸਲ ਕਰਦੇ ਹੋਏ, ਬਠਿੰਡਾ ਵਿਖੇ ਸਰਹਿੰਦ ਕੈਨਾਲ ਲਿੰਕ ਰੋਡ ਨੇੜੇ ਹੋਏ ਸੰਖੇਪ ਮੁਕਾਬਲੇ ਤੋਂ ਬਾਅਦ ਚਾਰ ਮੁਲਜ਼ਮਾਂ ਨੂੰ ਕਾਬੂ ਕਰਕੇ ਇੱਕ ਗਲੌਕ 9MM ਪਿਸਤੌਲ, ਇੱਕ .30 ਬੋਰ ਪਿਸਤੌਲ, ਪੰਜ ਜਿੰਦਾ ਕਾਰਤੂਸ ਅਤੇ ਦੋ ਖਾਲੀ ਖੋਲ੍ਹ ਬਰਾਮਦ ਕੀਤੇ ਹਨ।

 

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਇੱਕ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਸਨ ਅਤੇ ਥਾਣਾ ਭਗਤਾ ਭਾਈਕਾ, ਬਠਿੰਡਾ ਵਿਖੇ ਦਰਜ ਇੱਕ ਤਾਜ਼ਾ ਅਪਰਾਧਿਕ ਮਾਮਲੇ ਵਿੱਚ ਲੋੜੀਂਦੇ ਸਨ। ਕਾਰਵਾਈ ਦੌਰਾਨ ਇੱਕ ਮੁਲਜ਼ਮ ਜ਼ਖ਼ਮੀ ਹੋਇਆ ਹੈ। ਚਾਰੇ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸਨ।

 

ਬਠਿੰਡਾ ਦੇ ਥਾਣਾ ਕੈਂਟ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ, ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਅਤੇ ਪੂਰੇ ਨੈੱਟਵਰਕ ਦਾ ਪਰਦਾਫ਼ਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

 

ਪੰਜਾਬ ਪੁਲਿਸ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਜੜ੍ਹੋਂ ਖਤਮ ਕਰਨ ਅਤੇ ਪੰਜਾਬ ਵਿੱਚ ਅਮਨ-ਕਾਨੂੰਨ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Leave a Reply

Your email address will not be published. Required fields are marked *