FBI ਵੱਲੋਂ ਦੋਸ਼ੀ ਪਾਇਆ ਗਿਆ ਟਾਂਡਾ ਦਾ ਸਾਬਕਾ ਐਸ,ਐਚ,ਓ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਕੀਤਾ ਗਿਰਫਤਾਰ: ਮਾਮਲਾ ਜਬਰੀ ਵਸੂਲੀ ਦਾ

ਹੁਸ਼ਿਆਰਪੁਰ/  ਰੋਜ਼ਾਨਾ ਰਿਪੋਰਟਰ

ਬੀਤੇ ਦਿਨੀ ਸੋਸ਼ਲ ਮੀਡੀਆ ਤੇ ਕਾਫੀ ਚਰਚਾ ਵਿੱਚ ਰਹੀ ਹੁਸ਼ਿਆਰਪੁਰ ਟਾਂਡਾ ਦੇ ਸਾਬਕਾ SHO ਅਤੇ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਦੀ ਖਬਰ ਨੇ ਅੱਜ ਇੱਕ ਨਵਾਂ ਮੋੜ ਲਿਆ ਜਾਣਕਾਰੀ ਦੇ ਅਨੁਸਾਰ ਹੁਸ਼ਿਆਰਪੁਰ ਪੁਲੀਸ ਨੇ ਇੱਥੋਂ ਦੇ ਟਾਂਡਾ ਥਾਣੇ ਦੇ ਸਾਬਕਾ ਐੱਸ.ਐੱਚ.ਓ. ਅਤੇ ਪੰਜਾਬ ਪੁਲੀਸ ਦੇ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਸੰਯੁਕਤ ਰਾਜ ਅਮਰੀਕਾ ਵਿੱਚ ਭਾਰਤੀ ਮੂਲ ਦੇ ਇੱਕ ਪਰਿਵਾਰ ਨੂੰ ਨਿਸ਼ਾਨਾ ਬਣਾਉਣ ਵਾਲੇ ਅੰਤਰਰਾਸ਼ਟਰੀ ਜਬਰੀ ਵਸੂਲੀ (extortion) ਦੇ ਮਾਮਲੇ ਵਿੱਚ ਮੁਲਜ਼ਮ ਹੈ।ਅਮਰੀਕੀ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (FBI) ਨੇ 7 ਫਰਵਰੀ ਨੂੰ ਨਾਗਰਾ ਦਾ ਨਾਮ ਇੱਕ ਕਥਿਤ ਅੰਤਰਰਾਸ਼ਟਰੀ ਜਬਰੀ ਵਸੂਲੀ ਦੇ ਗਿਰੋਹ ਨੂੰ ਚਲਾਉਣ ਵਾਲਿਆਂ ਵਿੱਚ ਸ਼ਾਮਲ ਕੀਤਾ ਸੀ। ਅਮਰੀਕੀ ਅਧਿਕਾਰੀਆਂ ਨੇ ਨਾਗਰਾ ‘ਤੇ 4,00,000 ਡਾਲਰ ਦੀ ਜਬਰੀ ਵਸੂਲੀ ਦੇ ਮਾਮਲੇ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ, ਜਿਸ ਵਿੱਚ ਦੋਸ਼ ਹੈ ਕਿ ਉਸ ਨੇ ਅਮਰੀਕਾ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਨਿਸ਼ਾਨਾ ਬਣਾਉਣ ਲਈ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਗਿਰੋਹਾਂ ਨਾਲ ਮਿਲ ਕੇ ਕੰਮ ਕੀਤਾ ਸੀ ਪੰਜਾਬ ਪੁਲਿਸ ਦੀ ਇਸ ਘਟੀਆ ਕਰਤੂਤ ਨੂੰ ਇੱਕ ਵਾਰੀ ਫਿਰ ਤੋਂ ਪੰਜਾਬ ਪੁਲਿਸ ਨੂੰ ਦਾਗਦਾਰ ਕੀਤਾ ਹੈ ਸਗੋਂ ਪੰਜਾਬ ਵਿੱਚ ਵੀ ਨਹੀਂ ਦੇਸ਼ਾਂ ਵਿਦੇਸ਼ਾਂ ਵਿੱਚ ਵੀ ਪੰਜਾਬ ਪੁਲਿਸ ਦੀ ਘਟੀਆ ਕਰਤੂਤ ਦੀਆਂ ਚਰਚਾ  ਹੋ ਰਹੀ ਹੈ।

Leave a Reply

Your email address will not be published. Required fields are marked *