ਦਿੱਲੀ/ ਬਿਊਰੋ

ਪਿਛਲੇ ਕਾਫੀ ਦਿਨਾਂ ਤੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਪੇਪਰ ਲੀਕ ਮਾਮਲੇ ਦੇ ਸਬੰਧ ਵਿੱਚ ਸਟੂਡੈਂਟਾਂ ਵੱਲੋਂ ਇੱਕ ਵੱਡਾ ਪ੍ਰੋਟੈਸਟ ਕੀਤਾ ਜਾ ਰਿਹਾ ਹੈ। ਜਿਸ ਨੂੰ ਵੇਖਦਿਆਂ ਕੌਮੀ ਪ੍ਰੀਖਿਆ ਏਜੰਸੀਆਂ ਵੱਲੋਂ ਇੱਕ ਵੱਡੀ ਕਾਰਵਾਈ ਕੀਤੀ ਗਈ ਹੈ ਜਾਣਕਾਰੀ ਦੇ ਅਨੁਸਾਰ ਨੀਟ (NEET) ਪੇਪਰ ਲੀਕ ਮਾਮਲੇ ਵਿਚ ਵੱਡੀ ਕਾਰਵਾਈ ਕਰਦਿਆਂ ਕੌਮੀ ਪ੍ਰੀਖਿਆ ਏਜੰਸੀ (NTA) ਨੇ 47 ਅਧਿਕਾਰੀਆਂ ਨੂੰ ਨੌਕਰੀ ਤੋਂ ਬਰਖ਼ਾਸਤ (ਟਰਮੀਨੇਟ) ਕਰ ਦਿੱਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਏਜੰਸੀ ਇਨ੍ਹਾਂ ਵਿੱਚੋਂ ਕੁਝ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਅਤੇ ਅਪਰਾਧਿਕ ਕਾਰਵਾਈ ਕਰਨ ਦੀ ਵੀ ਤਿਆਰੀ ਕਰ ਰਹੀ ਹੈ।ਇਹ ਵੱਡਾ ਫੈਸਲਾ ਉਚੇਰੀ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦੇ ਤਬਾਦਲਾ ਤੋਂ ਇੱਕ ਦਿਨ ਬਾਅਦ ਕੀਤਾ ਗਿਆ ਹੈ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਐੱਨ.ਟੀ.ਏ. ਦੇ ਪੂਰੇ ਢਾਂਚੇ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਸੁਧਾਰਾਤਮਕ ਕਦਮ ਚੁੱਕੇ ਜਾਣਗੇ। ਘੱਟੋ-ਘੱਟ 47 ਅਧਿਕਾਰੀ ਬਰਖ਼ਾਸਤ ਕੀਤੇ ਜਾ ਚੁੱਕੇ ਹਨ ਅਤੇ ਕੁਝ ਵਿਰੁੱਧ ਕਾਨੂੰਨੀ ਕੇਸ ਦਰਜ ਕੀਤੇ ਜਾਣਗੇ।ਪੇਪਰ ਲੀਕ ਅਤੇ ਸੀ.ਬੀ.ਐੱਸ.ਈ. (CBSE) ਦੀ ਡਿਜੀਟਲ ਮੁਲਾਂਕਣ ਪ੍ਰਣਾਲੀ ਵਿੱਚ ਆਈਆਂ ਗੜਬੜੀਆਂ ਕਾਰਨ ਪੈਦਾ ਹੋਏ ਭਾਰੀ ਰੋਸ ਤੋਂ ਬਾਅਦ ਉੱਚ ਅਧਿਕਾਰੀਆਂ ‘ਤੇ ਇਹ ਗਾਜ਼ ਡਿੱਗੀ ਹੈ। ਕੌਮੀ ਏਜੰਸੀਆਂ ਵੱਲੋਂ ਇੱਕ ਵੱਡੀ ਕਾਰਵਾਈ ਕੀਤੇ ਜਾਣ ਤੇ ਆਮ ਜਨਤਾ ਵਿੱਚ ਖੁਸ਼ੀ ਦੀ ਲਹਿਰ ਕਿਉਂਕਿ ਲਗਭਗ 47 ਅਧਿਕਾਰੀਆਂ ਨੂੰ ਟਰਮੀਨੇਟ ਕੀਤੇ ਜਾਣ ਦੀ ਸੂਚਨਾ ਮਿਲੀ ਹੈ।
