ਯਮਨ ਤੱਟ ਤੇ ਭਾਰਤੀ ਜਹਾਜ ਤੇ ਹਮਲਾ, ਵਿਦੇਸ਼ ਭਾਰਤੀ ਵਿਦੇਸ਼ ਮੰਤਰਾਲੇ ਨੇ ਕੀਤੀ ਸਖਤ ਨਿੰਦਿਆ

ਨਿਊ ਦਿੱਲੀ/ ਰੋਜ਼ਾਨਾਂ ਰਿਪੋਰਟਰ

ਯਮਨ ਦੇ ਤੱਟ ਤੇ ਭਾਰਤ ਦੇ ਵਪਾਰਕ ਜਹਾਜ ਨੂੰ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ ਪਹਿਲਾਂ ਵੀ ਕਈ ਵਾਰ ਇਸ ਤਰ੍ਹਾਂ ਦੇ ਹਮਲੇ ਹੋਏ ਹਨ ਜਿਸ ਦੀ ਵਿਦੇਸ਼ ਮੰਤਰਾਲੇ ਨੇ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਮਿਲੀ ਜਾਣਕਾਰੀ ਅਨੁਸਾਰ ਭਾਰਤੀ ਵਿਦੇਸ਼ ਮੰਤਰਾਲੇ (MEA) ਨੇ ਦੱਸਿਆ ਕਿ ਮੰਗਲਵਾਰ ਨੂੰ ਯਮਨ ਦੇ ਤਟ ਨੇੜੇ ਲਾਲ ਸਾਗਰ ਵਿੱਚ 13 ਭਾਰਤੀ ਨਾਗਰਿਕਾਂ ਨਾਲ ਸਵਾਰ ਭਾਰਤੀ ਝੰਡੇ ਵਾਲੇ ਮਾਲਵਾਹਕ ਜਹਾਜ਼ ’ਤੇ ਹਮਲਾ ਕੀਤਾ ਗਿਆ ਜਿਸ ਤੋਂ ਬਾਅਦ ਜਹਾਜ਼ ਡੁੱਬ ਗਿਆ।ਮੰਤਰਾਲੇ ਨੇ ਪੁਸ਼ਟੀ ਕੀਤੀ ਹੈ ਕਿ ਸਾਰੇ 13 ਭਾਰਤੀਆਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਨਵੀਂ ਦਿੱਲੀ ਨੇ ਇਸ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਇਸ ਖੇਤਰ ਵਿੱਚ ਵਪਾਰਕ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ ਦਾ ਸਿਲਸਿਲਾ ਬੰਦ ਹੋਣਾ ਚਾਹੀਦਾ ਹੈ।ਵਿਦੇਸ਼ ਮੰਤਰਾਲੇ ਨੇ ਕਿਹਾ, ‘ਅਸੀਂ 4 ਅਗਸਤ ਨੂੰ ਯਮਨ ਦੇ ਤਟ ਨੇੜੇ ਲਾਲ ਸਾਗਰ ਵਿੱਚ ਡੁੱਬੇ ਭਾਰਤੀ ਝੰਡੇ ਵਾਲੇ ਮਾਲਵਾਹਕ ਜਹਾਜ਼ ‘ਐੱਮ ਐੱਸ ਵੀ ਫੈਜ਼ ਨੂਰ ਔਲੀਆ’ ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ। ਸਾਰੇ 13 ਭਾਰਤੀ ਨਾਗਰਿਕਾਂ ਨੂੰ ਬਚਾਅ ਲਿਆ ਗਿਆ ਹੈ। ਰਿਆਧ ਵਿੱਚ ਸਾਡੀ ਅੰਬੈਸੀ ਸਥਿਤੀ ‘ਤੇ ਨਜ਼ਰ ਰੱਖ ਰਹੀ ਹੈ ਅਤੇ ਅਮਲੇ ਦੀ ਸੁਰੱਖਿਆ ਲਈ ਯਮਨ ਦੇ ਅਧਿਕਾਰੀਆਂ ਨਾਲ ਲਗਾਤਾਰ ਤਾਲਮੇਲ ਕਰ ਰਹੀ ਹੈ।” ਵਿਦੇਸ਼ ਮੰਤਰਾਲੇ ਨੇ ਭਾਰਤੀਆਂ ਨੂੰ ਬਚਾਉਣ ਵਿੱਚ ਸਹਿਯੋਗ ਦੇਣ ਲਈ ਯਮਨ ਦੇ ਅਧਿਕਾਰੀਆਂ ਦਾ ਧੰਨਵਾਦ ਵੀ ਕੀਤਾ ਹੈ।ਅੰਤਰਰਾਸ਼ਟਰੀ ਕਾਨੂੰਨ ਤਹਿਤ ਸਮੁੰਦਰੀ ਮਾਰਗਾਂ ਦੀ ਆਜ਼ਾਦੀ ਨੂੰ ਬਹਾਲ ਕੀਤਾ ਜਾਵੇ ਮੰਤਰਾਲੇ ਨੇ ਕਿਹਾ ਕਿ ਇਸ ਖੇਤਰ ਵਿੱਚ ਵਪਾਰਕ ਜਹਾਜ਼ਾਂ ‘ਤੇ ਲਗਾਤਾਰ ਹੋ ਰਹੇ ਹਮਲੇ ਚਿੰਤਾ ਦਾ ਵਿਸ਼ਾ ਹਨ। ਇਸ ਖੇਤਰ ਵਿੱਚ ਵਪਾਰਕ ਮਾਲਵਾਹਕ ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣਾ ਤੁਰੰਤ ਬੰਦ ਹੋਣਾ ਚਾਹੀਦਾ ਹੈ ਅਤੇ ਅੰਤਰਰਾਸ਼ਟਰੀ ਕਾਨੂੰਨਾਂ ਦੇ ਦਾਇਰੇ ਵਿੱਚ ਰਹਿ ਕੇ ਅੰਤਰਰਾਸ਼ਟਰੀ ਜਲ ਮਾਰਗਾਂ ਰਾਹੀਂ ਮੁਫ਼ਤ ਅਤੇ ਬਿਨਾਂ ਕਿਸੇ ਰੁਕਾਵਟ ਦੇ ਵਪਾਰ ਜਲਦੀ ਬਹਾਲ ਕੀਤਾ ਜਾਣਾ ਚਾਹੀਦਾ ਹੈ। ਭਾਰਤੀ ਝੰਡੇ ਵਾਲੇ ਜਹਾਜ ਤੇ ਹੋਏ ਹਮਲੇ ਦੀ ਪੂਰੇ ਭਾਰਤ ਦੇਸ਼ ਵਿੱਚ ਸਖਤ ਨਿੰਦਿਆ ਕੀਤੀ ਗਈ।

 

 

Leave a Reply

Your email address will not be published. Required fields are marked *