Weather Update:ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਅਗਲੇ ਦੋ ਦਿਨ ਭਾਰੀ ਮੀਹ ਦੀ ਚੇਤਾਵਨੀ

ਚੰਡੀਗੜ੍ਹ/ ਰੋਜ਼ਾਨਾਂ ਰਿਪੋਰਟਰ

ਪੰਜਾਬ ਵਿੱਚ ਭਾਰੀ ਮੀ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ ਪਰ ਪੰਜਾਬ ਦੇ ਕਈ ਜ਼ਿਲਿਆਂ ਵਿੱਚ ਭਾਰੀ ਬਾਰਿਸ਼ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਕਈ ਲੋਕਾਂ ਦੇ ਘਰਾਂ ਵਿੱਚ ਪਾਣੀ ਵੜ ਗਿਆ ਪਰ ਮੌਸਮ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਕਈ ਇਲਾਕਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਹਲਕੇ ਤੋਂ ਦਰਮਿਆਨਾ ਮੀਂਹ ਪਿਆ ਜਦੋਂ ਕਿ ਸੂਬੇ ਦੇ ਕਈ ਖੇਤਰਾਂ ਵਿੱਚ ਤੇਜ਼ ਹਵਾਵਾਂ ਚੱਲੀਆਂ ਤੇ ਖਾਸਾ ਮੀਂਹ ਪਿਆ। ਇਸ ਤੋਂ ਪਹਿਲਾਂ ਪੰਜਾਬ ਵਿਚ ਪਹਿਲਾਂ ਨਾਲੋਂ ਕਾਫੀ ਘੱਟ ਮੀਂਹ ਪਿਆ ਸੀ ਤੇ ਮੀਂਹ ਵਿਚ 77 ਫ਼ੀਸਦੀ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਸੀ ਪਰ ਅੱਜ ਦੇ ਮੀਂਹ ਨੇ ਕਾਫੀ ਰਾਹਤ ਦਿੱਤੀ ਹੈ। ਸੂਬੇ ਭਰ ਵਿੱਚ ਔਸਤਨ 16.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਅਗਸਤ ਦੇ ਪਹਿਲੇ ਚਾਰ ਦਿਨਾਂ ਵਿੱਚ ਕੁੱਲ 20.3 ਮਿਲੀਮੀਟਰ ਮੀਂਹ ਪੈ ਚੁੱਕਾ ਹੈ, ਜਦੋਂ ਕਿ ਇਸ ਸਮੇਂ ਦੌਰਾਨ ਲੰਬੇ ਸਮੇਂ ਦੀ ਔਸਤ (LPA) 27 ਮਿਲੀਮੀਟਰ ਹੈ। ਇਸ ਤਰ੍ਹਾਂ ਇਸ ਮਹੀਨੇ ਹੁਣ ਤੱਕ ਸਿਰਫ਼ 25 ਫ਼ੀਸਦੀ ਘਾਟਾ ਹੀ ਬਾਕੀ ਰਿਹਾ ਹੈ।ਭਾਰਤੀ ਮੌਸਮ ਵਿਭਾਗ (IMD) ਅਨੁਸਾਰ 1 ਤੋਂ 4 ਅਗਸਤ ਦਰਮਿਆਨ ਪਟਿਆਲਾ ਵਿਚ 62.8 ਮਿਲੀਮੀਟਰ ਮੀਂਹ ਪਿਆ ਤੇ ਇਹ ਸੂਬੇ ਵਿਚ ਸਭ ਤੋਂ ਵਧ ਹੈ। ਇਸ ਤੋਂ ਬਾਅਦ ਰੋਪੜ ਵਿੱਚ 60 ਮਿਲੀਮੀਟਰ ਅਤੇ ਪਠਾਨਕੋਟ ਵਿੱਚ 41 ਮਿਲੀਮੀਟਰ ਮੀਂਹ ਪਿਆ ਹੈ।

Leave a Reply

Your email address will not be published. Required fields are marked *