ਅੰਮ੍ਰਿਤਸਰ:ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਕੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ / ਰੋਜਾਨਾ ਰਿਪੋਰਟਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 8.378 ਕਿਲੋਗ੍ਰਾਮ ਹੈਰੋਇਨ ਸਮੇਤ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਰਹੱਦ ਪਾਰ ਤਸਕਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਅਤੇ ਪੰਜਾਬ ਭਰ ਵਿੱਚ ਅੱਗੇ ਸਪਲਾਈ ਕਰਨ ਲਈ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਇਕੱਠੀਆਂ ਕਰਨ ਵਿੱਚ ਸ਼ਾਮਲ ਸਨ।ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਅਤੇ ਇਸਲਾਮਾਬਾਦ ਵਿਖੇ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਇਸ ਵਿੱਚ ਸ਼ਾਮਲ ਬਾਕੀ ਸਾਥੀਆਂ ਦੀ ਪਛਾਣ ਕਰਨ ਅਤੇ ਸਮੁੱਚੀ ਸਪਲਾਈ ਚੇਨ ਨੂੰ ਪੂਰੀ ਤਰ੍ਹਾਂ ਤੋੜਨ ਲਈ ਅਗਲੇਰੀ ਜਾਂਚ ਜਾਰੀ ਹੈ।ਪੰਜਾਬ ਪੁਲਿਸ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਇੱਕ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ ‘ਤੇ ਪੂਰੀ ਤਰ੍ਹਾਂ ਦ੍ਰਿੜ ਹੈ।

Leave a Reply

Your email address will not be published. Required fields are marked *