1 ਅਗਸਤ ਨੂੰ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਾਸ਼ੀ ਮੁੜ ਮਹਿਲਾਵਾਂ ਦੇ ਖਾਤਿਆਂ ਵਿੱਚ ਜਮ੍ਹਾਂ ਹੋਵੇਗੀ : ਹਰਭਜਨ ਸਿੰਘ ਈ.ਟੀ.ਓ.

1 ਅਗਸਤ ਨੂੰ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਾਸ਼ੀ ਮੁੜ ਮਹਿਲਾਵਾਂ ਦੇ ਖਾਤਿਆਂ ਵਿੱਚ ਜਮ੍ਹਾਂ ਹੋਵੇਗੀ : ਹਰਭਜਨ ਸਿੰਘ ਈ.ਟੀ.ਓ.

ਪਿੰਡ ਬੰਡਾਲਾ ਵਿਖੇ 80 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਭਾਈ ਮਰਦਾਨਾ ਜੀ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ

ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਕਰਵਾਇਆ ਜਾਣੂ

 

 

 

ਅੰਮ੍ਰਿਤਸਰ, 29 ਜੁਲਾਈ (ਰੋਜ਼ਾਨਾਂ ਰਿਪੋਰਟਰ)

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 1 ਅਗਸਤ ਨੂੰ ਮੁੜ ਯੋਗ ਮਹਿਲਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਰਾਸ਼ੀ ਜਮ੍ਹਾਂ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਯੋਜਨਾ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਵਿਲੱਖਣ ਪਹਿਲ ਹੈ, ਜਿਸ ਨਾਲ ਹਜ਼ਾਰਾਂ ਮਹਿਲਾਵਾਂ ਨੂੰ ਆਰਥਿਕ ਸਹਾਰਾ ਅਤੇ ਸਨਮਾਨ ਮਿਲ ਰਿਹਾ ਹੈ।ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਬੰਡਾਲਾ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਥਨੀ ਅਤੇ ਕਰਨੀ ਵਿੱਚ ਕੋਈ ਅੰਤਰ ਨਹੀਂ ਹੈ ਅਤੇ ਹਰ ਵਰਗ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਲੋਕ-ਹਿਤੈਸ਼ੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਔਰਤਾਂ, ਕਿਸਾਨਾਂ, ਨੌਜਵਾਨਾਂ, ਮਜ਼ਦੂਰਾਂ ਅਤੇ ਸਮਾਜ ਦੇ ਹਰ ਵਰਗ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਇਆ ਜਾ ਰਿਹਾ ਹੈ।ਇਸ ਮੌਕੇ ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਸਰਕਾਰ ਵੱਲੋਂ 80 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਬੰਡਾਲਾ ਵਿਖੇ ਬਣਨ ਵਾਲੇ ਭਾਈ ਮਰਦਾਨਾ ਜੀ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਸਮਾਜਿਕ ਅਤੇ ਭਾਈਚਾਰਕ ਸਮਾਗਮਾਂ ਲਈ ਸਹੂਲਤਾਂ ਉਪਲਬਧ ਹੋਣਗੀਆਂ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਕੰਮ ਨਿਰਧਾਰਤ ਸਮੇਂ ਅੰਦਰ ਉੱਚ ਗੁਣਵੱਤਾ ਦੇ ਮਿਆਰਾਂ ਅਨੁਸਾਰ ਮੁਕੰਮਲ ਕੀਤਾ ਜਾਵੇ।

ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕ ਨਿਰਮਾਣ ਮੰਤਰੀ ਨੇ ਲੋਕਾਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਵੀ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ ਅਤੇ ਵੱਧ ਤੋਂ ਵੱਧ ਯੋਗ ਵਿਅਕਤੀਆਂ ਨੂੰ ਇਨ੍ਹਾਂ ਯੋਜਨਾਵਾਂ ਦਾ ਲਾਭ ਲੈਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *