ਖਾਲਿਸਤਾਨੀ ਪੰਨੂ ਵੱਲੋਂ ਸੋਸ਼ਲ ਮੀਡੀਆ ਤੇ ਪਾਈ ਗਈ ਖਾਲਿਸਤਾਨੀ ਝੰਡੇ ਦੀ ਵੀਡੀਓ ਨਿਕਲੀ ਫੇਕ

ਨਕੋਦਰ/ ਰੋਜ਼ਾਨਾ ਰਿਪੋਰਟਰ

 

ਵਿਦੇਸ਼ ਵਿੱਚ ਬੈਠਾ ਖਾਲਿਸਤਾਨੀ ਪੰਨੂ ਪੰਜਾਬ ਵਿੱਚ ਮਾਹੌਲ ਖਰਾਬ ਕਰਨ ਦੀ ਲਗਾਤਾਰ ਕੋਸ਼ਿਸ਼ ਕਰ ਰਿਹਾ ਹੈ ਅਕਸਰ ਹੀ ਪੰਨੂ ਵੱਲੋਂ ਸੋਸ਼ਲ ਮੀਡੀਆ ਤੇ ਕਈ ਤਰ੍ਹਾਂ ਦੀਆਂ ਧਮਕੀਆਂ ਤਾਂ ਆਮ ਹੀ ਚਲਦੀਆਂ ਰਹਿੰਦੀਆਂ ਹਨ ਪਰ ਹੁਣ ਇੱਕ ਸਕੂਲ ਨੂੰ ਨਿਸ਼ਾਨਾ ਬਣਾਉਂਦੇ ਹੋਏ ਪੰਨੂ ਨੇ ਇੱਕ ਪੋਸਟ ਸਾਂਝੀ ਕੀਤੀ ਜੋ ਕਿ ਬੇਬੁਨਿਆਦ ਨਿਕਲੀ ਜਾਣਕਾਰੀ ਦੇ ਅਨੁਸਾਰ ਅਮਰੀਕਾ ਵਿੱਚ ਰਹਿੰਦੇ ਨਾਮਜ਼ਦ ਅਤਿਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਸੋਸ਼ਲ ਮੀਡੀਆ ’ਤੇ ਸਰਕਾਰੀ ਮਿਡਲ ਸਕੂਲ ਕੋਟਲਾ ਹੇਰਾਂ ਦੀ ਇਮਾਰਤ ਉੱਪਰ ਖਾਲਿਸਤਾਨੀ ਝੰਡਾ ਲਹਿਰਾਉਣ ਦੀ ਪਾਈ ਗਈ ਵੀਡੀਓ ਵਿੱਚ ਕੀਤਾ ਗਿਆ ਦਾਅਵਾ ਝੂਠਾ ਨਿਕਲਿਆ। ਇਸ ਗੱਲ ਦਾ ਪ੍ਰਗਟਾਵਾ ਡੀ ਐੱਸ ਪੀ ਨਕੋਦਰ ਓਂਕਾਰ ਸਿੰਘ ਬਰਾੜ ਵੱਲੋਂ ਜਾਰੀ ਪ੍ਰੈੱਸ ਬਿਆਨ ਵਿੱਚ ਕੀਤਾ ਗਿਆ।ਉਨ੍ਹਾਂ ਕਿਹਾ ਕਿ ਇਸ ਸਬੰਧੀ ਸੂਚਨਾ ਮਿਲਣ ’ਤੇ ਉਹ ਪੁਲੀਸ ਫੋਰਸ ਨਾਲ ਤੁਰੰਤ ਸਕੂਲ ਵਿੱਚ ਪਹੁੰਚ ਗਏ। ਡੀ ਐੱਸ ਪੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਕੂਲ ਅਤੇ ਇਸ ਦੇ ਆਸੇ-ਪਾਸੇ ਤੋਂ ਬਾਰੀਕੀ ਨਾਲ ਜਾਂਚ-ਪੜਤਾਲ ਕਰਨ ’ਤੇ ਉਨ੍ਹਾਂ ਨੂੰ ਕੋਈ ਖਾਲਿਸਤਾਨੀ ਝੰਡਾ ਨਹੀਂ ਮਿਲਿਆ।ਉਨ੍ਹਾਂ ਕਿਹਾ ਕਿ ਪੰਨੂ ਵੱਲੋਂ ਵੀਡੀਓ ਵਿੱਚ ਖਾਲਿਸਤਾਨੀ ਝੰਡਾ ਲਹਿਰਾਉਣ ਦਾ ਕੀਤਾ ਗਿਆ ਦਾਅਵਾ ਬੇਬੁਨਿਆਦ ਤੇ ਤੱਥਾਂ ਤੋਂ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਸੱਚਾਈ ਸਾਹਮਣੇ ਲਿਆਉਣ ਅਤੇ ਭਰਮ ਫੈਲਾ ਕੇ ਡਰ ਪੈਦਾ ਕਰਨ ਵਾਲੇ ਅਜਿਹੇ ਸ਼ਰਾਰਤੀ ਅਨਸਰ ਦੀ ਪਛਾਣ ਕਰਨ ਲਈ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਹਰ ਪੱਖੋਂ ਗਹਿਰਾਈ ਨਾਲ ਜਾਂਚ ਕਰਨ ਉਪਰੰਤ ਜੋ ਵੀ ਵਿਅਕਤੀ ਦੋਸ਼ੀ ਪਾਇਆ ਜਾਵੇਗਾ, ਉਸ ਦੇ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਚੌਲਾਂ ਨਾਲ ਬਹੁਤ ਸਵਾਦ ਲੱਗਦਾ

Leave a Reply

Your email address will not be published. Required fields are marked *