Panjokhra Gurudwara Sahib: ਹਰਿਆਣਾ ਪੁਲਿਸ ਦੀ ਵੱਡੀ ਕਾਰਵਾਈ, ਮੰਡ ਦੀ ਕੁੱਟਮਾਰ ਮਾਮਲੇ ਵਿੱਚ ਦੋ ਕਾਬੂ

ਹਰਿਆਣਾ / ਰੋਜ਼ਾਨਾ ਰਿਪੋਰਟਰ

ਬੀਤੇ ਦਿਨੀ ਹਰਿਆਣਾ ਦੇ ਵਿੱਚ ਉਸ ਸਮੇਂ ਮਾਹੌਲ ਤਨਾਵਪੂਰਨ ਹੋ ਗਿਆ ਜਦੋਂ ਕਿ ਸ਼ਿਵ ਸੈਨਾ ਆਗੂ ਗੁਰਸਿਮਰਨ ਸਿੰਘ ਮੰਡ ਦੀ ਕੁਝ ਨੌਜਵਾਨਾਂ ਵੱਲੋਂ ਕੁੱਟਮਾਰ ਕੀਤੀ ਜਾਣਕਾਰੀ ਜਾਣਕਾਰੀ ਦੇ ਅਨੁਸਾਰ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿੱਚ ਇੰਟਰਨੈਸ਼ਨਲ ਐਂਟੀ ਖਾਲਿਸਤਾਨੀ ਟੈਰੋਰਿਸਟ ਫਰੰਟ ਦੇ ਪ੍ਰਧਾਨ ਤੇ ਲੁਧਿਆਣਾ ਦੇ ਆਗੂ ਗੁਰਸਿਮਰਨ ਸਿੰਘ ਮੰਡ ਦੀ ਕੁੱਟਮਾਰ ਦੇ ਮਾਮਲੇ ਵਿੱਚ ਅੱਜ ਤੜਕੇ ਪੁਲੀਸ ਵੱਲੋਂ ਦੋ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ ਜਿਨ੍ਹਾਂ ਨੂੰ ਬਾਅਦ ਵਿੱਚ ਵੱਡੀ ਗਿਣਤੀ ਸ਼ਰਧਾਲੂਆਂ ਦੇ ਇਕੱਠੇ ਹੋਣ ਤੇ ਰੋਸ ਪ੍ਰਗਟ ਕਰਨ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ।ਦੱਸਿਆ ਗਿਆ ਹੈ ਕਿ ਦੋਵਾਂ ਦੀ ਗ੍ਰਿਫ਼ਤਾਰੀ ਇਸ ਸਬੰਧੀ ਦਰਜ ਐਫ਼ ਆਈ ਆਰ ਦੇ ਆਧਾਰ ’ਤੇ ਕੀਤੀ ਗਈ ਸੀ। ਇਹ ਘਟਨਾ ਗੁਰੂ ਹਰਕ੍ਰਿਸ਼ਨ ਦੇ ਪ੍ਰਕਾਸ਼ ਪੁਰਬ ਮੌਕੇ ਵਾਪਰੀ ਸੀ।ਗ੍ਰਿਫ਼ਤਾਰੀਆਂ ਦੀ ਸੂਚਨਾ ਮਿਲਦਿਆਂ ਹੀ ਮੈਂਬਰ ਰੁਪਿੰਦਰ ਸਿੰਘ ਦੇ ਸੱਦੇ ’ਤੇ ਸਿੱਖ ਸੰਗਤ ਵੱਡੀ ਗਿਣਤੀ ਵਿੱਚ ਥਾਣਾ ਪੰਜੋਖਰਾ ਸਾਹਿਬ ਦੇ ਬਾਹਰ ਇਕੱਠੀ ਹੋਈ ਅਤੇ ਨੌਜਵਾਨਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ।ਇਸੇ ਦੌਰਾਨ ਗੁਰਦੁਆਰਾ ਪ੍ਰਸ਼ਾਸਨ ਵੱਲੋਂ ਗੁਰਸਿਮਰਨ ਸਿੰਘ ਮੰਡ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਗੁਰਦੁਆਰਾ ਸਾਹਿਬ ਦੀ ਸ਼ਾਂਤੀ ਤੇ ਮਰਿਆਦਾ ਭੰਗ ਕਰਨ ਦੇ ਦੋਸ਼ਾਂ ਤਹਿਤ ਕਾਰਵਾਈ ਦੀ ਮੰਗ ਕਰਦਿਆਂ ਪੁਲੀਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈਜ਼ਿਕਰਯੋਗ ਹੈ ਕਿ ਮੰਡ ਦੀ ਤੇਜ਼ ਰਫ਼ਤਾਰ ਕਾਰ ਦੀ ਟੱਕਰ ਕਾਰਨ ਜ਼ਖ਼ਮੀ ਹੋਏ 27 ਸਾਲਾ ਸੁਰਿੰਦਰ ਸਿੰਘ ਨੇ ਬਿਆਨ ਦਰਜ ਕਰਵਾਇਆ ਹੈ। ਇਸ ਤੋਂ ਬਾਅਦ ਸੰਗਤ ਅਤੇ ਪ੍ਰਸ਼ਾਸਨ ਵਿਚਾਲੇ ਗੱਲਬਾਤ ਤੋਂ ਬਾਅਦ ਡੇਢ ਘੰਟੇ ਦਾ ਅਲਟੀਮੇਟਮ ਦਿੱਤਾ ਗਿਆ, ਜਿਸ ਉਪਰੰਤ ਦੋਵੇਂ ਨੌਜਵਾਨ ਰਿਹਾਅ ਕਰ ਦਿੱਤੇ ਗਏ।ਜ਼ਿਕਰਯੋਗ ਹੈ ਕਿ ਸੱਤ ਅਗਸਤ ਨੂੰ ਗੁਰਸਿਮਰਨ ਸਿੰਘ ਮੰਡ ਦੇ ਕਾਫ਼ਲੇ ਦਾ ਇੱਕ ਵਾਹਨ ਸੰਗਤ ਵਿੱਚੋਂ ਲੰਘਣ ਲੱਗਾ ਤਾਂ ਇਹ ਸ਼ਰਧਾਲੂਆਂ ਵਿਚ ਜਾ ਵੱਜਿਆ ਜਿਸ ਦੌਰਾਨ ਕੁਝ ਸ਼ਰਧਾਲੂ ਜ਼ਖ਼ਮੀ ਹੋ ਗਏ। ਸ਼ਰਧਾਲੂਆਂ ਨੇ ਵਾਹਨ ਨੂੰ ਲਾਪ੍ਰਵਾਹੀ ਨਾਲ ਚਲਾਉਣ ਦਾ ਦੋਸ਼ ਲਾਇਆ। ਇਸ ਤੋਂ ਬਾਅਦ ਮੌਕੇ ‘ਤੇ ਮੌਜੂਦ ਸੰਗਤ ਨੇ ਗੁਰਸਿਮਰਨ ਸਿੰਘ ਮੰਡ ਦੀ ਕੁੁੱਟਮਾਰ ਕੀਤੀ। ਇਸ ਤੋਂ ਬਾਅਦ ਕੁਝ ਸਮੇਂ ਲਈ ਮਾਹੌਲ ਤਣਾਅਪੂਰਨ ਬਣਿਆ ਰਿਹਾ। ਸੂਚਨਾ ਮਿਲਦੇ ਸਾਰ ਹੀ ਸਬੰਧਕ ਥਾਣੇ ਦੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ

 

 

Leave a Reply

Your email address will not be published. Required fields are marked *