ਬਿਊਰੋ

ਪਾਕਿਸਤਾਨ ਤੋਂ ਇੱਕ ਬਹੁਤ ਹੀ ਮੰਦਭਾਗੀ ਘਟਨਾ ਸਾਹਮਣੇ ਆ ਰਹੀ ਹੈ ਜਿਸ ਵਿੱਚ ਲਗਭਗ 17 ਤੋਂ 18 ਵਿਅਕਤੀਆਂ ਦੇ ਮਰਨ ਦੀ ਸੂਚਨਾ ਮਿਲ ਰਹੀ ਹੈ ਜਾਣਕਾਰੀ ਦੇ ਅਨੁਸਾਰ ਪਾਕਿਸਤਾਨ ਦੇ ਖੈਬਰ ਪਖ਼ਤੂਨਖ਼ਵਾ ਸੂਬੇ ਵਿੱਚ ਐਤਵਾਰ ਨੂੰ ਇੱਕ ਰੈਲੀ ਦੌਰਾਨ ਪੁਲੀਸ ਸਟੇਸ਼ਨ ‘ਤੇ ਹੋਏ ਆਤਮਘਾਤੀ ਧਮਾਕੇ ਵਿੱਚ 14 ਲੋਕਾਂ ਦੀ ਮੌਤ ਹੋ ਗਈ ਹੈ ਅਤੇ 15 ਤੋਂ ਵੱਧ ਲੋਕ ਗੰਭੀਰ ਜ਼ਖ਼ਮੀ ਹੋ ਗਏ।ਸਵਾਤ ਜ਼ਿਲ੍ਹੇ ਦੇ ਕਾਬਲ ਕਸਬੇ ਵਿੱਚ ਪੁਲੀਸ ਸਟੇਸ਼ਨ ਦੇ ਬਿਲਕੁਲ ਸਾਹਮਣੇ ‘ਸਵਾਤ ਸ਼ਾਂਤੀ ਰੈਲੀ’ ਕੱਢੀ ਜਾ ਰਹੀ ਸੀ। ਹੁਣ ਤੱਕ ਕਿਸੇ ਵੀ ਅਤਿਵਾਦੀ ਸਮੂਹ ਜਾਂ ਵਿਅਕਤੀ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।ਸਵਾਤ ਬਚਾਅ ਏਜੰਸੀ ਦੇ ਇੱਕ ਬੁਲਾਰੇ ਨੇ ਦੱਸਿਆ ਕਿ 9 ਮ੍ਰਿਤਕਾਂ ਦੀਆਂ ਦੇਹਾਂ ਨੂੰ ਕੇਂਦਰੀ ਸੈਦੂ ਸ਼ਰੀਫ਼ ਹਸਪਤਾਲ ਪਹੁੰਚਾਇਆ ਗਿਆ ਹੈ, ਜਦੋਂ ਕਿ ਕਾਬਲ ਹਸਪਤਾਲ ਦੇ ਡਾਕਟਰਾਂ ਨੇ ਪੰਜ ਹੋਰ ਮੌਤਾਂ ਦੀ ਪੁਸ਼ਟੀ ਕੀਤੀ ਹੈ। ‘ਸਵਾਤ ਸ਼ਾਂਤੀ ਰੈਲੀ’ ਸਵਾਤ ਅਮਨ ਜਿਰਗਾ (ਸਥਾਨਕ ਕਬਾਇਲੀ ਪਰਿਸ਼ਦ) ਵੱਲੋਂ ਕਰਵਾਈ ਗਈ ਸੀ। ਰੈਲੀ ਵਿੱਚ ਸ਼ਾਮਲ ਲੋਕਾਂ ਨੇ ਇਲਾਕੇ ਵਿੱਚ ਅਸ਼ਾਂਤੀ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਅਮਨ ਸ਼ਾਂਤੀ ਦੀ ਮੰਗ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਪੁਲੀਸ ਦੀ ਕਾਰਵਾਈ ਨਾ ਹੋਣ ਕਾਰਨ ਪਿਛਲੇ ਕੁਝ ਮਹੀਨਿਆਂ ਵਿੱਚ ਸੁਰੱਖਿਆ ਹਾਲਾਤ ਵਿਗੜੇ ਹਨ ਸਵਾਤ ਦੇ ਜ਼ਿਲ੍ਹਾ ਪੁਲੀਸ ਅਧਿਕਾਰੀ ਮੁਤਾਬਕ, ਸ਼ੱਕੀ ਆਤਮਘਾਤੀ ਹਮਲਾਵਰ ਨੇ ਕਾਬਲ ਪੁਲੀਸ ਸਟੇਸ਼ਨ ਅਤੇ ਪੁਲੀਸ ਲਾਈਨ ਕੰਪਲੈਕਸ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਸੀ ਪਰ ਮੁੱਖ ਗੇਟ ‘ਤੇ ਤਾਇਨਾਤ ਪੁਲੀਸ ਵਾਲਿਆਂ ਨੇ ਉਸ ਨੂੰ ਰੋਕ ਲਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਉਸ ਨੂੰ ਰੋਕਿਆ ਗਿਆ ਤਾਂ ਹਮਲਾਵਰ ਨੇ ਆਪਣੇ ਆਪ ਨੂੰ ਧਮਾਕੇ ਨਾਲ ਉਡਾ ਲਿਆ। ਖੇਤਰੀ ਪੁਲੀਸ ਅਧਿਕਾਰੀ ਮਲਕੰਦ ਸਈਦ ਫਿਦਾ ਹਸਨ ਸ਼ਾਹ ਨੇ ਕਿਹਾ ਕਿ ਪੁਲੀਸ ਵੱਲੋਂ ਸਮੇਂ ਸਿਰ ਕੀਤੀ ਗਈ ਕਾਰਵਾਈ ਕਾਰਨ ਇੱਕ ਬਹੁਤ ਵੱਡਾ ਹਾਦਸਾ ਟਲ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਹਮਲਾਵਰ ਕਾਬਲ ਪੁਲੀਸ ਕੰਪਲੈਕਸ ਦੇ ਅੰਦਰ ਦਾਖ਼ਲ ਹੋਣ ਵਿੱਚ ਕਾਮਯਾਬ ਹੋ ਜਾਂਦਾ ਹੈ ਧਮਾਕਾ ਇੰਨਾ ਜਿਆਦਾ ਜਬਰਦਸਤ ਸੀ ਕਿ ਮਰਨ ਵਾਲਿਆਂ ਦੀ ਗਿਣਤੀ ਵੀ ਵੱਧ ਸਕਦੀ ਹੈ ਅਤੇ ਜਖਮੀ ਜੋਰੇ ਇਲਾਜ ਕਈ ਹਸਪਤਾਲਾਂ ਵਿੱਚ ਭਰਤੀ ਕੀਤੇ ਗਏ ਹਨ।
