ਠੇਕੇ ਦੇ ਆਧਾਰ ’ਤੇ ਐਜੂਕੇਸ਼ਨ ਇੰਸਟਰਕਟਰ ਤੇ ਪਾਰਟ ਟਾਈਮ ਕਲਰਕ ਦੀ ਅਸਾਮੀ ’ਤੇ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ

ਠੇਕੇ ਦੇ ਆਧਾਰ ’ਤੇ ਐਜੂਕੇਸ਼ਨ ਇੰਸਟਰਕਟਰ ਤੇ ਪਾਰਟ ਟਾਈਮ ਕਲਰਕ ਦੀ ਅਸਾਮੀ ’ਤੇ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ

ਜਲੰਧਰ, 6 ਜੁਲਾਈ/ Sunil Kumar

ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿਖੇ 11 ਮਹੀਨਿਆਂ ਲਈ ਠੇਕੇ ਦੇ ਆਧਾਰ ’ਤੇ ਇਕ ਐਜੂਕੇਸ਼ਨ ਇੰਸਟਰਕਟਰ ਅਤੇ ਇਕ ਪਾਰਟ ਟਾਈਮ ਕਲਰਕ ਦੀ ਅਸਾਮੀ ’ਤੇ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਜੂਕੇਸ਼ਨ ਇੰਸਟਰਕਟਰ ਦੀ ਇਕ ਅਸਾਮੀ ਲਈ ਉਮੀਦਵਾਰ ਦੀ ਯੋਗਤਾ ਸੇਵਾਮੁਕਤ ਜੇ.ਸੀ.ਓ./ਹਵਲਦਾਰ (ਆਰਮੀ ਐਜੂਕੇਸ਼ਨ ਕਾਰਪਸ) ਜਾਂ ਸਾਬਕਾ ਸੈਨਿਕ ਦੇ ਆਸ਼ਰਿਤ (ਸਾਇੰਸ ਤੇ ਹਿਸਾਬ ਨਾਲ ਗ੍ਰੈਜੂਏਸ਼ਨ) ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ ਪਾਰਟ ਟਾਈਮ ਕਲਰਕ ਦੀ ਅਸਾਮੀ ਲਈ ਉਮੀਦਵਾਰ ਸਾਬਕਾ ਸੈਨਿਕ ਕਲਰਕ/ਜੀ.ਡੀ. (ਐਸ.ਡੀ.) ਹੋਣਾ ਚਾਹੀਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਐਜੂਕੇਸ਼ਨ ਇੰਸਟਰਕਟਰ ਨੂੰ ਪ੍ਰਤੀ ਮਹੀਨਾ 12000 ਰੁਪਏ ਅਤੇ ਪਾਰਟ ਟਾਈਮ ਕਲਰਕ ਨੂੰ 8500 ਰੁਪਏ ਤਨਖਾਹ ਦਿੱਤੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੇ ਦਸਤਾਵੇਜ਼ ਅਤੇ ਬਾਇਓਡੇਟਾ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਸ਼ਾਸਤਰੀ ਮਾਰਕੀਟ, ਲਾਡੋਵਾਲੀ ਰੋਡ ਜਲੰਧਰ ਵਿਖੇ 17 ਜੁਲਾਈ 2026 ਸ਼ਾਮ 5 ਵਜੇ ਤੱਕ ਜਮ੍ਹਾ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਆਸ਼ਰਿਤਾਂ ਨੂੰ ਤਰਜੀਹ ਦਿੱਤੀ ਜਾਵੇਗੀ।

Leave a Reply

Your email address will not be published. Required fields are marked *