ਨੀਤੀ ਤਲਵਾੜ ਦੀ ਅਗਵਾਈ ਹੇਠ ਮਹਿਲਾ ਵਿੰਗ ਨੇ ਮਨਾਇਆ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਜਨਮ ਦਿਨ 

ਨੀਤੀ ਤਲਵਾੜ ਦੀ ਅਗਵਾਈ ਹੇਠ ਮਹਿਲਾ ਵਿੰਗ ਨੇ ਮਨਾਇਆ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਜਨਮ ਦਿਨ 

ਦਸੰਬਰ 2026 ਤੱਕ ਹਰ ਬੂਥ ‘ਤੇ ਮਹਿਲਾ ਕਮੇਟੀ ਦਾ ਗਠਨ ਕਰਨ ਦਾ ਲਿਆ ਸੰਕਲਪ

ਹੁਸ਼ਿਆਰਪੁਰ, 9 ਜੁਲਾਈ ( ਤਰਸੇਮ ਦੀਵਾਨਾ )

ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਮਹਿਲਾ ਵਿੰਗ ਦੀ ਪ੍ਰਭਾਰੀ ਨੀਤੀ ਤਲਵਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਹਲਕਾ ਪ੍ਰਧਾਨ ਪਰਮਜੀਤ ਕੌਰ ਦੀ ਪ੍ਰਧਾਨਗੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਜਨਮ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਮਹਿਲਾ ਆਗੂ ਨੀਤੀ ਤਲਵਾੜ ਨੇ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਨਾਲ ਕੀਤੇ ਆਪਣੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੀ ਹੈ ਅਤੇ ਹੁਣ ਦੁਬਾਰਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਮਹਿਲਾਵਾਂ ਨੂੰ ਝੂਠੇ ਵਾਅਦਿਆਂ ਰਾਹੀਂ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜ ਸਾਲ ਪਹਿਲਾਂ ਸਰਕਾਰ ਨੇ ਮਹਿਲਾਵਾਂ ਨੂੰ ਹਰ ਮਹੀਨੇ ₹1000 ਦੇਣ ਦਾ ਵਾਅਦਾ ਕੀਤਾ ਸੀ, ਜਿਸ ਲਈ ਫਾਰਮ ਵੀ ਭਰਵਾਏ ਗਏ ਸਨ, ਪਰ ਸਰਕਾਰ ਬਣਨ ਤੋਂ ਬਾਅਦ ਉਹ ਵਾਅਦਾ ਪੂਰਾ ਨਹੀਂ ਕੀਤਾ ਗਿਆ।

ਉਨ੍ਹਾਂ ਦੋਸ਼ ਲਾਇਆ ਕਿ ਹੁਣ ਚੋਣਾਂ ਨੇੜੇ ਆਉਣ ‘ਤੇ ਮੁੜ ਫਾਰਮ ਭਰਵਾਏ ਜਾ ਰਹੇ ਹਨ ਅਤੇ ਕੁਝ ਰਕਮ ਖਾਤਿਆਂ ਵਿੱਚ ਭੇਜ ਕੇ ਲੋਕਾਂ ਦੀ ਹਮਦਰਦੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਬਜਟ ਵਿੱਚ ਮਹਿਲਾਵਾਂ ਨੂੰ ਇਸ ਯੋਜਨਾ ਅਧੀਨ ਬਣਦੀ ਰਕਮ ਦੇਣ ਲਈ ਕੋਈ ਪੱਕਾ ਪ੍ਰਬੰਧ ਨਹੀਂ ਕੀਤਾ, ਜਿਸ ਕਾਰਨ ਇਸ ਯੋਜਨਾ ਦਾ ਭਵਿੱਖ ਵੀ ਅਸਪਸ਼ਟ ਹੈ।

ਇਸ ਮੌਕੇ ਸੁਖਬੀਰ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਮਹਿਲਾ ਵਿੰਗ ਦੀਆਂ ਆਗੂਆਂ ਅਤੇ ਵਰਕਰਾਂ ਨੇ ਸੰਕਲਪ ਲਿਆ ਕਿ ਦਸੰਬਰ 2026 ਤੱਕ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਹਰ ਬੂਥ ‘ਤੇ ਮਹਿਲਾ ਬੂਥ ਕਮੇਟੀ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਹਰ ਬੂਥ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰੇਗਾ।

ਇਸ ਮੌਕੇ ਬਲਜੀਤ ਕੌਰ, ਕ੍ਰਿਸ਼ਨਾ ਥਾਪਰ, ਪ੍ਰੀਆ ਸੈਣੀ, ਰੋਜ਼ੀ ਵਧਾਵਨ, ਪਰਮਜੀਤ ਕੌਰ, ਸੋਨੂ ਸੈਣੀ, ਮੁਸਕਾਨ ਪਰਾਸ਼ਰ ਸਮੇਤ ਵੱਡੀ ਗਿਣਤੀ ਵਿੱਚ ਮਹਿਲਾ ਆਗੂ ਅਤੇ ਵਰਕਰ ਹਾਜ਼

ਰ ਸਨ।

Leave a Reply

Your email address will not be published. Required fields are marked *