ਚੰਡੀਗੜ੍ਹ/ ਰੋਜ਼ਾਨਾ ਰਿਪੋਰਟਰ

ਪੰਜਾਬ ਉੱਤੇ ਜੁਲਮਾਂ ਦੀ ਕਹਾਣੀ ਨੂੰ ਬਿਆਨ ਕਰਦੀ ਫਿਲਮ ਸਤਲੁਜ ਜੋ ਕਿ ਕਾਫੀ ਚਰਚਾ ਦੇ ਵਿੱਚ ਹੈ। ਪਰ ਕੁਝ ਕਾਰਨਾਂ ਕਰਕੇ ਇਸ ਫਿਲਮ ਨੂੰ ਓ,ਟੀ,ਟੀ ਤੋਂ ਹਟਾ ਦਿੱਤਾ ਗਿਆ ਜਾਣਕਾਰੀ ਦੇ ਅਨੁਸਾਰ ਪੰਜਾਬ ਵਿੱਚ ਪਿਛਲੇ ਤਿੰਨ-ਚਾਰ ਦਿਨਾਂ ਤੋਂ ਚਰਚਾ ਫ਼ਿਲਮ ‘ਸਤਲੁਜ’ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਜਿਸ ਨੂੰ ਓਟੀਟੀ ਪਲੇਟਫੋਰਮ ਤੋਂ 48 ਘੰਟਿਆਂ ਬਾਅਦ ਹੀ ਹਟਾ ਦਿੱਤਾ ਗਿਆ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਦੁਖਾਂਤ ’ਤੇ ਅਧਾਰਿਤ ਫ਼ਿਲਮ ‘ਸਤਲੁਜ’ ਪੰਜਾਬ ਨੂੰ ਪੰਜਾਬ ਦੇ ਪਿੰਡ-ਪਿੰਡ ਤੇ ਕੋਨੇ-ਕੋਨੇ ਵਿੱਚ ਦਿਖਾਉਣ ਦਾ ਫੈਸਲਾ ਕੀਤਾ ਹੈ।ਇਹ ਐਲਾਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਹੈ। ਬਾਦਲ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਹਜ਼ਾਰਾਂ ਬੇਗੁਨਾਹ ਸਿੱਖ ਨੌਜਵਾਨਾਂ ਤੇ ਸਿੱਖ ਸਖਸ਼ੀਅਤਾਂ ਉੱਤੇ ਕਾਂਗਰਸ ਸਰਕਾਰ ਦੌਰਾਨ ਢਾਏ ਗਏ ਅਣਮਨੁੱਖੀ ਤਸ਼ੱਦਦ ਅਤੇ ਉਨ੍ਹਾਂ ਦੀ ਕੁਰਬਾਨੀ ਸਬੰਧੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡ-ਪਿੰਡ ਵਿੱਚ ਤੇ ਕੋਨੇ-ਕੋਨੇ ਵਿੱਚ ਦਿਖਾਇਆ ਜਾਵੇਗਾ ਤਾਂ ਜੋ ਪੰਜਾਬ ਦੇ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਕੌਮ ਉੱਤੇ ਢਾਏ ਗਏ ਜ਼ੁਲਮ ਤੋਂ ਚੰਗੀ ਤਰ੍ਹਾਂ ਜਾਣੂ ਕਰਵਾਇਆ ਜਾਏ।ਬਾਦਲ ਨੇ ਕਿਹਾ ਕਿ ਇਹ ਫ਼ਿਲਮ ਉਸ ਦਰਦਨਾਕ ਦੌਰ ਦੀ ਸਚਾਈ ਬਿਆਨ ਕਰਦੀ ਹੈ ਜੋ ਕਾਂਗਰਸ ਪਾਰਟੀ ਵੱਲੋਂ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਉੱਤੇ ਕੀਤੇ ਫ਼ੌਜੀ ਹਮਲੇ ਅਤੇ ਦਿੱਲੀ ਤੇ ਹੋਰ ਸ਼ਹਿਰਾਂ ਵਿਚ ਹਜ਼ਾਰਾ ਨਿਹੱਥੇ ਬੇਗੁਨਾਹ ਸਿੱਖ ਨੌਜਵਾਨਾਂ, ਬੀਬੀਆਂ, ਬਜ਼ੁਰਗਾਂ ਤੇ ਬੱਚਿਆਂ ਨੂੰ ਕੋਹ-ਕੋਹ ਕੇ ਜ਼ਿੰਦਾ ਜਲਾਉਣ ਤੋਂ ਬਾਅਦ ਵੀ ਨਹੀਂ ਰੁਕੀ ਸੀ। ਕਾਂਗਰਸ ਨੇ ਇਸੇ ਦਿਲ ਕੰਬਾਊ ਸਾਕੇ ਵਿਰੁੱਧ ਰੋਸ ਪ੍ਰਗਟ ਕਰਨ ਵਾਲੇ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਕਥਿਤ ਤੌਰ ’ਤੇ ਝੂਠੇ ਪੁਲੀਸ ਮੁਕਾਬਲਿਆਂ ਵਿਚ ਸ਼ਹੀਦ ਕੀਤਾ ਅਤੇ ਹੋਰ ਵੀ ਜਿੱਥੇ ਸਿੱਖਾਂ ਨੂੰ ਕਤਲੇਆਮ ਕੀਤਾ ਗਿਆ ਉਥੇ ਹੀ ਹਿੰਦੂਆਂ ਦਾ ਵੀ ਕਤਲ ਕੀਤਾ ਗਿਆ। ਉਸ ਸਮੇਂ ਦੇ ਹਾਲਾਤ ਬਹੁਤ ਹੀ ਨਾਜ਼ੁਕ ਸਨ ਇਹਨਾਂ ਹਾਲਾਤਾਂ ਨੂੰ ਬਿਆਨ ਕਰਦੀ ਇਹ ਫਿਲਮ ਜੋ ਕਿ ਕਾਫੀ ਚਰਚਾ ਦਾ ਕਾਰਨ ਬਣੀ ਹੋਈ ਹੈ।
