ਸਤਲੁਜ ਫਿਲਮ ਨਾਲ ਪੰਜਾਬ ਦਾ ਮਾਹੌਲ ਕੀਤਾ ਜਾ ਰਿਹਾ ਖਰਾਬ, ਹਿੰਦੂ ਸਿੱਖ ਆਪਸੀ ਭਾਈਚਾਰੇ ਨੂੰ ਕੀਤਾ ਜਾ ਰਿਹਾ ਟਾਰਗੇਟ:ਰਵਨੀਤ ਬਿੱਟੂ
ਚੰਡੀਗੜ੍ਹ/ਰੋਜ਼ਾਨਾ ਰਿਪੋਰਟਰ

ਫਿਲਮ ਸਤਲੁਜ ਜੋ ਕਿ ਪਿਛਲੇ ਦਿਨਾਂ ਤੋਂ ਕਾਫੀ ਚਰਚਾ ਦੇ ਵਿੱਚ ਹੈ। ਇਹ ਫਿਲਮ ਬੈਨ ਹੋਣ ਦੇ ਬਾਵਜੂਦ ਵੀ ਪੰਜਾਬ ਦੇ ਗੁਰਦੁਆਰਾ ਘਰਾਂ ਵਿੱਚ ਸ਼ਰੇਆਮ ਵਿਖਾਈ ਜਾ ਰਹੀ ਹੈ। ਜਿਸ ਨਾਲ ਕਿ ਪੰਜਾਬ ਦੇ ਨੌਜਵਾਨਾ ਵਿੱਚ ਹਿੰਦੂ ਸਿੱਖ ਵਿੱਚ ਆਪਸੀ ਫੁੱਟ ਪਾਈ ਜਾ ਰਹੀ ਹੈ।ਇਸ ਸਬੰਧ ਵਿੱਚ ਭਾਜਪਾ ਨੇਤਾ ਰਵਨੀਤ ਬਿੱਟੂ ਨੇ ਕਿਹਾ ਕਿ ਸਿੱਖਾਂ ਨੌਜਵਾਨਾਂ ਦਾ ਕਤਲ ਬੇਸ਼ੱਕ ਹੋਇਆ ਹੈ ਪਰ ਹਿੰਦੂ ਪਰਿਵਾਰਾਂ ਨੇ ਵੀ ਆਪਣੀ ਜਾਨ ਗਵਾਈ ਹੈ ਜਿਸ ਦਾ ਕਿ ਜਿਕਰ ਤੱਕ ਨਹੀਂ ਕੀਤਾ ਗਿਆ ਜਾਣਕਾਰੀ ਦੇ ਅਨੁਸਾਰ ਪੰਜਾਬ ਵਿੱਚ ਪਿਛਲੇ ਇੱਕ ਹਫਤੇ ਤੋਂ ਭਾਈ ਜਸਵੰਤ ਸਿੰਘ ਖਾਲੜਾ ਤੇ ਬਣੀ ਫਿਲਮ ਸਤਲੁਜ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜਿਸ ਨੂੰ ਪਹਿਲਾਂ ਓਟੀਟੀ ਪਲੇਟਫਾਰਮ ਤੋਂ 48 ਘੰਟਿਆਂ ਵਿੱਚ ਹਟਾ ਦਿੱਤਾ ਗਿਆ ਹੁਣ ਕੌਮਾਂਤਰੀ ਪੱਧਰ ’ਤੇ ਬੈਨ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਸੇ ਦੌਰਾਨ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਫਿਲਮ ਸਤਲੁਜ ਦੇ ਨਿਰਮਾਤਾ ਅਤੇ ਨਿਰਦੇਸ਼ਕ ਨੂੰ ਚੁਨੌਤੀ ਦਿੰਦਿਆਂ ਕਿਹਾ
ਫਿਲਮ ਵਿੱਚ ਦਿਖਾਈ 25 ਹਜ਼ਾਰ ਲਾਪਤਾ ਜਾਂ ਗੈਰ ਕਾਨੂੰਨੀ ਢੰਗ ਨਾਲ ਸਸਕਾਰ ਕੀਤੇ ਲੋਕਾਂ ਦੇ ਅੰਕੜਿਆਂ ਦਾ ਦਸਤਾਵੇਜੀ ਸਬੂਤ ਜਾਰੀ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਇਹ ਅੰਕੜਾ ਸਿਰਫ ਇੱਕ ਅੰਦਾਜੇ ਜਾ ਦੋਸ਼ ’ਤੇ ਆਧਾਰਿਤ ਹੈ ਤਾਂ ਇਸ ਫਿਲਮ ਨੂੰ ਨਿਰਵਿਵਾਦ ਇਤਿਹਾਸਿਕ ਸੱਚ ਵਜੋਂ ਕਿਉਂ ਪੇਸ਼ ਕੀਤਾ ਗਿਆ। ਦਰਸ਼ਕਾਂ ਨੂੰ ਇਹ ਕਿਉਂ ਨਹੀਂ ਦੱਸਿਆ ਗਿਆ ਕਿ ਇਸ ਗਿਣਤੀ ਦੀ ਪੁਸ਼ਟੀ ਕਿਸੇ ਅੰਤਿਮ ਨਿਆਇਕ ਫੈਸਲੇ ਰਾਹੀਂ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅੱਤਿਵਾਦ ਦੇ ਦੌਰ ਦੇ ਇਤਿਹਾਸ ਨੂੰ ਇੱਕ ਪੱਖੀ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਅੱਤਿਵਾਦ ਦੇ ਸਮੇਂ ਬੇਕਸੂਰ ਹਿੰਦੂਆਂ, ਬੱਸ ਯਾਤਰੀਆਂ, ਦੁਕਾਨਦਾਰਾਂ, ਸਰਕਾਰੀ ਕਰਮਚਾਰੀਆਂ ਅਤੇ ਮਜ਼ਦੂਰ ਵੀ ਮਾਰੇ ਗਏ ਸਨ ਪਰ ਫਿਲਮ ਵਿੱਚ ਉਨ੍ਹਾਂ ਨੂੰ ਨਹੀਂ ਦਰਸਾਇਆ ਗਿਆ।ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਫਿਲਮ ਸਤਲੁਜ ਦੇ ਨਿਰਮਾਤਾ ਅਤੇ ਨਿਰਦੇਸ਼ਕ 25 ਹਜ਼ਾਰ ਲਾਪਤਾ ਲੋਕਾਂ ਦੇ ਅੰਕੜੇ ਦਾ ਦਸਤਾਵੇਜੀ ਸਬੂਤ ਜਨਤਕ ਕਰਨ। ਜੇਕਰ ਉਹ ਆਪਣੇ ਇਸ ਦਾਅਵੇ ਨੂੰ ਸਬੂਤਾਂ ਨਾਲ ਸਾਬਤ ਕਰਨ ਵਿੱਚ ਅਸਫਲ ਰਹਿੰਦੇ ਹਨ ਤਾਂ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਮੂਹਰੇ ਮੰਨਣਾ ਚਾਹੀਦਾ ਹੈ ਕਿ ਇਹ ਗਿਣਤੀ ਅਧਿਕਾਰਕ ਤੌਰ ਤੇ ਪ੍ਰਮਾਣਿਤ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਅਸੀਂ ਸਾਰੇ ਸੰਵਿਧਾਨਿਕ ਅਤੇ ਕਾਨੂੰਨੀ ਵਿਕਲਪ ਬਾਰੇ ਵਿਚਾਰ ਕਰਾਂਗੇ ਤਾਂ ਜੋ ਇਤਿਹਾਸਿਕ ਤੱਥਾਂ ਨੂੰ ਗਲਤ ਢੰਗ ਨਾਲ ਪੇਸ਼ ਨਾ ਕੀਤਾ ਜਾ ਸਕੇ। ਇਸ ਫਿਲਮ ਵਿੱਚ ਜੋ ਸਰਦਾਰਾਂ ਦੇ ਅੰਕੜੇ ਦੱਸੇ ਗਏ ਹਨ ਉਹ ਬੇਬੁਨਿਆਦੀ ਹਨ ਜੇਕਰ ਉਹਨਾਂ ਦਾ ਕੋਈ ਦਸਤਾਵੇਜੀ ਸਬੂਤ ਹੈ ਤੇ ਉਹ ਜਲਦ ਤੋਂ ਜਲਦ ਜਨਤਕ ਕੀਤਾ ਜਾਵੇ।
