ਭੂਮੀ ਸ਼ਰਮਾ ਦੀ ਬੱਲੇਬਾਜ਼ੀ ਅਤੇ ਆਰੂਸ਼ੀ ਠਾਕੁਰ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਹੁਸ਼ਿਆਰਪੁਰ ਨੇ ਅੰਡਰ-19 ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼: ਡਾ. ਰਮਨ ਘਈ
ਟੀਮ ਨੇ ਆਖਰੀ ਲੀਗ ਮੈਚ ਵਿੱਚ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਟੀਮ ਨੂੰ 72 ਦੌੜਾਂ ਨਾਲ ਹਰਾ ਕੇ 4 ਅੰਕ ਹਾਸਲ ਕਰਕੇ ਪੂਲ ਵਿੱਚ ਪਹਿਲਾ ਸਥਾਨ ਬਣਾਇਆ

ਹੁਸ਼ਿਆਰਪੁਰ, 29 ਜੁਲਾਈ (ਤਰਸੇਮ ਦੀਵਾਨਾ)
ਭੂਮੀ ਸ਼ਰਮਾ ਦੇ ਸ਼ਾਨਦਾਰ 55 ਦੌੜਾਂ ਅਤੇ ਆਰੂਸ਼ੀ ਠਾਕੁਰ ਦੀ 5 ਵਿਕਟਾਂ ਦੀ ਬਦੌਲਤ ਹੁਸ਼ਿਆਰਪੁਰ ਨੇ ਜ਼ਿਲ੍ਹਾ ਫਤਹਿਗੜ੍ਹ ਦੀ ਟੀਮ ਨੂੰ 72 ਦੌੜਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਚ.ਡੀ.ਸੀ.ਏ. ਸਕੱਤਰ ਡਾ. ਰਮਨ ਘਈ ਨੇ ਦੱਸਿਆ ਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਕਰਵਾਈ ਜਾ ਰਹੀ ਅੰਤਰ ਜ਼ਿਲ੍ਹਾ ਵੂਮੈਨ ਅੰਡਰ-19 ਕ੍ਰਿਕਟ ਟੂਰਨਾਮੈਂਟ ਦੇ 50-50 ਓਵਰ ਦੇ ਮੈਚ ਵਿੱਚ ਹੁਸ਼ਿਆਰਪੁਰ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ। ਹੁਸ਼ਿਆਰਪੁਰ ਦੀ ਟੀਮ ਨੇ ਆਪਣੀ ਪਾਰੀ ਵਿੱਚ 5- ਓਵਰਾਂ ਵਿੱਚ 9 ਵਿਕਟਾਂ ਦੇ ਨੁਕਸਾਨ ‘ਤੇ 156 ਦੌੜਾਂ ਬਣਾਈਆਂ। ਜਿਸ ਵਿੱਚ ਭੂਮਿਕਾ ਸ਼ਰਮਾ ਨੇ 55, ਅੰਨਯ ਠਾਕੁਰ ਨੇ 25, ਆਰੂਸ਼ੀ ਠਾਕੁਰ ਨੇ 12 ਅਤੇ ਮਨਪ੍ਰੀਤ ਸਿੰਘ ਨੇ ਨਾਬਾਦ 13 ਦੌੜਾਂ ਦਾ ਯੋਗਦਾਨ ਦਿੱਤਾ। ਫਤਹਿਗੜ੍ਹ ਵੱਲੋਂ ਗੇਂਦਬਾਜ਼ੀ ਕਰਦੇ ਹੋਏ ਮਾਹੀ ਨੇ 4, ਪੂਨਮ ਅਤੇ ਜਸਰੀਤ ਨੇ 2-2 ਵਿਕਟਾਂ ਲਈਆਂ। 50 ਓਵਰਾਂ ਵਿੱਚ ਜਿੱਤ ਲਈ 157 ਦੌੜਾਂ ਦਾ ਟੀਚਾ ਲੈ ਕੇ ਬੱਲੇਬਾਜ਼ੀ ਕਰਨ ਉਤਰੀ ਫਤਹਿਗੜ੍ਹ ਦੀ ਟੀਮ ਆਰੂਸ਼ੀ ਠਾਕੁਰ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ 32.5 ਓਵਰਾਂ ਵਿੱਚ 84 ਦੌੜਾਂ ਹੀ ਬਣਾ ਸਕੀ। ਜਿਸ ਵਿੱਚ ਇਸ਼ਮਨ ਕੌਰ ਨੇ 30 ਅਤੇ ਵੈਭਵਲੀਨ ਨੇ 28 ਦੌੜਾਂ ਦਾ ਯੋਗਦਾਨ ਦਿੱਤਾ। ਹੁਸ਼ਿਆਰਪੁਰ ਵੱਲੋਂ ਗੇਂਦਬਾਜ਼ੀ ਕਰਦੇ ਹੋਏ ਆਰੂਸ਼ੀ ਨੇ 18 ਦੌੜਾਂ ਦੇ ਕੇ 5 ਵਿਕਟਾਂ, ਆਸਥਾ ਸ਼ਰਮਾ ਨੇ 17 ਦੌੜਾਂ ਦੇ ਕੇ 2 ਵਿਕਟਾਂ, ਕਪਤਾਨ ਸੁਰਭੀ ਅਤੇ ਮਨਪ੍ਰੀਤ ਸਿੰਘ ਨੇ 1-1 ਖਿਡਾਰੀ ਨੂੰ ਆਊਟ ਕੀਤਾ। ਡਾ. ਘਈ ਨੇ ਦੱਸਿਆ ਕਿ ਹੁਸ਼ਿਆਰਪੁਰ ਦੀ ਟੀਮ ਨੇ ਇਸ ਜਿੱਤ ਨਾਲ ਹੀ ਆਪਣੇ ਪੂਲ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ ਹੈ। ਟੀਮ ਦੀ ਜਿੱਤ ‘ਤੇ ਐਚ.ਡੀ.ਸੀ.ਏ. ਪ੍ਰਧਾਨ ਡਾ. ਦਲਜੀਤ ਖੇਲਾ, ਸੰਯੁਕਤ ਸਕੱਤਰ ਵਿਵੇਕ ਸਾਹਨੀ, ਠਾਕੁਰ ਜੋਗਰਾਜ, ਚੇਅਰਮੈਨ ਟੂਰਨਾਮੈਂਟ ਕਮੇਟੀ ਡਾ. ਪੰਕਜ ਸ਼ਿਵ, ਜਤਿੰਦਰ ਸੂਦ, ਸੁਭਾਸ਼ ਸ਼ਰਮਾ, ਮਨੋਜ ਓਹਰੀ, ਸਾਹਿਬ ਦਿਆਲ, ਅਰਵਿੰਦ ਸੂਦ ਤੋਂ ਇਲਾਵਾ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਕੁਆਰਟਰ ਫਾਈਨਲ ਵਿੱਚ ਪਹੁੰਚਣ ‘ਤੇ ਵਧਾਈ ਦਿੱਤੀ। ਹੁਸ਼ਿਆਰਪੁਰ ਟੀਮ ਦੀ ਇਸ ਵੱਡੀ ਜਿੱਤ ‘ਤੇ ਟੀਮ ਅਤੇ ਜ਼ਿਲ੍ਹਾ ਵੂਮੈਨ ਕੋਚ ਦਵਿੰਦਰ ਕੌਰ ਕਲਿਆਣ, ਸਹਾਇਕ ਕੋਚ ਨਿਕਿਤਾ ਕੁਮਾਰੀ, ਟੀਮ ਟ੍ਰੇਨਰ ਕੁਲਦੀਪ ਧਾਮੀ, ਜ਼ਿਲ੍ਹਾ ਕੋਚ ਦਲਜੀਤ ਸਿੰਘ, ਸਹਾਇਕ ਕੋਚ ਅਸ਼ੋਕ ਸ਼ਰਮਾ, ਪ੍ਰਵੀਨ ਸ਼ਿੰਟੂ, ਪੰਕਜ ਪਿੰਕਾ, ਦਿਨੇਸ਼ ਸ਼ਰਮਾ ਆਦਿ ਨੇ ਟੀਮ ਦੇ ਪ੍ਰਦਰਸ਼ਨ ‘ਤੇ ਖੁਸ਼ੀ ਜ਼ਾਹਰ ਕਰਦੇ ਹੋਏ ਆਸ ਪ੍ਰਗਟਾਈ ਕਿ ਟੀਮ ਅਗਲੇ ਮੈਚਾਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖੇਗੀ। ਡਾ. ਘਈ ਨੇ ਦੱਸਿਆ ਕਿ ਹੁਸ਼ਿਆਰਪੁਰ ਟੀਮ ਦਾ ਕੁਆਰਟਰ ਫਾਈਨਲ ਮੈਚ 1 ਅਗਸਤ ਨੂੰ ਅੰਮ੍ਰਿਤਸਰ ਟੀਮ ਨਾਲ ਖੇਡਿਆ ਜਾਵੇਗਾ।
ਫੋਟੋ ਅਜਮੇਰ ਦੀਵਾਨਾ
