

ਜਲੰਧਰ26ਜਨਵਰੀ (ਸੁਨੀਲ ਕੁਮਾਰ ਰੋਜ਼ਾਨਾ ਰਿਪੋਰਟਰ ਨਿਊਜ਼ ਪੇਪਰ)ਅੱਜ ਗਣਤੰਤਰ ਦਿਵਸ ਦੇ ਮੌਕੇ ਆਪ ਪਾਰਟੀ ਦੇ ਯੂਥ ਆਗੂ ਸ੍ਰੀ ਵਿਜੈ ਮਡਾਰ ਨੇ ਡਾਕਟਰ ਬੀ ਆਰ ਅੰਬੇਡਕਰ ਭਵਨ ਸੇਂਟਰ ਸੰਤੋਖਪੁਰਾ ਵਿੱਚ ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ ਤੇ ਵਿਜੈ ਮਡਾਰ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਬੱਚਿਆਂ ਵਿੱਚ ਜਾਗਰੂਕਤਾ ਲਿਆਉਣ ਲਈ ਭਾਰਤੀਯ ਸਵਿਧਾਨ ਸਕੂਲਾਂ ਵਿੱਚ ਪੜਾਇਆ ਜਾਵੇ ਤਾਂ ਜੋ ਬੱਚੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰ ਸਕਣ। ਇਸ ਮੌਕੇ ਤੇ ਪਵਨ ਕੁਮਾਰ,ਅਮਰ ਮਹੇ, ਨਰੇਸ਼ ਕੁਮਾਰ, ਰਮਨ ਕੁਮਾਰ, ਰਾਕੇਸ਼ ਕੁਮਾਰ ਮੁਹੱਲਾ ਵਾਸੀ ਮੌਜੂਦ ਸਨ।
