FIRING: ਬੰਗਾ ਸੱਭਿਆਚਾਰਕ ਮੇਲਾ ਬਣਿਆ ਜੰਗ ਦਾ ਮੈਦਾਨ ਸ਼ਰੇਆਮ ਚੱਲੀਆਂ ਗੋਲੀਆਂ, ਪੁਲਿਸ ਪ੍ਰਸ਼ਾਸਨ ਤੇ ਉੱਠੇ ਸਵਾਲ

ਬੰਗਾ / ਰੋਜ਼ਾਨਾ ਰਿਪੋਰਟਰ

ਬੰਗਾ ਇੱਕ ਸੱਭਿਆਚਾਰ ਮੇਲਾ ਵੇਖ ਰਹੇ ਲੋਕਾਂ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਮੇਲੇ ਵਿੱਚ ਹੀ ਇੱਕ ਛੋਟੀ ਜਿਹੀ ਬਹਿਸ ਕਾਰਨ ਇੱਕ ਵੱਡਾ ਹੰਗਾਮਾ ਹੋ ਗਿਆ ਜਾਣਕਾਰੀ ਦੇ ਅਨੁਸਾਰ ਬੰਗਾ ਦੇ ਸਾਗਰ ਗੇਟ ਇਲਾਕੇ ਵਿੱਚ ਬੀਤੀ ਦੇਰ ਰਾਤ ਇੱਕ ਸੱਭਿਆਚਾਰਕ ਮਿਮਿਕਰੀ ਪ੍ਰੋਗਰਾਮ ਦੌਰਾਨ ਅਚਾਨਕ ਗੋਲੀਬਾਰੀ ਹੋਣ ਕਾਰਨ ਇੱਕ ਔਰਤ ਸਮੇਤ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਪੁਲੀਸ ਨੇ ਇਸ ਗੋਲੀਬਾਰੀ ਦੇ ਪਿੱਛੇ ਦੇ ਕਾਰਨਾਂ ਅਤੇ ਹਾਲਾਤਾਂ ਦਾ ਪਤਾ ਲਗਾਉਣ ਲਈ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਇਹ ਪ੍ਰੋਗਰਾਮ ਮੁਹੱਲੇ ਦੇ ਹੀ ਇੱਕ ਸਥਾਨਕ ਨਿਵਾਸੀ ਵੱਲੋਂ ਕਰਵਾਇਆ ਗਿਆ ਸੀ। ਪ੍ਰੋਗਰਾਮ ਦੌਰਾਨ ਗੁਰਦੀਪ ਸਿੰਘ ਉਰਫ਼ ਦੀਪਾ ਬਖ਼ਲੌਰੀਆ ਕਥਿਤ ਤੌਰ ’ਤੇ ਆਪਣੇ ਕੁਝ ਸਾਥੀਆਂ ਸਮੇਤ ਉੱਥੇ ਪਹੁੰਚਿਆ। ਇਸ ਦੌਰਾਨ ਉਸ ਦੀ ਇੱਕ ਸਥਾਨਕ ਨਿਵਾਸੀ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ, ਜਿਸ ਨੇ ਜਲਦੀ ਹੀ ਹਿੰਸਕ ਰੂਪ ਧਾਰਨ ਕਰ ਲਿਆ। ਇਸੇ ਲੜਾਈ-ਝਗੜੇ ਦੌਰਾਨ ਅਚਾਨਕ ਗੋਲੀਆਂ ਚੱਲ ਪਈਆਂ।ਇਸ ਗੋਲੀਬਾਰੀ ਦੌਰਾਨ ਪ੍ਰੋਗਰਾਮ ਦੇਖ ਰਹੀ ਇੱਕ ਔਰਤ ਦੇ ਪੱਟ ਦੇ ਪਿਛਲੇ ਹਿੱਸੇ ਵਿੱਚ ਗੋਲੀ ਲੱਗ ਗਈ, ਜਦੋਂਕਿ ਦੂਜੇ ਪਾਸੇ ਗੁਰਦੀਪ ਸਿੰਘ ਉਰਫ਼ ਦੀਪਾ ਬਖ਼ਲੌਰੀਆ ਵੀ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਦੋਵਾਂ ਜ਼ਖ਼ਮੀਆਂ ਨੂੰ ਤੁਰੰਤ ਬੰਗਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਗੁਰਦੀਪ ਸਿੰਘ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਮੁਢਲੀ ਸਹਾਇਤਾ ਦੇਣ ਤੋਂ ਬਾਅਦ ਅਗਲੇ ਇਲਾਜ ਲਈ ਹਾਇਰ ਮੈਡੀਕਲ ਸੈਂਟਰ (ਵੱਡੇ ਹਸਪਤਾਲ) ਰੈਫ਼ਰ ਕਰ ਦਿੱਤਾ।ਹਾਦਸੇ ਦੀ ਸੂਚਨਾ ਮਿਲਦੇ ਹੀ ਬੰਗਾ ਸਿਟੀ ਪੁਲੀਸ ਦੇ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਖ਼ਬਰ ਲਿਖੇ ਜਾਣ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਸੀ ਕਿ ਗੋਲੀ ਕਿਸ ਨੇ ਚਲਾਈ ਅਤੇ ਇਸ ਖ਼ੂਨੀ ਟਕਰਾਅ ਦੇ ਅਸਲ ਕਾਰਨ ਕੀ ਸਨ। ਜਦੋਂ ਇਸ ਸਬੰਧੀ ਬੰਗਾ ਸਿਟੀ ਥਾਣੇ ਦੇ ਏ.ਐੱਸ.ਆਈ. (ASI) ਵਿਜੇ ਕੁਮਾਰ ਨਾਲ ਸੰਪਰਕ ਕੀਤਾ ਗਿਆ, ਤਾਂ ਉਨ੍ਹਾਂ ਦੱਸਿਆ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਤੱਥ ਸਾਹਮਣੇ ਆਉਣ ਤੋਂ ਬਾਅਦ ਹੀ ਬਾਕੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ ਇਸ ਵਾਰਦਾਤ ਨੇ ਬੰਗਾ ਦੇ ਪੁਲਿਸ ਪ੍ਰਸ਼ਾਸਨ ਤੇ ਸਵਾਲ ਖੜੇ ਕੀਤੇ ਹਨ ਕਿ ਇੱਕ ਸੱਭਿਆਚਾਰ ਪ੍ਰੋਗਰਾਮ ਦੇ ਵਿੱਚ ਪੁਲਿਸ ਪ੍ਰਸ਼ਾਸਨ ਵਲੋਂ ਕੀ ਸੁਰੱਖਿਆ ਕੀਤੀ ਗਈ ਹੈ।

Leave a Reply

Your email address will not be published. Required fields are marked *