ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਪੰਜਾਬ ਇਕਾਈ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਐਤਵਾਰ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ

ਜਲੰਧਰ/ ਸੁਨੀਲ ਕੁਮਾਰ

ਚੋਣਾਂ ਦਾ ਬਿਗੁਲ ਵੱਜਣ ਵਾਲਾ ਹੈ ਸਾਰੀ ਰਾਜਨੀਤਿਕ ਪਾਰਟੀਆਂ ਵਿੱਚ ਸਰਗਰਮੀਆਂ ਤੇਜ਼ ਹੋ ਰਹੀਆਂ ਹਨ ਇਸੇ ਦਰਮਿਆਨ ਰਾਜਨੀਤਿਕ ਪਾਰਟੀਆਂ ਵੱਲੋਂ ਆਪਣਾ ਪੱਖ ਮਜਬੂਤ ਕਰਨ ਲਈ ਡੇਰਾ ਸੱਚਖੰਡ ਬੱਲਾਂ ਵਿਖੇ ਨਤਸਤਕ ਹੋਣਾ ਤਾਂ ਬਣਦਾ ਹੀ ਹੈ। ਬੀਤੇ ਸਮੇਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਵੱਖ ਵੱਖ ਆਗੂਆਂ ਨੇ ਡੇਰਾ ਸੱਚਖੰਡ ਵੱਲਾ ਵਿਖੇ ਨਤਮਸਤਕ ਹੋਏ ਹਨ ਜਾਣਕਾਰੀ ਅਨੁਸਾਰ ਬੀਤੇ ਐਤਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਪੰਜਾਬ ਇਕਾਈ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਐਤਵਾਰ ਨੂੰ ਜਲੰਧਰ ਵਿੱਚ ਡੇਰਾ ਸਚਖੰਡ ਬੱਲਾਂ ਵਿਖੇ ਮੱਥਾ ਟੇਕਿਆ ਅਤੇ ਪਦਮ ਸ਼੍ਰੀ ਨਾਲ ਸਨਮਾਨਿਤ ਸੰਤ ਨਿਰੰਜਨ ਦਾਸ ਦਾ ਆਸ਼ੀਰਵਾਦ ਲਿਆ।ਡੇਰਾ ਸਚਖੰਡ ਬੱਲਾਂ ਪਹੁੰਚਣ ‘ਤੇ ਕੇਵਲ ਸਿੰਘ ਢਿੱਲੋਂ ਨੇ ਸੰਤ ਨਿਰੰਜਨ ਦਾਸ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪਦਮ ਸ਼੍ਰੀ ਐਵਾਰਡ ਮਿਲਣ ‘ਤੇ ਵਧਾਈ ਦਿੱਤੀ।ਢਿੱਲੋਂ ਨੇ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡੇਰਾ ਸਚਖੰਡ ਬੱਲਾਂ ਵਿਖੇ ਨਤਮਸਤਕ ਹੋਣਾ ਅਤੇ ਸੰਤ ਨਿਰੰਜਨ ਦਾਸ ਦਾ ਆਸ਼ੀਰਵਾਦ ਲੈਣਾ ਸੁਭਾਗ ਦੀ ਗੱਲ ਹੈ।ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪੰਜਾਬ ਵਿੱਚ 2027 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣੇਗੀ।ਢਿੱਲੋਂ ਨੇ ਕਿਹਾ ਕਿ ਗਰੀਬਾਂ ਅਤੇ ਦਲਿਤਾਂ ਦੀ ਸੇਵਾ ਹਮੇਸ਼ਾ ਤੋਂ ਭਾਜਪਾ ਦੀ ਵਿਚਾਰਧਾਰਾ ਦਾ ਅਹਿਮ ਹਿੱਸਾ ਰਹੀ ਹੈ।ਉਨ੍ਹਾਂ ਕਿਹਾ ਕਿ ਭਾਜਪਾ ਪਿਛੜੇ ਵਰਗਾਂ ਦੀ ਭਲਾਈ ਅਤੇ ਤਰੱਕੀ ਲਈ ਵਚਨਬੱਧ ਹੈ।

Leave a Reply

Your email address will not be published. Required fields are marked *