ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗੁਰਨਾਮ ਸਿੰਘ ਸਿੰਗੜੀਵਾਲਾ ਨੂੰ ਵਿਧਾਨ ਸਭਾ ਹਲਕਾ ਗੜਸ਼ੰਕਰ ਤੋਂ ਉਮੀਦਵਾਰ ਐਲਾਨਿਆ 

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗੁਰਨਾਮ ਸਿੰਘ ਸਿੰਗੜੀਵਾਲਾ ਨੂੰ ਵਿਧਾਨ ਸਭਾ ਹਲਕਾ ਗੜਸ਼ੰਕਰ ਤੋਂ ਉਮੀਦਵਾਰ ਐਲਾਨਿਆ 

ਹੁਸ਼ਿਆਰਪੁਰ 7 ਅਗਸਤ (ਤਰਸੇਮ ਦੀਵਾਨਾ )

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਪੰਜਾਬ ਅਸੈਂਬਲੀ ਦੀਆਂ ਚੋਣਾਂ ਲਈ ਵੱਖ-ਵੱਖ ਹਲਕਿਆਂ ਤੋਂ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ ਪਾਰਟੀ ਦੇ ਪਾਰਲੀਮੈਂਟਰੀ ਬੋਰਡ ਦੀ ਹੋਈ ਮੀਟਿੰਗ ਵਿੱਚ ਇਹਨਾਂ ਉਮੀਦਵਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਇਹ ਜਾਣਕਾਰੀ ਦਿੰਦਿਆਂ ਪਾਰਲੀਮੈਂਟਰੀ ਬੋਰਡ ਤੇ ਸੈਕਟਰੀ ਗੁਰਜੰਟ ਸਿੰਘ ਕੱਟੂ ਨੇ ਦੱਸਿਆ ਕਿ ਵੱਖ-ਵੱਖ ਹਲਕਿਆਂ ਤੋਂ 20 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ ਜਿਨਾਂ ਵਿੱਚ ਪਾਰਟੀ ਦੇ ਜ਼ਿਲ੍ਾ ਹੁਸ਼ਿਆਰਪੁਰ ਦੇ ਪ੍ਰਧਾਨ ਗੁਰਨਾਮ ਸਿੰਘ ਸਿੰਗੜੀਵਾਲਾ ਨੂੰ ਵਿਧਾਨ ਸਭਾ ਹਲਕਾ ਗੜਸ਼ੰਕਰ ਤੋਂ ਪਾਰਟੀ ਉਮੀਦਵਾਰ ਐਲਾਨ ਕੀਤਾ ਗਿਆ ਹੈ ਇਸ ਸਮੇਂ ਗੁਰਨਾਮ ਸਿੰਘ ਸਿੰਘੜੀਵਾਲਾ ਨੇ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ, ਡਾ. ਹਰਜਿੰਦਰ ਸਿੰਘ ਜੱਖੂ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਦੀਆ ਨੀਤੀਆਂ ਅਨੁਸਾਰ ਸਿੱਖ ਕੌਮ ਅਤੇ ਪੰਜਾਬ ਦੇ ਹੱਕਾਂ ਲਈ ਦ੍ਰਿੜਤਾ ਨਾਲ ਆਵਾਜ਼ ਬੁਲੰਦ ਕਰਦੇ ਹੋਏ ਪੰਜਾਬ ਵਿੱਚ ਸਰਬੱਤ ਦੇ ਭਲੇ ਦੀ ਵਿਵਸਥਾ ਪੈਦਾ ਕਰਨ ਲਈ ਗੜਸ਼ੰਕਰ ਵਿਧਾਨ ਸਭਾ ਹਲਕੇ ਦੀ ਸੰਗਤ ਨੂੰ ਲਾਮਬੰਦ ਕਰਨਗੇ ਅਤੇ ਸੀਟ ਜਿੱਤਣ ਲਈ ਸਖਤ ਮਿਹਨਤ ਕਰਾਂਗਾ ਇਸ ਮੌਕੇ ਗੁਰਨਾਮ ਸਿੰਘ ਸਿੰਗੜੀਵਾਲਾ ਨੂੰ ਗੜਸ਼ੰਕਰ ਵਿਧਾਨ ਸਭਾ ਹਲਕਾ ਤੋਂ ਉਮੀਦਵਾਰ ਐਲਾਨ ਦਾ ਗੁਰਦੀਪ ਸਿੰਘ ਖੁਣ ਖੁਣ, ਸੰਦੀਪ ਸਿੰਘ ਖਾਲਸਾ ਟਾਂਡਾ, ਨੇ ਸਵਾਗਤ ਕੀਤਾ ਅਤੇ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਲਈ ਮਿਹਨਤ ਕਰਨ ਵਾਲੇ ਆਗੂਆਂ ਨੂੰ ਜਿੰਮੇਵਾਰੀਆਂ ਦੇਣਾ ਸ਼ਲਾਘਾ ਯੋਗ ਕਾਰਜ ਹੈ !

 

Leave a Reply

Your email address will not be published. Required fields are marked *