ਪ੍ਰਧਾਨ ਮੰਤਰੀ ਨੇ ਜਲੰਧਰ ਦੌਰੇ ਦੌਰਾਨ ਪੰਜਾਬ ਦੇ ਬਕਾਇਆ ਫੰਡ ਜਾਰੀ ਕਰਨ ਦਾ ਨਹੀਂ ਕੀਤਾ ਕੋਈ ਐਲਾਨ: ਵਿੱਤ ਮੰਤਰੀ ਹਰਪਾਲ ਚੀਮਾ

ਜਲੰਧਰ /ਸੁਨੀਲ ਕੁਮਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁਕਰਵਾਰ ਨੂੰ ਜਲੰਧਰ ਵਿੱਚ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨ ਆਏ ਉਹਨਾਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ ਤੇ ਗੰਭੀਰ ਆਰੋਪ ਲਗਾਏ ਇਸ ਸਬੰਧ ਵਿੱਚ ਆਮ ਆਦਮੀ ਪਾਰਟੀ ਦੇ ਵਿੱਚ ਮੰਤਰੀ ਹਰਪਾਲ ਚੀਮਾ ਨੇ ਪਲਟਵਾਰ ਕਰਦੇ ਹੋਏ ਕਿਹਾ ਚੀਮਾ ਨੇ ਪ੍ਰਧਾਨ ਮੰਤਰੀ ‘ਤੇ ਕੇਂਦਰ ਵਿੱਚ ਭ੍ਰਿਸ਼ਟਾਚਾਰ ਦੇ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ। ਰਾਮ ਮੰਦਰ ਦੇ ਫੰਡਾਂ ਵਿੱਚ ਕਥਿਤ ਹੇਰਾਫੇਰੀ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ, “ਜਿਹੜੇ ਮੰਦਰਾਂ ਵਿੱਚੋਂ ਚੋਰੀ ਕਰ ਰਹੇ ਹਨ, ਉਹ ਹੁਣ ਪੰਜਾਬ ‘ਤੇ ਦੋਸ਼ ਲਗਾ ਰਹੇ ਹਨ।”ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸਰਕਾਰ ਬਣਾਉਣ ਤੋਂ ਪਹਿਲਾਂ ਜਨਤਾ ਨਾਲ ਕੀਤੇ ਸਾਰੇ ਪੰਜ ਮੁੱਖ ਵਾਅਦੇ (ਗਾਰੰਟੀਆਂ) ਪੂਰੇ ਕੀਤੇ ਹਨ।ਪਿਛਲੀਆਂ ਅਕਾਲੀ-ਭਾਜਪਾ (SAD-BJP) ਅਤੇ ਕਾਂਗਰਸ ਸਰਕਾਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਇਹ ਪਾਰਟੀਆਂ ਸੂਬੇ ਵਿੱਚ “ਬੇਅਦਬੀ” ਦੀਆਂ ਘਟਨਾਵਾਂ ਅਤੇ “ਚਿੱਟੇ” ਦੇ ਪਸਾਰ ਲਈ ਜ਼ਿੰਮੇਵਾਰ ਸਨ। ਉਨ੍ਹਾਂ ਕਿਹਾ, “ਆਪ ਸਰਕਾਰ ਬੇਅਦਬੀ ਵਿਰੋਧੀ ਕਾਨੂੰਨ ਲੈ ਕੇ ਆਈ ਅਤੇ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤਾ।”ਚੀਮਾ ਨੇ ਕਿਹਾ, “ਪ੍ਰਧਾਨ ਮੰਤਰੀ ਦੇ ਦੋਸ਼ ਪੰਜਾਬ ਵਿੱਚ ਆਪ ਵੱਲੋਂ ਕੀਤੇ ਜਾ ਰਹੇ ਸ਼ਾਨਦਾਰ ਕਾਰਜਾਂ ਅਤੇ ਵਿਕਾਸ ਨੂੰ ਲੈ ਕੇ ਭਾਜਪਾ ਅੰਦਰਲੀ ਅਸੁਰੱਖਿਆ ਦੀ ਭਾਵਨਾ ਵਿੱਚੋਂ ਨਿਕਲੇ ਹਨ।”ਵਿੱਤ ਮੰਤਰੀ ਨੇ ਇਸ ਗੱਲ ‘ਤੇ ਵੀ ਨਿਰਾਸ਼ਾ ਜਤਾਈ ਕਿ ਪ੍ਰਧਾਨ ਮੰਤਰੀ ਨੇ ਆਪਣੇ ਦੌਰੇ ਦੌਰਾਨ ਪੰਜਾਬ ਦੇ ਬਕਾਇਆ ਫੰਡ ਜਾਰੀ ਕਰਨ ਦਾ ਕੋਈ ਐਲਾਨ ਨਹੀਂ ਕੀਤਾ। ਉਨ੍ਹਾਂ ਕਿਹਾ, “ਪੰਜਾਬੀਆਂ ਨੂੰ ਵੱਡੀ ਉਮੀਦ ਸੀ ਕਿ ਪ੍ਰਧਾਨ ਮੰਤਰੀ ਅੱਜ ਸੂਬੇ ਦੇ ਬਕਾਇਆ ਫੰਡ ਜਾਰੀ ਕਰਨਗੇ, ਪਰ ਉਨ੍ਹਾਂ ਨੇ ਪੰਜਾਬੀਆਂ ਨੂੰ ਨਿਰਾਸ਼ ਕੀਤਾ ਹੈ।”

Leave a Reply

Your email address will not be published. Required fields are marked *