ਲੀਗਲ ਏਡ ਡਿਫੈਂਸ ਕੌਂਸਲ ਖ਼ਿਲਾਫ਼ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਭੁੱਖ ਹੜਤਾਲ ਸ਼ੁਰੂ !

ਲੀਗਲ ਏਡ ਡਿਫੈਂਸ ਕੌਂਸਲ ਖ਼ਿਲਾਫ਼ ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਭੁੱਖ ਹੜਤਾਲ ਸ਼ੁਰੂ !

*ਸਮਰਥਨ ਵਿੱਚ ਵਰਿੰਦਰ ਕੁਮਾਰ ਗੁਪਤਾ ਨੇ ਦਿੱਤਾ ਅਸਤੀਫ਼ਾ*

ਹੁਸ਼ਿਆਰਪੁਰ, 20 ਜੁਲਾਈ ( ਤਰਸੇਮ ਦੀਵਾਨਾ ) –

ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਪ੍ਰਧਾਨ ਪਲਵਿੰਦਰ ਸਿੰਘ ਘੁੰਮਣ ਅਤੇ ਸਾਂਝੀ ਐਕਸ਼ਨ ਕਮੇਟੀ ਪੰਜਾਬ ਦੀਆਂ ਹਦਾਇਤਾਂ ‘ਤੇ ਅਮਲ ਕਰਦਿਆਂ ਲੀਗਲ ਏਡ ਡਿਫੈਂਸ ਕੌਂਸਲ (LADC) ਦੇ ਖ਼ਿਲਾਫ਼ ਇੱਕ ਤਿੱਖਾ ਸੰਘਰਸ਼ ਵਿੱਢਦਿਆਂ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਵਕੀਲ ਭਾਈਚਾਰੇ ਦੀਆਂ ਮੰਗਾਂ ਅਤੇ ਹੜਤਾਲ ਦੇ ਸਮਰਥਨ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਵਰਿੰਦਰ ਕੁਮਾਰ ਗੁਪਤਾ ਨੇ ਆਪਣੇ ‘ਲੀਗਲ ਏਡ ਮੀਡੀਏਟਰ’ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ, ਜਿਸ ਨਾਲ ਸੰਘਰਸ਼ ਨੂੰ ਇੱਕ ਨਵੀਂ ਤਾਕਤ ਮਿਲੀ ਹੈ।

ਇਸ ਰੋਸ ਪ੍ਰਦਰਸ਼ਨ ਅਤੇ ਭੁੱਖ ਹੜਤਾਲ ਦੀ ਸ਼ੁਰੂਆਤ ਦੌਰਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪਲਵਿੰਦਰ ਸਿੰਘ ਘੁੰਮਣ, ਸੈਕਟਰੀ ਨਵਜਿੰਦਰ ਸਿੰਘ ਬੇਦੀ, ਗੁਰਪ੍ਰੀਤ ਕੌਰ, ਲਸ਼ਕਰ ਸਿੰਘ ਸਾਵਰਾ ਅਤੇ ਹੋਰ ਆਗੂਆਂ ਨੇ ਸੰਕੇਤਕ ਭੁੱਖ ਹੜਤਾਲ ‘ਤੇ ਬੈਠ ਕੇ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ। ਹੜਤਾਲ ਤੇ ਬੈਠੇ ਵਕੀਲਾ ਨੇ ਕਿਹਾ ਕਿ ਵਕੀਲ ਭਾਈਚਾਰੇ ਦੇ ਹਿੱਤਾਂ ਨਾਲ ਕਿਸੇ ਵੀ ਕੀਮਤ ‘ਤੇ ਸਮਝੌਤਾ ਨਹੀਂ ਕੀਤਾ ਜਾਵੇਗਾ। ਸਾਂਝੀ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ‘ਤੇ ਸ਼ੁਰੂ ਕੀਤਾ ਗਿਆ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਸਾਡੀਆਂ ਜਾਇਜ਼ ਮੰਗਾਂ ਮੰਨੀਆਂ ਨਹੀਂ ਜਾਂਦੀਆਂ। ਇਸ ਮੌਕੇ ਬਾਰ ਦੇ ਅਹੁਦੇਦਾਰਾਂ ਨੇ ਇਕਜੁੱਟਤਾ ਦਾ ਸੁਨੇਹਾ ਦਿੰਦਿਆਂ ਆਖਿਆ ਕਿ ਲੀਗਲ ਏਡ ਡਿਫੈਂਸ ਕੌਂਸਲ ਦੀਆਂ ਨੀਤੀਆਂ ਵਕੀਲ ਭਾਈਚਾਰੇ ਅਤੇ ਇਨਸਾਫ਼ ਦੀ ਪ੍ਰਣਾਲੀ ਦੇ ਹਿੱਤ ਵਿੱਚ ਨਹੀਂ ਹਨ। ਵਰਿੰਦਰ ਕੁਮਾਰ ਗੁਪਤਾ ਵੱਲੋਂ ਦਿੱਤੇ ਗਏ ਅਸਤੀਫ਼ੇ ਦੀ ਸ਼ਲਾਘਾ ਕਰਦਿਆਂ ਸਮੂਹ ਮੈਂਬਰਾਂ ਨੇ ਕਿਹਾ ਕਿ ਇਸ ਨਾਲ ਬਾਰ ਐਸੋਸੀਏਸ਼ਨ ਦੀ ਚੱਲ ਰਹੀ ਜੱਦੋ-ਜਹਿਦ ਨੂੰ ਵੱਡਾ ਬਲ ਮਿਲਿਆ ਹੈ। ਹੜਤਾਲੀ ਆਗੂਆਂ ਨੇ ਸਾਫ਼ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਗਿਆ, ਤਾਂ ਸਾਂਝੀ ਐਕਸ਼ਨ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸੰਘਰਸ਼ ਨੂੰ ਹੋਰ ਤਿੱਖਾ ਅਤੇ ਵਿਆਪਕ ਕੀਤਾ ਜਾਵੇਗਾ। ਅੱਜ ਦੀ ਇਸ ਹੜਤਾਲ ਨਾਲ ਅਦਾਲਤੀ ਕੰਮਕਾਜ ਵੀ ਪ੍ਰਭਾਵਿਤ ਹੋਇਆ।

ਫੋਟੋ ਅਜਮੇਰ ਦੀਵਾਨਾ

 

 

 

 

 

 

Leave a Reply

Your email address will not be published. Required fields are marked *