MURDER:ਮਾਮੂਲੀ ਜਿਹੀ ਗੱਲ ਬਣੀ ਵੱਡਾ ਵਿਵਾਦ ਨੌਜਵਾਨ ਦਾ ਤੇਜਧਾਰ ਹਥਿਆਰਾਂ ਨਾਲ ਕਤਲ

ਨੰਗਲ ਲੁਬਾਣਾ/ ਰੋਜ਼ਾਨਾਂ ਰਿਪੋਰਟਰ

ਪੰਜਾਬ ਵਿੱਚ ਗੈਂਗਸਟਰਵਾਦ ਲਗਾਤਾਰ ਵੱਧ ਰਿਹਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਦਾਅਵੇ ਖੋਖਲੇ ਨਜ਼ਰ ਆ ਰਹੇ ਹਨ ਲਾਅ ਐਂਡ ਆਰਡਰ ਦੀਆਂ ਸ਼ਰੇਆਮ ਧੱਜੀਆਂ ਉੱਡ ਰਹੀਆਂ ਹਨ ਜਗ੍ਹਾ ਜਗ੍ਹਾ ਤੇ ਕਤਲ ਅਤੇ ਚੋਰੀ ਦੀ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਪਿੰਡ ਨੰਗਲ ਰੁਵਾਣਾ ਤੋਂ ਸਾਹਮਣੇ ਆਇਆ ਹੈ ਜਾਣਕਾਰੀ ਦੇ ਅਨੁਸਾਰ ਪਿੰਡ ਨੰਗਲ ਲੁਬਾਣਾ ਨੇੜੇ ਬੀਤੀ ਦੇਰ ਰਾਤ ਇੱਕ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਭਜਨ ਸਿੰਘ ਵਾਸੀ ਪਿੰਡ ਨੰਗਲ ਲੁਬਾਣਾ ਵਜੋਂ ਹੋਈ ਹੈ। ਦੱਸਿਆ ਜਾਂਦਾ ਹੈ ਕਿ ਗੁਰਮੀਤ ਸਿੰਘ ਰਾਤ ਕਰੀਬ 9 ਵਜੇ ਆਪਣੀ ਸਕੂਟਰੀ ’ਤੇ ਘਰ ਪਰਤ ਰਿਹਾ ਸੀ। ਇਸ ਦੌਰਾਨ ਨੇੜਿਓਂ ਲੰਘ ਰਹੀ ਇੱਕ ਕਾਰ ਤੋਂ ਸਕੂਟਰੀ ਸਵਾਰ ’ਤੇ ਪਾਣੀ ਦੇ ਛਿੱਟੇ ਪੈ ਗਏ, ਜਿਸ ਕਾਰਨ ਦੋਵਾਂ ਧਿਰਾਂ ਵਿਚਾਲੇ ਮਾਮੂਲੀ ਤਕਰਾਰ ਹੋ ਗਈ। ਇਹ ਤਕਰਾਰ ਕੁਝ ਹੀ ਸਮੇਂ ਵਿੱਚ ਹੱਥੋਪਾਈ ਅਤੇ ਫਿਰ ਹਿੰਸਕ ਝਗੜੇ ਵਿੱਚ ਬਦਲ ਗਈ।ਦੋਸ਼ ਹੈ ਕਿ ਕਾਰ ਸਵਾਰ ਨੌਜਵਾਨਾਂ ਨੇ ਗੁਰਮੀਤ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਬੇਗੋਵਾਲ ਦੀ ਪੁਲੀਸ ਮੌਕੇ ’ਤੇ ਪੁੱਜੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ । ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਹੈਰਾਨੀ ਇਸ ਗੱਲ ਦੀ ਹੈ ਕਿ ਲੜਕਿਆਂ ਵੱਲੋਂ ਇੱਕ ਛੋਟੀ ਜਿਹੀ ਗੱਲ ਪਿੱਛੇ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

Leave a Reply

Your email address will not be published. Required fields are marked *