Farmer Protest: ਕਿਸਾਨ ਜਥੇਬੰਦੀਆਂ ਵੱਲੋਂ ਲਗਾਇਆ ਧਰਨਾ ਪੁਲਿਸ ਨੇ ਭਾਰੀ ਪੁਲਿਸ ਫੋਰਸ ਨਾਲ ਚੁਕਵਾਇਆ, ਲਗਭਗ 200 ਕਿਸਾਨ ਗ੍ਰਿਫਤਾਰ

ਕੋਟਕਪੂਰਾ / ਰੋਜ਼ਾਨਾ ਰਿਪੋਰਟਰ

ਕਿਸਾਨਾਂ ਵੱਲੋਂ ਵਿਧਾਨ ਸਭਾ ਸਪੀਕਰ ਦੇ ਘਰ ਮੂਹਰੇ ਇੱਕ ਬਹੁਤ ਵੱਡਾ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਇਹ ਧਰਨਾ ਜਿਹੜੇ ਕਿਸਾਨਾਂ ਨੇ ਕਰਜ਼ੇ ਦੇ ਕਾਰਨ ਆਤਮ ਹੱਤਿਆ ਕੀਤੀ ਉਹਦੇ ਸੰਬੰਧ ਵਿੱਚ ਵਿਧਾਨ ਸਭਾ ਸਪੀਕਰ ਨੇ ਜੋ ਜੋ ਉਹਨਾਂ ਨਾਲ ਵਾਅਦੇ ਕੀਤੇ ਸੀ ਉਹ ਅਜੇ ਤੱਕ ਪੂਰੇ ਨਹੀਂ ਹੋਏ ਉਸ ਦੇ ਵਿਰੋਧ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਪਰ ਪੁਲਿਸ ਬਲ ਨੇ ਆਪਣੀ ਟੀਮਾਂ ਰਾਹੀਂ ਇਸੇ ਧਰਮੀ ਨੂੰ ਚੁਕਵਾ ਦਿੱਤਾ ਜਾਣਕਾਰੀ ਦੇ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਅੱਗੇ ਪਿੰਡ ਸੰਧਵਾਂ ਵਿੱਚ 8 ਦਿਨਾਂ ਤੋਂ ਚੱਲ ਰਿਹਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦਾ ਧਰਨਾ ਅੱਜ ਪੁਲੀਸ ਨੇ ਭਾਰੀ ਬਲ ਦੀ ਵਰਤੋਂ ਕਰਦਿਆਂ ਚੁਕਵਾ ਦਿੱਤਾ। ਇਸ ਦੌਰਾਨ ਕਿਸਾਨਾਂ ਅਤੇ ਪੁਲੀਸ ਵਿਚਕਾਰ ਧੱਕਾ-ਮੁੱਕੀ ਵੀ ਹੋਈ। ਪੁਲੀਸ 200 ਦੇ ਕਰੀਬ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਕਿਸਾਨਾਂ ਵੱਲੋਂ ਲਾਏ ਟੈਂਟ ਪੁੱਟ ਦਿੱਤੇ।ਜਾਣਕਾਰੀ ਅਨੁਸਾਰ ਅੱਜ ਸਵੇਰੇ ਪੀ ਆਰ ਟੀ ਸੀ ਦੀਆਂ ਬੱਸਾਂ ਰਾਹੀਂ ਪੁਲੀਸ ਪੁੱਜੀ ਅਤੇ ਕਿਸਾਨਾਂ ਨੂੰ ਧੱਕੇ ਨਾਲ ਬੱਸਾਂ ਵਿੱਚ ਬਿਠਾ ਲਿਆ, ਜਿਨ੍ਹਾਂ ਨੇ ਬੱਸਾਂ ਵਿੱਚ ਬੈਠਣ ਤੋਂ ਇਨਕਾਰ ਕੀਤਾ ਉਨ੍ਹਾਂ ਨੂੰ ਚੁੱਕ ਕੇ ਲੈ ਗਈ। ਇਸ ਦੌਰਾਨ ਭਾਰੀ ਹੰਗਾਮਾ, ਨਾਅਰੇਬਾਜ਼ੀ ਅਤੇ ਧੱਕਾ-ਮੁੱਕੀ ਵੀ ਹੋਈ। ਕਿਸਾਨ ਆਗੂ ਮੰਗ ਕਰ ਰਹੇ ਸਨ ਕਿ ਕਰਜ਼ੇ ਕਾਰਨ ਪਿੰਡ ਹਰੀ ਨੌ ਦੇ ਆਤਮਹੱਤਿਆ ਕਰ ਗਏ ਕਿਸਾਨ ਭਰਾਵਾਂ ਦੇ ਪਰਿਵਾਰ ਨਾਲ ਸਪੀਕਰ ਵੱਲੋਂ ਕੀਤਾ ਵਾਅਦਾ ਕੀਤਾ ਗਿਆ ਸੀ, ਜਿਸ ਨੂੰ ਪੂਰਾ ਕੀਤਾ ਜਾਵੇ। ਖੇਤੀਬਾੜੀ ਸਹਿਕਾਰੀ ਬੈਂਕ ਸਮੇਤ ਬਾਕੀ ਬੈਂਕਾਂ ਵਿੱਚ ਕਿਸਾਨਾਂ ਦੇ ਖਾਲੀ ਚੈੱਕ ਵਾਪਸ ਕਰਵਾਏ ਜਾਣ, ਖਨੌਰੀ ਅਤੇ ਸੰਭੂ ਬਾਰਡਰਾਂ ਤੋਂ ਚੋਰੀ ਹੋਏ ਸਾਮਾਨ ਦਾ ਮੁਆਵਜ਼ਾ ਦਿੱਤਾ ਜਾਵੇ। ਕਿਸਾਨਾਂ ਨੇ ਹੁਣ ਆਪਣੀਆਂ ਮੰਗਾਂ ਨੂੰ ਲੈ ਕੇ ਰੇਲ ਰੋਕਣ ਅਤੇ ਹਾਈਵੇਅ ਜਾਮ ਕਰਨ ਦਾ ਐਲਾਨ ਕੀਤਾ ਹੋਇਆ ਸੀ। 9 ਅਗਸਤ ਨੂੰ ਕਿਸਾਨਾਂ ਦੀ ਸਪੀਕਰ ਸੰਧਵਾਂ ਦੇ ਨਾਲ ਮੀਟਿੰਗ ਵੀ ਹੋਈ ਸੀ ਅਤੇ ਸਪੀਕਰ ਨੇ ਦੱਸਿਆ ਸੀ ਕਿ ਸਰਕਾਰ ਨੇ ਵਾਅਦੇ ਅਨੁਸਾਰ ਹਰੀ ਨੌ ਪਰਿਵਾਰ ਨੂੰ ਆਰਥਿਕ ਸਹਾਇਤਾ ਪਹਿਲਾਂ ਹੀ ਦੇ ਦਿੱਤੀ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨੌਕਰੀ ਦੇਣ ਲਈ ਸਰਕਾਰ ਨੂੰ ਲਿਖਿਆ ਹੋਇਆ ਹੈ।ਕਿਸਾਨ ਆਗੂ ਜਸਵੀਰ ਸਿੰਘ ਰੁਪਈਆਂਵਾਲਾ ਅਤੇ ਨਾਇਬ ਸਿੰਘ ਨੇ ਪੁਲੀਸ ਦੀ ਇਸ ਕਾਰਵਾਈ ਦੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀ ਹੈ।ਮੰਗਾਂ ਮੰਨਣ ਦੀ ਬਜਾਏ ਹਰ ਵਾਰ ਕਿਸਾਨਾਂ ਨੂੰ ਦਬਾਇਆ ਜਾ ਰਿਹਾ ਹੈ ਅਤੇ ਹੁਣ ਵੀ 200 ਤੋਂ ਵੱਧ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਰੱਖਿਆ ਹੋਇਆ ਹੈੈ। ਹਿਰਾਸਤ ਵਿੱਚ ਲਏ ਕਿਸਾਨਾਂ ਬਾਰੇ ਪੁਲੀਸ ਅਧਿਕਾਰੀ ਕੁਝ ਵੀ ਕਹਿਣ ਤੋਂ ਚੁੱਪ ਹਨ।

Leave a Reply

Your email address will not be published. Required fields are marked *