ਭਾਜਪਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਪਾਰਸ਼ਦਾਂ ਅਤੇ ਵਾਰਡ ਉਮੀਦਵਾਰਾਂ ਨਾਲ ਕੀਤੀ ਅਹਿਮ ਮੀਟਿੰਗ
ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣ ਅਤੇ ਆਪ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਵਿਚ ਉਜਾਗਰ ਕਰਨ ਦਾ ਸੱਦਾ
ਸ਼ਹਿਰ ਦੀ ਖਰਾਬ ਪੀਣ ਵਾਲੇ ਪਾਣੀ ਦੀ ਵਿਵਸਥਾ, ਜਾਮ ਸੀਵਰੇਜ ਅਤੇ ਟੁੱਟੀਆਂ ਸੜਕਾਂ ਦੇ ਮੁੱਦਿਆਂ ਨੂੰ ਲੋਕਾਂ ਤੱਕ ਲੈ ਕੇ ਜਾਣ ਭਾਜਪਾ ਪਾਰਸ਼ਦ ਅਤੇ ਉਮੀਦਵਾਰ – ਅਸ਼ੋਕ ਸਰੀਨ ਹਿੱਕੀ

ਜਲੰਧਰ, 28 ਜੁਲਾਈ/ Sunil Kumar
ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਪਾਰਟੀ ਦੇ ਸਾਰੇ ਪਾਰਸ਼ਦਾਂ ਅਤੇ ਵਾਰਡ ਉਮੀਦਵਾਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਭਾਜਪਾ ਪਾਰਸ਼ਦ ਦਲ ਦੇ ਨੇਤਾ ਮਨਜੀਤ ਸਿੰਘ ਟੀਟੂ ਸਮੇਤ ਸਾਰੇ ਪਾਰਸ਼ਦਾਂ ਅਤੇ ਵਾਰਡ ਉਮੀਦਵਾਰਾਂ ਨੇ ਹਿੱਸਾ ਲਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਹਰ ਕਾਰਕੁਨ ਲੋਕਾਂ ਵਿਚ ਜਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ, ਵਿਕਾਸ ਕਾਰਜਾਂ ਅਤੇ ਉਪਲਬਧੀਆਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਏ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਗਰੀਬਾਂ, ਕਿਸਾਨਾਂ, ਮਹਿਲਾਵਾਂ, ਨੌਜਵਾਨਾਂ, ਵਪਾਰੀਆਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਇਤਿਹਾਸਕ ਯੋਜਨਾਵਾਂ ਲਾਗੂ ਕੀਤੀਆਂ ਹਨ, ਜਿਨ੍ਹਾਂ ਦਾ ਲਾਭ ਦੇਸ਼ ਦੇ ਕਰੋੜਾਂ ਨਾਗਰਿਕਾਂ ਨੂੰ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਦੂਜੇ ਪਾਸੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਆਪਣੇ ਚੋਣੀ ਵਾਅਦੇ ਪੂਰੇ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਜਲੰਧਰ ਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ ਵਿਵਸਥਾ ਬਦਹਾਲ ਹੈ, ਸੀਵਰੇਜ ਜਾਮ ਦੀ ਸਮੱਸਿਆ ਲਗਾਤਾਰ ਵੱਧ ਰਹੀ ਹੈ, ਸੜਕਾਂ ਦੀ ਹਾਲਤ ਖਸਤਾ ਹੈ ਅਤੇ ਸਫ਼ਾਈ ਪ੍ਰਬੰਧ ਵੀ ਸੰਤੋਸ਼ਜਨਕ ਨਹੀਂ ਹਨ। ਲੋਕ ਰੋਜ਼ਾਨਾ ਦੀਆਂ ਬੁਨਿਆਦੀ ਸਹੂਲਤਾਂ ਲਈ ਪ੍ਰੇਸ਼ਾਨ ਹਨ, ਪਰ ਸਰਕਾਰ ਅਤੇ ਨਗਰ ਨਿਗਮ ਪ੍ਰਸ਼ਾਸਨ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵੱਲ ਕੋਈ ਗੰਭੀਰ ਧਿਆਨ ਨਹੀਂ ਦੇ ਰਹੇ।
ਅਸ਼ੋਕ ਸਰੀਨ ਹਿੱਕੀ ਨੇ ਸਾਰੇ ਪਾਰਸ਼ਦਾਂ ਅਤੇ ਵਾਰਡ ਉਮੀਦਵਾਰਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ-ਆਪਣੇ ਵਾਰਡਾਂ ਵਿੱਚ ਵਿਆਪਕ ਜਨ ਸੰਪਰਕ ਮੁਹਿੰਮ ਚਲਾਉਣ ਅਤੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਉਪਲਬਧੀਆਂ ਦੇ ਨਾਲ-ਨਾਲ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਤੋਂ ਵੀ ਜਾਣੂ ਕਰਵਾਉਣ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਜੋ ਵੱਡੇ-ਵੱਡੇ ਵਾਅਦੇ ਕੀਤੇ ਸਨ, ਅੱਜ ਲੋਕ ਖੁਦ ਉਨ੍ਹਾਂ ਵਾਅਦਿਆਂ ਅਤੇ ਹਕੀਕਤ ਵਿਚਲਾ ਫਰਕ ਦੇਖ ਰਹੇ ਹਨ। ਭਾਜਪਾ ਕਾਰਕੁਨ ਤੱਥਾਂ ਦੇ ਆਧਾਰ ‘ਤੇ ਲੋਕਾਂ ਵਿਚ ਜਾ ਕੇ ਆਪ ਸਰਕਾਰ ਦੇ ਝੂਠੇ ਦਾਵਿਆਂ ਅਤੇ ਵਾਅਦਿਆਂ ਦੀ ਪੋਲ ਖੋਲ੍ਹਣ।ਉਨ੍ਹਾਂ ਕਿਹਾ ਕਿ ਭਾਜਪਾ ਦਾ ਹਰ ਕਾਰਕੁਨ ਸੰਗਠਨ ਦੀ ਮਜ਼ਬੂਤੀ ਅਤੇ ਲੋਕ ਸੇਵਾ ਲਈ ਸਮਰਪਿਤ ਹੈ। ਆਉਣ ਵਾਲੇ ਸਮੇਂ ਵਿੱਚ ਬੂਥ ਪੱਧਰ ਤੱਕ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾਣਗੀਆਂ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਭਾਜਪਾ ਦੀ ਵਿਚਾਰਧਾਰਾ, ਨੀਤੀਆਂ ਅਤੇ ਵਿਕਾਸ ਦੇ ਏਜੰਡੇ ਨਾਲ ਜੋੜਿਆ ਜਾ ਸਕੇ।ਮੀਟਿੰਗ ਦੌਰਾਨ ਆਉਣ ਵਾਲੀਆਂ ਨਗਰ ਨਿਗਮ ਚੋਣਾਂ, ਸੰਗਠਨਾਤਮਕ ਗਤੀਵਿਧੀਆਂ ਅਤੇ ਵਾਰਡ ਪੱਧਰ ਦੇ ਜਨ ਸੰਪਰਕ ਪ੍ਰੋਗਰਾਮਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਆਗੂਆਂ ਨੇ ਵਿਸ਼ਵਾਸ ਜਤਾਇਆ ਕਿ ਭਾਜਪਾ ਕਾਰਕੁਨ ਲੋਕਾਂ ਵਿਚ ਮਜ਼ਬੂਤੀ ਨਾਲ ਆਪਣੀ ਗੱਲ ਰੱਖਣਗੇ ਅਤੇ ਸ਼ਹਿਰ ਦੇ ਵਿਕਾਸ ਅਤੇ ਲੋਕ ਹਿੱਤ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣਗੇ।ਮੀਟਿੰਗ ਵਿੱਚ ਮੁੱਖ ਤੌਰ ‘ਤੇ ਜ਼ਿਲ੍ਹਾ ਮਹਾਂਮੰਤਰੀ ਰਾਜੇਸ਼ ਕਪੂਰ, ਅਮਰਜੀਤ ਸਿੰਘ ਗੋਲਡੀ, ਜ਼ਿਲ੍ਹਾ ਉਪ ਪ੍ਰਧਾਨ ਮਨੀਸ਼ ਵਿਜ, ਭਾਜਪਾ ਪਾਰਸ਼ਦ ਦਲ ਦੇ ਨੇਤਾ ਮਨਜੀਤ ਸਿੰਘ ਟੀਟੂ, ਅਮਿਤ ਸਿੰਘ ਸੰਧਾ, ਤਰਵਿੰਦਰ ਸੋਈ, ਅਸ਼ੋਕ ਚੱਢਾ, ਕ੍ਰਿਸ਼ਨਾ ਮੇਨੀਆ, ਤਰਸੇਮ ਥਾਪਾ, ਬ੍ਰਿਜ ਗੁਪਤਾ, ਦਰਸ਼ਨ ਲਾਲ ਭਗਤ, ਅਨੁ ਸ਼ਰਮਾ, ਕੁਣਾਲ ਸ਼ਰਮਾ, ਪੁਨੀਤ ਚੱਢਾ, ਹਿਤੇਸ਼ ਸਿਆਲ, ਜਸਵੀਰ ਸਿੰਘ ਜੱਜ, ਵਿਪਨ ਸ਼ਰਮਾ ਗੋਲਡੀ ਸਮੇਤ ਸਾਰੇ ਭਾਜਪਾ ਪਾਰਸ਼ਦ ਅਤੇ ਵਾਰਡ ਉਮੀਦਵਾਰ ਹਾਜ਼ਰ ਸਨ।
