ਲੁਧਿਆਣਾ/ ਰੋਜਾਨਾ ਰਿਪੋਰਟਰ

ਸਿੱਖ ਭਾਈਚਾਰੇ ਅਤੇ ਸ਼ਿਵ ਸੈਨਾ ਵਿੱਚ ਕਾਫੀ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਪਰ ਇਹ ਮਾਮਲਾ ਕਾਫੀ ਸਮੇਂ ਤੋਂ ਚਰਚਾ ਵਿੱਚ ਰਹਿੰਦਾ ਹੈ ਜਾਣਕਾਰੀ ਦੇ ਅਨੁਸਾਰ ਲੁਧਿਆਣਾ ਲਾਡੋ ਵਾਲੀ ਟੋਲ ਪਲਾਜੇ ਤੇ ਸਿੱਖ ਜਥੇਬੰਦੀਆਂ, ਨਿਹੰਗ ਸਿੰਘਾਂ ਅਤੇ ਹੋਰ ਸੰਗਠਨਾਂ ਵੱਲੋਂ ਧਰਨਾ ਦੇ ਕੇ ਆਵਾਜਾਈ ਪੂਰੀ ਤਰ੍ਹਾਂ ਬੰਦ ਕੀਤੀ ਲ਼ਗਭਗ ਪੰਜ ਘੰਟੇ ਤੱਕ ਟੌਲ ਨੂੰ ਪਰਚੀ ਮੁਕਤ ਰੱਖਿਆ ਇਹ ਧਰਨਾ ਸ਼ਿਵ ਸੈਨਾ ਦੇ ਆਗੂ ਚੇਤਨ ਸ਼ਰਮਾ ਵੱਲੋਂ ਸਿੱਖ ਧਰਮ ਬਾਰੇ ਅਪਮਾਨਜਨਕ ਟਿੱਪਣੀ ਕਰਨ ਦੇ ਮਾਮਲੇ ਵਿੱਚ ਦਿੱਤਾ ਗਿਆ ਸੀ।ਵੱਖ-ਵੱਖ ਜਥੇਬੰਦੀਆਂ ਨਾਲ ਸਬੰਧਤ ਆਗੂਆਂ ਅਤੇ ਵਰਕਰਾਂ ਨੇ ਸਵੇਰੇ 10 ਵਜੇ ਟੌਲ ਪਲਾਜ਼ਾ ਦਾ ਘਿਰਾਓ ਕਰ ਕੇ ਆਵਾਜਾਈ ਮੁਕੰਮਲ ਤੌਰ ’ਤੇ ਬੰਦ ਕਰ ਦਿੱਤੀ। ਇਸ ਦੌਰਾਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਧਰਨੇ ਦੀ ਸੂਚਨਾ ਮਿਲਦਿਆਂ ਹੀ ਏ ਡੀ ਸੀ ਪੀ ਰਮਨਦੀਪ ਸਿੰਘ ਭੁੱਲਰ ਦੀ ਅਗਵਾਈ ਹੇਠ ਭਾਰੀ ਪੁਲੀਸ ਫੋਰਸ ਮੌਕੇ ’ਤੇ ਪਹੁੰਚੀ। ਪੁਲੀਸ ਅਧਿਕਾਰੀਆਂ ਨਾਲ ਹੋਈ ਗੱਲਬਾਤ ਤੋਂ ਬਾਅਦ ਜਥੇਬੰਦੀਆਂ ਨੇ ਟੌਲ ਪਲਾਜ਼ਾ ਦਾ ਇੱਕ ਪਾਸਾ ਖੋਲ੍ਹ ਦਿੱਤਾ, ਪਰ ਇਸ ਦੇ ਬਾਵਜੂਦ ਵਾਹਨਾਂ ਦੀਆਂ ਕਤਾਰਾਂ ਲੱਗੀਆਂ ਰਹੀਆਂ ਕਿਉਂਕਿ ਧਰਨੇ ਕਾਰਨ ਆਵਾਜਾਈ ਬਹੁਤ ਹੌਲੀ ਚੱਲ ਰਹੀ ਸੀ। ਜਾਣਕਾਰੀ ਅਨੁਸਾਰ ਪੁਲੀਸ ਪ੍ਰਸ਼ਾਸਨ ਨੇ ਜਥੇਬੰਦੀਆਂ ਦੀ ਮੰਗ ’ਤੇ ਸ਼ਿਵ ਸੈਨਾ ਕਾਰਕੁਨ ਦੇ ਸਾਥੀਆਂ ਭਾਨੂ ਪ੍ਰਤਾਪ ਸਿੰਘ, ਰਾਜੀਵ ਟੰਡਨ ਅਤੇ ਪਵਨ ਮਾਨ ਖ਼ਿਲਾਫ਼ ਵੀ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ ਤਹਿਤ ਕੇਸ ਦਰਜ ਕਰ ਲਿਆ ਹੈ ਜਿਸ ਤੋਂ ਬਾਅਦ ਜਥੇਬੰਦੀਆਂ ਨੇ ਧਰਨਾ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੁਣ ਤੇ ਪੁਲਿਸ ਵੱਲੋਂ ਆਸ਼ਵਾਸਨ ਦਿੱਤਾ ਗਿਆ ਕਿ ਅਜਿਹੇ ਮਾਮਲੇ ਵਿੱਚ ਤੁਰੰਤ ਕਾਰਵਾਈ ਕੀਤੀ ਜਾਵੇਗੀ
