ਦਫ਼ਤਰ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ*
*ਐੱਸ.ਐੱਸ.ਪੀ. ਜਲੰਧਰ ਦਿਹਾਤੀ ਨੇ ਜ਼ਿਲ੍ਹਾ ਪੱਧਰੀ ਸਪੈਸ਼ਲ ਨਾਕਾਬੰਦੀ ਅਤੇ ਨਾਈਟ ਡੋਮੀਨੇਸ਼ਨ ਆਪ੍ਰੇਸ਼ਨ ਦਾ ਲਿਆ ਜਾਇਜ਼ਾ*
*ਆਮ ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਨਿਗਰਾਨੀ, ਚੈਕਿੰਗ ਅਤੇ ਗਸ਼ਤ ਕੀਤੀ ਗਈ ਹੋਰ ਸਖ਼ਤ*
*ਜਲੰਧਰ, 09 ਜੁਲਾਈ, 2026*

ਸ.ਹਰਵਿੰਦਰ ਸਿੰਘ ਵਿਰਕ, ਪੀ.ਪੀ.ਐੱਸ., ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਿਨੀਤ ਅਹਲਾਵਤ, ਆਈ.ਪੀ.ਐੱਸ., ਪੁਲਿਸ ਕਪਤਾਨ (ਤਫ਼ਤੀਸ਼), ਮੁਕੇਸ਼ ਕੁਮਾਰ, ਪੀ.ਪੀ.ਐੱਸ., ਪੁਲਿਸ ਕਪਤਾਨ (ਸਥਾਨਿਕ) ਅਤੇ ਮਨਜੀਤ ਕੌਰ, ਪੀ.ਪੀ.ਐੱਸ., ਪੁਲਿਸ ਕਪਤਾਨ (ਪੀ.ਬੀ.ਆਈ.) ਦੀ ਨਿਗਰਾਨੀ ਹੇਠ ਜਲੰਧਰ ਦਿਹਾਤੀ ਪੁਲਿਸ ਵੱਲੋਂ ਸਿਟੀ ਸਰਵੇਲੈਂਸ ਪਲਾਨ ਤਹਿਤ ਜ਼ਿਲ੍ਹਾ ਪੱਧਰ ‘ਤੇ ਸਪੈਸ਼ਲ ਨਾਕਾਬੰਦੀ ਅਤੇ ਨਾਈਟ ਡੋਮੀਨੇਸ਼ਨ ਆਪ੍ਰੇਸ਼ਨ ਚਲਾਇਆ ਗਿਆ। ਇਸ ਆਪ੍ਰੇਸ਼ਨ ਦਾ ਉਦੇਸ਼ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨਾ, ਅਪਰਾਧਿਕ ਗਤੀਵਿਧੀਆਂ ‘ਤੇ ਕੜੀ ਨਿਗਰਾਨੀ ਰੱਖਣਾ ਅਤੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਾਇਮ ਰੱਖਣਾ ਸੀ।
ਆਪ੍ਰੇਸ਼ਨ ਦੌਰਾਨ ਸਬੰਧਤ ਥਾਣਾ ਮੁਖੀਆਂ ਦੀ ਅਗਵਾਈ ਹੇਠ ਪੁਲਿਸ ਟੀਮਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਰਣਨੀਤਕ ਸਥਾਨਾਂ, ਮੁੱਖ ਸੜਕਾਂ, ਸੰਵੇਦਨਸ਼ੀਲ ਇਲਾਕਿਆਂ ਅਤੇ ਆਉਣ-ਜਾਣ ਵਾਲੇ ਰਸਤਿਆਂ ‘ਤੇ ਵਿਸ਼ੇਸ਼ ਨਾਕੇ ਲਗਾਏ ਗਏ। ਇਸ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ ਅਤੇ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਣ ਲਈ ਗਸ਼ਤ ਹੋਰ ਤੇਜ਼ ਕੀਤੀ ਗਈ।
ਹਰਵਿੰਦਰ ਸਿੰਘ ਵਿਰਕ, ਪੀ.ਪੀ.ਐੱਸ., ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਨੇ ਵਿਨੀਤ ਅਹਲਾਵਤ, ਆਈ.ਪੀ.ਐੱਸ., ਪੁਲਿਸ ਕਪਤਾਨ (ਤਫ਼ਤੀਸ਼), ਮੁਕੇਸ਼ ਕੁਮਾਰ, ਪੀ.ਪੀ.ਐੱਸ., ਪੁਲਿਸ ਕਪਤਾਨ (ਹੈੱਡਕੁਆਰਟਰ) ਅਤੇ ਮਨਜੀਤ ਕੌਰ, ਪੀ.ਪੀ.ਐੱਸ., ਪੁਲਿਸ ਕਪਤਾਨ (ਪੀ.ਬੀ.ਆਈ.) ਸਮੇਤ ਵੱਖ-ਵੱਖ ਨਾਕਿਆਂ ਅਤੇ ਚੈਕਿੰਗ ਪੁਆਇੰਟਾਂ ਦਾ ਖੁਦ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਅਤੇ ਚੱਲ ਰਹੇ ਆਪ੍ਰੇਸ਼ਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਡਿਊਟੀ ‘ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਹਰ ਸਮੇਂ ਚੌਕਸ ਰਹਿਣ, ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਗਹਿਰਾਈ ਨਾਲ ਜਾਂਚ ਕਰਨ, ਸੁਰੱਖਿਆ ਸਬੰਧੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਮ ਲੋਕਾਂ ਨਾਲ ਨਿਮਰਤਾ ਅਤੇ ਪੇਸ਼ੇਵਰਾਨਾ ਢੰਗ ਨਾਲ ਪੇਸ਼ ਆਉਣ ਦੇ ਨਿਰਦੇਸ਼ ਦਿੱਤੇ।
ਰਾਤ ਸਮੇਂ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਲਈ ਜ਼ਿਲ੍ਹੇ ਭਰ ਵਿੱਚ ਨਾਈਟ ਡੋਮੀਨੇਸ਼ਨ ਆਪ੍ਰੇਸ਼ਨ ਵੀ ਹੋਰ ਤੇਜ਼ ਕੀਤੇ ਗਏ। ਪੁਲਿਸ ਟੀਮਾਂ ਵੱਲੋਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਲਗਾਤਾਰ ਗਸ਼ਤ ਅਤੇ ਨਿਗਰਾਨੀ ਕੀਤੀ ਗਈ ਤਾਂ ਜੋ ਅਪਰਾਧਾਂ ਨੂੰ ਰੋਕਿਆ ਜਾ ਸਕੇ, ਸਮਾਜ ਵਿਰੋਧੀ ਅਨਸਰਾਂ ‘ਤੇ ਨਕੇਲ ਕੱਸੀ ਜਾ ਸਕੇ, ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਜ਼ਿਲ੍ਹੇ ਵਿੱਚ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਿਆ ਜਾ ਸਕੇ।
ਐੱਸ.ਐੱਸ.ਪੀ. ਜਲੰਧਰ ਦਿਹਾਤੀ ਨੇ ਅੱਗੇ ਦੱਸਿਆ ਕਿ ਪੁਲਿਸਿੰਗ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਵਿਭਾਗਾਂ ਅਤੇ ਸਬੰਧਤ ਧਿਰਾਂ ਨਾਲ ਨਿਯਮਿਤ ਤੌਰ ‘ਤੇ ਤਾਲਮੇਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ ਟ੍ਰੈਫਿਕ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਸਪੈਸ਼ਲ ਡੀ.ਜੀ.ਪੀ. ਟ੍ਰੈਫਿਕ ਵੱਲੋਂ ਜਾਰੀ ਹਦਾਇਤਾਂ ਨੂੰ ਸਾਰੇ ਸਬ-ਡਵੀਜ਼ਨਾਂ ਵਿੱਚ ਸਬੰਧਤ ਡੀ.ਐੱਸ.ਪੀਜ਼ ਅਤੇ ਐੱਸ.ਐੱਚ.ਓਜ਼ ਦੀ ਨਿਗਰਾਨੀ ਹੇਠ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਜਲੰਧਰ ਦਿਹਾਤੀ ਪੁਲਿਸ ਦੀ ਲੋਕਾਂ ਦੀ ਸੁਰੱਖਿਆ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹਰਵਿੰਦਰ ਸਿੰਘ ਵਿਰਕ, ਪੀ.ਪੀ.ਐੱਸ., ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਹਰ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਆਮ ਲੋਕਾਂ ਨੂੰ ਸੁਰੱਖਿਅਤ, ਸ਼ਾਂਤਮਈ ਅਤੇ ਭੈਅ-ਮੁਕਤ ਮਾਹੌਲ ਪ੍ਰਦਾਨ ਕਰਨ ਲਈ ਸਪੈਸ਼ਲ ਨਾਕਾਬੰਦੀ, ਨਾਈਟ ਡੋਮੀਨੇਸ਼ਨ ਅਤੇ ਵਿਸ਼ੇਸ਼ ਚੈਕਿੰਗ ਮੁਹਿੰਮਾਂ ਨਿਯਮਿਤ ਤੌਰ
‘ਤੇ ਜਾਰੀ ਰਹਿਣਗੀਆਂ।
