Weather Update: ਪੰਜਾਬ ਤੇ ਹਰਿਆਣਾ ਵਿੱਚ ਭਾਰੀ ਮੀਹ ਦੀ ਸੰਭਾਵਨਾ: ਮੌਸਮ ਵਿਭਾਗ

ਚੰਡੀਗੜ੍ਹ/ ਰੋਜਾਨਾ ਰਿਪੋਰਟਰ

ਪੰਜਾਬ ਵਿੱਚ ਗਰਮੀ ਬਹੁਤ ਕਹਿਰ ਵਰਪਾ ਰਹੀ ਹੈ ਪਰ ਪੰਜਾਬ ਦੇ ਕਈ ਹਿੱਸਿਆਂ ਵਿੱਚ ਬਾਰਿਸ਼ ਹੋਈ ਹੈ ਪਰ ਕਈ ਜਿਲੇ ਐਸੇ ਹਨ ਜਿੱਥੇ ਅਜੇ ਤੱਕ ਮਾਨਸੂਨ ਨੇ ਦਸਤਕ ਨਹੀਂ ਦਿੱਤੀ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਸਮੇਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ ਜਾਣਕਾਰੀ ਦੇ ਅਨੁਸਾਰਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਅੱਜ ਭਾਰੀ ਮੀਂਹ ਪਿਆ। ਮੌਸਮ ਵਿਭਾਗ ਦੇ ਦਫ਼ਤਰ ਨੇ ਦੱਸਿਆ ਹੈ ਕਿ ਅਗਲੇ 48 ਤੋਂ 72 ਘੰਟਿਆਂ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੌਨਸੂਨ ਪੂਰੀ ਤਰ੍ਹਾਂ ਸਰਗਰਮ ਰਹੇਗਾ। ਇਸ ਦੌਰਾਨ 20 ਤੋਂ 22 ਜੁਲਾਈ ਵਿਚਕਾਰ ਭਰਵਾਂ ਮੀਂਹ ਪਵੇਗਾ।ਪੰਜਾਬ ਦੇ ਹੁਸ਼ਿਆਰਪੁਰ, ਰੂਪਨਗਰ, ਫਿਰੋਜ਼ਪੁਰ, ਮੁਹਾਲੀ ਅਤੇ ਹਰਿਆਣਾ ਦੇ ਅੰਬਾਲਾ, ਨਾਰਨੌਲ, ਰੋਹਤਕ, ਪੰਚਕੂਲਾ, ਭਿਵਾਨੀ ਤੇ ਕਰਨਾਲ ਵਿੱਚ ਚੰਗੀ ਬਾਰਿਸ਼ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਦੋਵਾਂ ਰਾਜਾਂ ਦੀ ਰਾਜਧਾਨੀ ਚੰਡੀਗੜ੍ਹ ਵਿੱਚ 22.6 ਮਿਲੀਮੀਟਰ ਮੀਂਹ ਪਿਆ, ਜਿਸ ਨਾਲ ਵੱਧ ਤੋਂ ਵੱਧ ਤਾਪਮਾਨ 29.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਇਸ ਸਮੇਂ ਦੌਰਾਨ ਪੰਜਾਬ ਅਤੇ ਹਰਿਆਣਾ ਦੇ ਉੱਤਰੀ ਅਤੇ ਪੂਰਬੀ ਹਿੱਸਿਆਂ ਵਿੱਚ ਕੁਝ ਥਾਵਾਂ ‘ਤੇ 12 ਸੈਂਟੀਮੀਟਰ ਤੋਂ ਵੱਧ ਤੇ ਬਹੁਤ ਜ਼ਿਆਦਾ ਮੀਂਹ ਪੈ ਸਕਦਾ ਹੈ। ਮੀਂਹ ਕਾਰਨ ਅੰਮ੍ਰਿਤਸਰ (31.2 ਡਿਗਰੀ), ਲੁਧਿਆਣਾ (29.4 ਡਿਗਰੀ), ਪਟਿਆਲਾ (29.3 ਡਿਗਰੀ) ਅਤੇ ਗੁਰਦਾਸਪੁਰ (30 ਡਿਗਰੀ) ਵਿੱਚ ਤਾਪਮਾਨ ਆਮ ਨਾਲੋਂ ਹੇਠਾਂ ਆ ਗਿਆ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ

Leave a Reply

Your email address will not be published. Required fields are marked *