Weather update;ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਜਨ ਜੀਵਨ ਪ੍ਰਭਾਵਿਤ

ਹਿਮਾਚਲ ਪ੍ਰਦੇਸ਼/ ਸ਼ਿਮਲਾ /ਰੋਜ਼ਾਨਾ ਰਿਪੋਰਟਰ

 

ਹਿਮਾਚਲ ਪ੍ਰਦੇਸ਼ ਦੇ ਵਿੱਚ ਪੈ ਰਹੀ ਲਗਾਤਾਰ ਬਾਰਿਸ਼ ਦੇ ਕਾਰਨ ਕਈ ਥਾਵਾਂ ਦੇ ਉੱਤੇ ਕਾਫੀ ਨੁਕਸਾਨ ਹੋਣ ਦੀ ਖਬਰ ਸਾਹਮਣੇ ਆਈ ਹੈ। ਪਹਾੜ ਖਿਸਕ ਰਹੇ ਹਨ ਅਤੇ ਸੜਕਾਂ ਖਾਲੋ ਬੇਹਾਲ ਹੋਈਆਂ ਪਈਆਂ ਹਨ ਜਿਸ ਨਾਲ ਰਾਹਗੀਰਾਂ ਨੂੰ ਵੀ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਾਣਕਾਰੀ ਦੇ ਅਨੁਸਾਰ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਜਨ ਜੀਵਨ ਪ੍ਰਭਾਵਿਤ ਹੋ ਗਿਆ ਹੈ। ਬਿਲਾਸਪੁਰ ਜ਼ਿਲ੍ਹੇ ਦੇ ਮੇਹਲਾ ਪਿੰਡ ਨੇੜੇ ਪਹਾੜੀ ਤੋਂ ਪੱਥਰ ਡਿੱਗਣ ਕਾਰਨ ਕੀਰਤਪੁਰ-ਮਨਾਲੀ ਫੋਰ-ਲੇਨ ਰੋਡ ਪੂਰੀ ਤਰ੍ਹਾਂ ਬੰਦ ਹੋ ਗਈ ਹੈ ਜਿਸ ਨਾਲ ਆਉਣ-ਜਾਣ ਵਾਲੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ, ਰਾਹਤ ਦੀ ਗੱਲ ਇਹ ਹੈ ਕਿ ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਮਿਲੀ ਹੈ।ਪੁਲੀਸ ਤੋਂ ਹਾਸਲ ਜਾਣਕਾਰੀ ਅਨੁਸਾਰ ਇਹ ਲੈਂਡਸਲਾਈਡ ਐਤਵਾਰ ਨੂੰ ਵਾਪਰੀ, ਜਿਸ ਤੋਂ ਬਾਅਦ ਇਸ ਮਾਰਗ ‘ਤੇ ਹਰ ਕਿਸਮ ਦੇ ਵਾਹਨਾਂ ਦੀ ਆਵਾਜਾਈ ਠੱਪ ਹੋ ਗਈ ਹੈ। ਸੁਰੱਖਿਆ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪੁਲੀਸ ਨੇ ਮੰਡੀ ਭਰਾਰੀ ਚੌਕ ਤੋਂ ਅੱਗੇ ਵਾਹਨਾਂ ਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਰੋਕ ਦਿੱਤਾ ਹੈ।ਬਿਲਾਸਪੁਰ, ਹਮੀਰਪੁਰ, ਮੰਡੀ ਅਤੇ ਕੁੱਲੂ ਵੱਲੋਂ ਚੰਡੀਗੜ੍ਹ ਜਾਣ ਵਾਲੇ ਵਾਹਨਾਂ ਨੂੰ ਮੰਡੀ ਭਰਾਰੀ ਪੁਲ ਰਾਹੀਂ ਨੌਣੀ ਚੌਕ ਵੱਲ ਡਾਇਵਰਟ ਕੀਤਾ ਗਿਆ ਹੈ, ਜਿੱਥੋਂ ਉਨ੍ਹਾਂ ਨੂੰ ਰਾਸ਼ਟਰੀ ਮਾਰਗ 205 (NH 205) ਰਾਹੀਂ ਸਵਾਰਘਾਟ ਤੋਂ ਹੁੰਦੇ ਹੋਏ ਕੀਰਤਪੁਰ ਵੱਲ ਜਾਣ ਦੀ ਸਲਾਹ ਦਿੱਤੀ ਗਈ ਹੈ।ਇਸੇ ਤਰ੍ਹਾਂ ਚੰਡੀਗੜ੍ਹ ਤੋਂ ਬਿਲਾਸਪੁਰ, ਹਮੀਰਪੁਰ, ਮੰਡੀ, ਕੁੱਲੂ ਅਤੇ ਮਨਾਲੀ ਵੱਲ ਜਾਣ ਵਾਲੇ ਵਾਹਨਾਂ ਨੂੰ ਸਵਾਰਘਾਟ ਤੋਂ ਨੌਣੀ ਚੌਕ ਵੱਲ ਭੇਜਿਆ ਜਾ ਰਿਹਾ ਹੈ, ਜਿੱਥੋਂ ਉਹ ਫੋਰ-ਲੇਨ ਰਾਹੀਂ ਆਪਣੀ ਮੰਜ਼ਿਲ ਵੱਲ ਜਾ ਸਕਦੇ ਹਨ।

Leave a Reply

Your email address will not be published. Required fields are marked *