ਰੈਡ ਰਿਬਨ ਕੁਇਜ਼ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਭੱਟਲਾਂ ਨੇ ਹਾਸਿਲ ਕੀਤਾ ਦੂਸਰਾ ਸਥਾਨ

ਹੁਸ਼ਿਆਰਪੁਰ, 9 ਅਗਸਤ (ਤਰਸੇਮ ਦੀਵਾਨਾ) – ਜ਼ਿਲਾ ਸਿੱਖਿਆ ਅਫਸਰ (ਸੈਕੰਡਰੀ) ਹਰਜਿੰਦਰ ਕੌਰ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੌੜੀ ਵਿਖੇ ਕਰਵਾਏ ਗਏ ਰੈਡ ਰਿਬਨ ਕੁਇਜ਼ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਭੱਟਲਾਂ ਦੇ ਵਿਦਿਆਰਥੀਆਂ ਨੇ ਦੂਸਰਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਚਮਕਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਰਜਕਾਰੀ ਪ੍ਰਿੰਸੀਪਲ ਬਲਦੇਵ ਸਿੰਘ ਧੁੱਗਾ ਨੇ ਦੱਸਿਆ ਕਿ ਇਸ ਮੁਕਾਬਲੇ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਵਿੱਚ ਅਧਿਆਪਕਾ ਸੁਮਨ ਬਾਲਾ ਅਤੇ ਸੁਰਿੰਦਰ ਕੌਰ ਦਾ ਵਿਸ਼ੇਸ਼ ਯੋਗਦਾਨ ਰਿਹਾ। ਉਨਾਂ ਦੀ ਮਿਹਨਤ ਦੇ ਮਾਰਗਦਰਸ਼ਨ ਸਦਕਾ ਵਿਦਿਆਰਥੀਆਂ ਨੇ ਇਹ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ ਹੈ। ਉਹਨਾਂ ਜੇਤੂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰਾਪਤੀਆਂ ਵਿਦਿਆਰਥੀਆਂ ‘ਚ ਆਤਮ ਵਿਸ਼ਵਾਸ ਵਧਾਉਂਦੀਆਂ ਹਨ। ਉਹਨਾਂ ਸਮੂਹ ਸਟਾਫ ਨੂੰ ਅਪੀਲ ਕੀਤੀ ਕਿ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾਣ ਵਾਲੇ ਵੱਖ ਵੱਖ ਮੁਕਾਬਲਿਆਂ ਚ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾਵੇ। ਇਸ ਮੌਕੇ ਲੈਕਚਰਾਰ ਜਸਵਿੰਦਰ ਸਿੰਘ ਸਹੋਤਾ ਪ੍ਰਿੰਟ ਪ੍ਰਿੰਟ ਮੀਡੀਆ ਇੰਚਾਰਜ, ਲੈਕਚਰਾਰ ਸੰਜੀਵ ਕੁਮਾਰ ਕਲਸੀ, ਲੈਕਚਰਾਰ ਤਿਲਕ ਰਾਜ, ਲੈਕਚਰਾਰ ਅੰਮ੍ਰਿਤਪਾਲ ਸਿੰਘ, ਲੈਕਚਰਾਰ ਸੁਖਦੇਵ ਸਿੰਘ, ਸਤਨਾਮ ਸਿੰਘ, ਅਨੂਪ ਸਿੰਘ, ਦਲਵੀਰ ਸਿੰਘ, ਲਖਬੀਰ ਸਿੰਘ, ਦੇਵਿੰਦਰ ਸਿੰਘ, ਗੁਰਦੀਪ ਸਿੰਘ, ਗੌਰਵ, ਦੇਵ ਦੱਤ ਸ਼ਰਮਾ, ਬਲਵੰਤ ਸਿੰਘ, ਮੋਹਣ ਲਾਲ, ਰੋਜ਼ੀ ਸ਼ਰਮਾ, ਸੁਮਨ ਬਾਲਾ, ਰਮਨੀਤ ਕੌਰ, ਸੁਰਿੰਦਰ ਕੌਰ, ਮਮਤਾ ਦੇਵੀ, ਸਵਿਤਾ, ਜਸਵਿੰਦਰ ਕੌਰ, ਨਸੀਬ ਚੰਦ ਅਤੇ ਵਿਦਿਆਰਥੀ ਹਾਜ਼ਰ ਸਨ।
ਕੈਪਸਨ – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਭੱਟਲਾਂ ਵਿਖੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਬਲਦੇਵ ਸਿੰਘ ਧੁੱਗਾ, ਲੈਕਚਰਾਰ ਜਸਵਿੰਦਰ ਸਿੰਘ ਸਹੋਤਾ ਅਤੇ ਹੋ
ਰ।
