ਲੁਧਿਆਣਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ 03 ਵਾਹਨ ਚੋਰ ਕਾਬੂ, 06 ਚੋਰੀਸ਼ੁਦਾ ਮੋਟਰਸਾਈਕਲ ਅਤੇ 02 ਐਕਟਿਵਾ ਬਰਾਮਦ

ਲੁਧਿਆਣਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ 03 ਵਾਹਨ ਚੋਰ ਕਾਬੂ, 06 ਚੋਰੀਸ਼ੁਦਾ ਮੋਟਰਸਾਈਕਲ ਅਤੇ 02 ਐਕਟਿਵਾ ਬਰਾਮਦ

ਲੁਧਿਆਣਾ, 15 ਜੁਲਾਈ/ Rozana Reporter

ਸ਼੍ਰੀ ਸਵਪਨ ਸ਼ਰਮਾ, ਆਈ.ਪੀ.ਐਸ., ਮਾਨਯੋਗ ਕਮਿਸ਼ਨਰ ਪੁਲਿਸ ਲੁਧਿਆਣਾ ਦੀ ਯੋਗ ਅਗਵਾਈ ਹੇਠ ਲੁੱਟ-ਖੋਹ ਅਤੇ ਵਾਹਨ ਚੋਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਡਵੀਜ਼ਨ ਨੰਬਰ 5 ਲੁਧਿਆਣਾ ਦੀ ਪੁਲਿਸ ਨੂੰ ਸਫਲਤਾ ਹਾਸਲ ਹੋਈ ਹੈ।

 

ਸਬ ਇੰਸਪੈਕਟਰ ਹਮਰਾਜ ਸਿੰਘ ਚੀਮਾ, ਮੁੱਖ ਅਫ਼ਸਰ ਥਾਣਾ ਡਵੀਜ਼ਨ ਨੰਬਰ 5 ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ 03 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 06 ਚੋਰੀਸ਼ੁਦਾ ਮੋਟਰਸਾਈਕਲ ਅਤੇ 02 ਐਕਟਿਵਾ ਬਰਾਮਦ ਕੀਤੀਆਂ ਹਨ।

 

ਮਿਤੀ 10-07-2026 ਨੂੰ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਪਾਰਟੀ ਇਲਾਕੇ ਵਿੱਚ ਮਾੜੇ ਅਨਸਰਾਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਇੱਕ ਭਰੋਸੇਯੋਗ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਸੁਨੀਲ ਕੁਮਾਰ ਉਰਫ਼ ਸੋਨੂੰ ਪੁੱਤਰ ਨਸ਼ੱਤਰ ਸਿੰਘ ਵਾਸੀ ਅਬਦੁਲਾਪੁਰ ਬਸਤੀ, ਲੁਧਿਆਣਾ, ਜੋ ਵਾਹਨ ਚੋਰੀ ਕਰਨ ਦਾ ਆਦੀ ਹੈ, ਚੋਰੀਸ਼ੁਦਾ ਮੋਟਰਸਾਈਕਲ ਵੇਚਣ ਲਈ ਆਪਣੇ ਸਾਥੀਆਂ ਰੋਹਿਤ ਪੁੱਤਰ ਕਰਨ ਵਾਸੀ EWS ਕਲੋਨੀ ਜਮਾਲਪੁਰ ਅਤੇ ਅਭਿਸ਼ੇਕ ਪੁੱਤਰ ਪ੍ਰਦੀਪ ਕੁਮਾਰ ਵਾਸੀ EWS ਕਲੋਨੀ ਜਮਾਲਪੁਰ ਨਾਲ ਮਨਜੀਤ ਨਗਰ ਸਾਈਡ ਜਾ ਰਿਹਾ ਹੈ।

 

ਸੂਚਨਾ ਨੂੰ ਪੱਕਾ ਅਤੇ ਭਰੋਸੇਯੋਗ ਮੰਨਦਿਆਂ ਮੁਕੱਦਮਾ ਨੰਬਰ 184 ਮਿਤੀ 10-07-2026 ਅਧੀਨ ਧਾਰਾ 303(2) ਬੀ.ਐਨ.ਐਸ. 2023 ਤਹਿਤ ਕੇਸ ਦਰਜ ਕਰਕੇ ਤੁਰੰਤ ਕਾਰਵਾਈ ਕੀਤੀ ਗਈ। ਪੁਲਿਸ ਨੇ ਤਿੰਨਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪਹਿਲਾਂ 02 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ। ਬਾਅਦ ਵਿੱਚ ਪੁਲਿਸ ਰਿਮਾਂਡ ਦੌਰਾਨ ਕੀਤੀ ਗਈ ਪੁੱਛਗਿੱਛ ਦੇ ਆਧਾਰ ‘ਤੇ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਤੋਂ ਚੋਰੀ ਕੀਤੇ ਹੋਏ 04 ਹੋਰ ਮੋਟਰਸਾਈਕਲ ਅਤੇ 02 ਐਕਟਿਵਾ ਵੀ ਬਰਾਮਦ ਕੀਤੀਆਂ ਗਈਆਂ।

Leave a Reply

Your email address will not be published. Required fields are marked *