ਭਾਜਪਾ ਜਲੰਧਰ ਸ਼ਹਿਰੀ ਦੀ ਸੰਗਠਨਾਤਮਕ ਮੀਟਿੰਗ ਸੰਪੰਨ, ਆਉਣ ਵਾਲੇ ਪ੍ਰੋਗਰਾਮਾਂ ਨੂੰ ਲੈ ਕੇ ਬਣਾਈ ਗਈ ਰਣਨੀਤੀ
2027 ਵਿੱਚ ਭਾਜਪਾ ਸ਼ਾਸਿਤ ਰਾਜਾਂ ਦੀ ਡਬਲ ਇੰਜਣ ਸਰਕਾਰ ਦੇ ਰਿਪੋਰਟ ਕਾਰਡ ਦੇ ਆਧਾਰ ‘ਤੇ ਪੰਜਾਬ ਵਿੱਚ ਵੀ ਭਾਜਪਾ ਦੀ ਡਬਲ ਇੰਜਣ ਸਰਕਾਰ ਬਣੇਗੀ – ਪਰਮਿੰਦਰ ਸਿੰਘ ਬਰਾੜ
ਜ਼ਿਲ੍ਹਾ ਪ੍ਰਭਾਰੀ ਸੂਰਜ ਭਾਰਦਵਾਜ ਅਤੇ ਸਹਿ-ਪ੍ਰਭਾਰੀ ਹਰਜੀਤ ਸਿੰਘ ਸੰਧੂ ਨੇ ਸੰਗਠਨ ਦੀ ਮਜ਼ਬੂਤੀ ‘ਤੇ ਦਿੱਤਾ ਜ਼ੋਰ
ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਵਿੱਚ ਜਲੰਧਰ ਭਾਜਪਾ ਦੀ ਅਹਿਮ ਭੂਮਿਕਾ ਹੋਵੇਗੀ – ਅਸ਼ੋਕ ਸਰੀਨ ਹਿੱਕੀ

ਜਲੰਧਰ, 18 ਅਗਸਤ (Sunil Kumar ) ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਦੀ ਇੱਕ ਮਹੱਤਵਪੂਰਨ ਸੰਗਠਨਾਤਮਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਭਾਜਪਾ ਦੇ ਸੀਨੀਅਰ ਪ੍ਰਦੇਸ਼ ਅਤੇ ਜ਼ਿਲ੍ਹਾ ਅਹੁਦੇਦਾਰਾਂ ਨੇ ਭਾਗ ਲਿਆ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੇ ਪ੍ਰੋਗਰਾਮਾਂ ਦੀ ਰੂਪ-ਰੇਖਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਮੀਟਿੰਗ ਵਿੱਚ ਮੁੱਖ ਤੌਰ ‘ਤੇ ਭਾਜਪਾ ਪੰਜਾਬ ਦੇ ਜ਼ੋਨਲ ਇੰਚਾਰਜ ਅਤੇ ਪ੍ਰਦੇਸ਼ ਮਹਾਮੰਤਰੀ ਪਰਮਿੰਦਰ ਸਿੰਘ ਬਰਾੜ, ਭਾਜਪਾ ਜਲੰਧਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਭਾਰੀ ਅਤੇ ਪ੍ਰਦੇਸ਼ ਸਕੱਤਰ ਸੂਰਜ ਭਾਰਦਵਾਜ, ਜ਼ਿਲ੍ਹਾ ਸਹਿ-ਪ੍ਰਭਾਰੀ ਅਤੇ ਪ੍ਰਦੇਸ਼ ਸਕੱਤਰ ਹਰਜੀਤ ਸਿੰਘ ਸੰਧੂ, ਭਾਜਪਾ ਪੰਜਾਬ ਦੇ ਪ੍ਰਦੇਸ਼ ਉਪ ਪ੍ਰਧਾਨ ਸੁਸ਼ੀਲ ਕੁਮਾਰ ਰਿੰਕੂ, ਪ੍ਰਦੇਸ਼ ਸਕੱਤਰ ਅਮਰਜੀਤ ਸਿੰਘ ਅਮਰੀ, ਕਰਮਜੀਤ ਕੌਰ ਚੌਧਰੀ, ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਪ੍ਰਦੇਸ਼ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਸਾਬਕਾ ਜ਼ਿਲ੍ਹਾ ਪ੍ਰਧਾਨ ਰਮਨ ਪੱਬੀ, ਰਵੀ ਮਹਿੰਦਰੂ, ਰਮੇਸ਼ ਸ਼ਰਮਾ,ਨਵਲ ਕੰਬੋਜ, ਪਾਰਸ਼ਦ ਰਾਜੀਵ ਢੀਂਗਰਾ, ਅਮਿਤ ਸਿੰਘ ਸੰਧਾ, ਭਗਵੰਤ ਪ੍ਰਭਾਕਰ, ਕਂਵਰ ਸਰਤਾਜ, ਰਵਿੰਦਰ ਸੋਈ ਅਤੇ ਦੀਵਾਨ ਅਮਿਤ ਅਰੋੜਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਪਰਮਿੰਦਰ ਸਿੰਘ ਬਰਾੜ ਨੇ ਕਿਹਾ ਕਿ ਭਾਜਪਾ ਦਾ ਸੰਗਠਨ ਹੀ ਉਸਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਸਾਰੇ ਅਹੁਦੇਦਾਰਾਂ ਅਤੇ ਮੰਡਲ ਪ੍ਰਧਾਨਾਂ ਨੂੰ ਬੂਥ ਪੱਧਰ ਤੱਕ ਸੰਗਠਨਾਤਮਕ ਗਤੀਵਿਧੀਆਂ ਨੂੰ ਮਜ਼ਬੂਤ ਕਰਨ, ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਆਉਣ ਵਾਲੇ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ 2027 ਵਿੱਚ ਭਾਜਪਾ ਸ਼ਾਸਿਤ ਰਾਜਾਂ ਦੀਆਂ ਡਬਲ ਇੰਜਣ ਸਰਕਾਰਾਂ ਦੇ ਰਿਪੋਰਟ ਕਾਰਡ ਦੀ ਤੁਲਨਾ ਦੇ ਆਧਾਰ ‘ਤੇ ਪੰਜਾਬ ਵਿੱਚ ਵੀ ਭਾਜਪਾ ਦੀ ਡਬਲ ਇੰਜਣ ਸਰਕਾਰ ਬਣੇਗੀ।
ਪ੍ਰਦੇਸ਼ ਸਕੱਤਰ ਅਤੇ ਜ਼ਿਲ੍ਹਾ ਪ੍ਰਭਾਰੀ ਸੂਰਜ ਭਾਰਦਵਾਜ ਨੇ ਸੰਗਠਨ ਦੇ ਵਿਸਥਾਰ, ਵਰਕਰ ਸੰਪਰਕ ਅਭਿਆਨ ਅਤੇ ਆਉਣ ਵਾਲੇ ਰਾਜਨੀਤਿਕ ਅਤੇ ਸਮਾਜਿਕ ਪ੍ਰੋਗਰਾਮਾਂ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸੇ ਤਰ੍ਹਾਂ ਜ਼ਿਲ੍ਹਾ ਸਹਿ-ਪ੍ਰਭਾਰੀ ਹਰਜੀਤ ਸਿੰਘ ਸੰਧੂ ਨੇ ਮੰਡਲ ਪੱਧਰ ‘ਤੇ ਸੰਗਠਨਾਤਮਕ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ‘ਤੇ ਜ਼ੋਰ ਦਿੱਤਾ।
ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਸਾਰੇ ਸੀਨੀਅਰ ਨੇਤਾਵਾਂ ਅਤੇ ਅਹੁਦੇਦਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਜਲੰਧਰ ਸ਼ਹਿਰੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਤੱਕ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਭਾਜਪਾ ਵਰਕਰ ਪੂਰੀ ਊਰਜਾ ਅਤੇ ਸਮਰਪਣ ਨਾਲ ਸੰਗਠਨ ਦੇ ਪ੍ਰੋਗਰਾਮਾਂ ਨੂੰ ਸਫਲ ਬਣਾਉਣਗੇ ਅਤੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਵਿੱਚ ਜਲੰਧਰ ਭਾਜਪਾ ਦੀ ਅਹਿਮ ਭੂਮਿਕਾ ਹੋਵੇਗੀ।
ਮੀਟਿੰਗ ਵਿੱਚ ਆਉਣ ਵਾਲੇ ਸੰਗਠਨਾਤਮਕ ਪ੍ਰੋਗਰਾਮਾਂ, ਐਸ.ਆਈ.ਆਰ., ਬੂਥ ਸਸ਼ਕਤੀਕਰਨ, ਜਨ-ਸੰਪਰਕ ਗਤੀਵਿਧੀਆਂ ਅਤੇ ਵੱਖ-ਵੱਖ ਮੋਰਚਿਆਂ ਦੇ ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ ਚਰਚਾ ਕਰਕੇ ਰਣਨੀਤੀ ਤਿਆਰ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਮਹਾਮੰਤਰੀ ਰਾਜੇਸ਼ ਕਪੂਰ, ਜ਼ਿਲ੍ਹਾ ਉਪ ਪ੍ਰਧਾਨ ਮਨੀਸ਼ ਵਿਜ, ਸੋਨੀ ਭੰਡਾਰੀ, ਦਰਸ਼ਨ ਲਾਲ ਭਗਤ, ਭੂਪਿੰਦਰ ਕੁਮਾਰ, ਦੇਵਿੰਦਰ ਕਾਲੀਆ, ਹਨੀ ਕੰਬੋਜ,ਅਤੇ ਦੇਵਿੰਦਰ ਭਾਰਦਵਾਜ, ਜ਼ਿਲ੍ਹਾ ਸਕੱਤਰ ਅਮਿਤ ਭਾਟੀਆ, ਗੌਰਵ ਮਹੇਸ਼ਵਰੀ, ਅਟਵਾਲ, ਅਨੂਪ ਸ਼ਰਮਾ, ਮੀਨੂ ਸ਼ਰਮਾ, ਸ਼ਾਲੂ ਕੁਮਾਰੀ, ਯੋਗੇਸ਼ ਮਲਹੋਤਰਾ ਅਤੇ ਗੋਪਾਲ ਕ੍ਰਿਸ਼ਨ ਸੋਨੀ, ਮੰਡਲ ਪ੍ਰਧਾਨ ਆਰ.ਕੇ. ਮਲਹੋਤਰਾ, ਆਸ਼ੀਸ਼ ਸਹਿਗਲ, ਚੰਦਨ ਰਖੇਜਾ, ਕਸ਼ਿਤਿਜ ਦਲ, ਪ੍ਰਦੀਪ ਕਪਾਨੀਆ, ਸੰਦੀਪ ਕੁਮਾਰ, ਰਿਸ਼ੀ ਬਹਿਲ, ਮਨੀਸ਼ ਬਾਲ, ਪ੍ਰਦੀਪ ਖੁੱਲਰ, ਅਜੈ ਠਾਕੁਰ ਅਤੇ ਸੋਨੂ ਚੌਹਾਨ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
