ਜਲੰਧਰ/ਸੁਨੀਲ ਕੁਮਾਰ


ਜਲੰਧਰ ਵਿੱਚ ਨਹਿਰ ਟੁੱਟਣ ਦੇ ਨਾਲ ਰਿਹਾਇਸ਼ੀ ਇਲਾਕਿਆਂ ਵਿੱਚ ਪਾਣੀ ਭਰ ਗਿਆ ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਜਾਣਕਾਰੀ ਦੇ ਅਨੁਸਾਰ ਬਿਸਤ ਦੁਆਬ ਦੀ ਜਲੰਧਰ ਡਿਸਟਰੀਬਿਊਟਰੀ, ਜੋ ਗਦਈਪੁਰ ਇਲਾਕੇ ਵਿੱਚੋਂ ਲੰਘਦੀ ਹੈ, ਵਿੱਚ ਪਾਣੀ ਜ਼ਿਆਦਾ ਹੋਣ ਕਾਰਨ ਅਚਾਨਕ ਬੰਨ੍ਹ ਟੁੱਟ ਗਿਆ। ਬੰਨ੍ਹ ਟੁੱਟਣ ਨਾਲ ਨੇੜਲੇ ਰਿਹਾਇਸ਼ੀ ਇਲਾਕਿਆਂ ਅਤੇ ਘਰਾਂ ਵਿੱਚ ਪਾਣੀ ਭਰਨਾ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਸਥਾਨਕ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਨਹਿਰ ਦੇ ਪਾਣੀ ਨੂੰ ਰਿਹਾਇਸ਼ੀ ਇਲਾਕੇ ਵਿੱਚ ਅੱਗੇ ਵਧਣ ਤੋਂ ਰੋਕਣ ਲਈ ਜਲੰਧਰ ਪ੍ਰਸ਼ਾਸਨ ਅਤੇ ਨੇੜਲੇ ਲੋਕਾਂ ਵੱਲੋਂ ਕ੍ਰੇਨ ਦੀ ਮਦਦ ਨਾਲ ਮਿੱਟੀ ਨਾਲ ਭਰੀਆਂ ਬੋਰੀਆਂ ਨਹਿਰ ਵਿੱਚ ਪਏ ਪਾੜ (ਪਹਾੜ) ਵਿੱਚ ਰੱਖ ਕੇ ਪਾਣੀ ਰੋਕਣ ਲਈ ਸਿਰ-ਤੋੜ ਯਤਨ ਕੀਤੇ ਜਾ ਰਹੇ ਹਨ, ਜਿਸ ਨਾਲ ਪਾਣੀ ਦਾ ਵਹਾਅ ਕੁਝ ਘਟਿਆ ਹੈ।ਸਥਾਨਕ ਨਿਵਾਸੀ ਦੇਸਰਾਜ ਨੇ ਦੱਸਿਆ ਕਿ ਦੇਰ ਰਾਤ ਨਹਿਰ ਦਾ ਬੰਨ੍ਹ ਟੁੱਟਣ ਦੀ ਸੂਚਨਾ ਮਿਲਦਿਆਂ ਹੀ ਆਸ-ਪਾਸ ਦੇ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਇਲਾਕੇ ਵਿੱਚ ਸੜਕ ਦਾ ਨਿਰਮਾਣ ਹੋਣ ਕਾਰਨ ਮਸ਼ੀਨਾਂ ਮੌਜੂਦ ਸਨ, ਜਿਨ੍ਹਾਂ ਦੀ ਮਦਦ ਨਾਲ ਨੇੜਿਓਂ ਮਿੱਟੀ ਪੁੱਟ ਕੇ ਟੁੱਟੇ ਹੋਏ ਬੰਨ੍ਹ ਵਿੱਚ ਪਾ ਕੇ ਉਸ ਨੂੰ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਸੀ। ਪਿੱਛੇ ਪ੍ਰਸ਼ਾਸਨ ਦੀ ਬਹੁਤ ਵੱਡੀ ਲਾਪਰਵਾਹੀ ਸਾਹਮਣੇ ਆਈ ਹੈੈ ਜਿਸ ਕਾਰਨ ਤੇ ਨਹਿਰ ਦੀ ਸਫਾਈ ਨਾ ਹੋਣ ਕਰਕੇ ਨਹਿਰ ਦੇ ਵਿੱਚ ਪਾੜ ਪੈ ਗਿਆ।
