Punjab Shutdown:ਕੌਮੀ ਇਨਸਾਫ ਮੋਰਚੇ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦੀ ਕਾਲ ਪੜੋ ਪੂਰੀ ਖਬਰ

ਮੋਹਾਲੀ / ਰੋਜ਼ਾਨਾ ਰਿਪੋਰਟਰ

ਕੌਮੀ ਇਨਸਾਫ ਮੋਰਚੇ ਵੱਲੋਂ 21 ਤਰੀਕ ਨੂੰ ਪੰਜਾਬ ਬੰਦ ਦੀ ਕਾਲ ਦੇ ਸੰਬੰਧ ਵਿੱਚ ਕੌਮੀ ਇਨਸਾਫ ਮੋਰਚੇ ਦੇ ਪ੍ਰਧਾਨ ਵੱਲੋਂ ਪੰਜਾਬ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ ਜਾਣਕਾਰੀ ਦੇ ਅਨੁਸਾਰਕੌਮੀ ਇਨਸਾਫ਼ ਮੋਰਚੇ ਨੇ 15 ਅਗਸਤ ਨੂੰ ਚੰਡੀਗੜ੍ਹ ਵੱਲ ਕੂਚ ਕਰ ਰਹੀ ਸੰਗਤ ’ਤੇ ਅਥਰੂ ਗੈਸ ਦੇ ਗੋਲੇ ਵਰ੍ਹਾਉਣ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਖ਼ਿਲਾਫ਼ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਪੰਜਾਬੀਆਂ ਨੂੰ ਅਪੀਲ ਕੀਤੀ ਹੈ।ਮੋਰਚਾ ਸਥਾਨ ’ਤੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਮੋਰਚੇ ਦੇ ਕਨਵੀਨਰ ਗੁਰਚਰਨ ਸਿੰਘ ਹਵਾਰਾ, ਪਾਲ ਸਿੰਘ ਫਰਾਂਸ, ਗੁਰਦੀਪ ਸਿੰਘ ਬਠਿੰਡਾ, ਕਿਸਾਨ ਆਗੂ ਸੁਰਜੀਤ ਸਿੰਘ ਫੂਲ, ਗੁਰਿੰਦਰ ਸਿੰਘ ਭੰਗੂ ਅਤੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਬੰਦ ਪੂਰਨ ਤੌਰ ’ਤੇ ਸ਼ਾਂਤਮਈ ਰਹੇਗਾ। 21 ਅਗਸਤ ਨੂੰ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਆਵਾਜਾਈ, ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ। ਮੋਰਚੇ ਨਾਲ ਜੁੜੀਆਂ ਸਮਾਜਿਕ, ਧਾਰਮਿਕ, ਰਾਜਨੀਤਿਕ, ਨਿਹੰਗ, ਪੰਥਕ ਜਥੇਬੰਦੀਆਂ, ਕਿਸਾਨ-ਮਜ਼ਦੂਰ ਜਥੇਬੰਦੀਆਂ ਅਤੇ ਹੋਰ ਪੰਥਕ ਧਿਰਾਂ ਪੰਜਾਬੀਆਂ ਦਾ ਸਾਥ ਲੈ ਕੇ ਆਪਸੀ ਸਹਿਮਤੀ ਨਾਲ ਇਸ ਬੰਦ ਨੂੰ ਸਫ਼ਲ ਬਣਾਉਣ ਆਗੂਆਂ ਨੇ ਪੰਜਾਬ ਦੇ ਸਮੂਹ ਵਪਾਰ ਮੰਡਲਾਂ ਦੇ ਆਗੂਆਂ, ਦੁਕਾਨਦਾਰਾਂ ਅਤੇ ਟਰਾਂਸਪੋਰਟਰਾਂ ਨੂੰ ਇਸ ਬੰਦ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਅਤੇ ਮੈਡੀਕਲ ਸਟੋਰ ਖੁੱਲ੍ਹੇ ਰਹਿਣਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸੰਗਤ ਦੇ ਸਹਿਯੋਗ ਨਾਲ ਰੇਲਾਂ ਵੀ ਰੋਕੀਆਂ ਜਾਣਗੀਆਂ। ਆਗੂਆਂ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਮੋਰਚੇ ਦੇ ਆਗੂ ਅਤੇ ਵਿੱਤ ਕਮੇਟੀ ਦੇ ਮੈਂਬਰ ਤਰੁਣ ਜੈਨ ਬਾਵਾ ਨੂੰ ਉਨ੍ਹਾਂ ਦੇ 8 ਸਾਥੀਆਂ ਸਮੇਤ ਗ੍ਰਿਫ਼ਤਾਰ ਕਰਨ ਸਣੇ ਉਨ੍ਹਾਂ ਖ਼ਿਲਾਫ਼ ਦਰਜ ਕੀਤੇ ਆਰਮਜ਼ ਐਕਟ ਦੇ ਝੂਠੇ ਮੁਕੱਦਮੇ ਦਾ ਸਖ਼ਤ ਨੋਟਿਸ ਵੀ ਲਿਆ ਇਸ ਮੌਕੇ ਬਲਵਿੰਦਰ ਸਿੰਘ ਕਾਲਾ ਝਾੜ ਸਾਹਿਬ, ਗੁਰਚਰਨ ਸਿੰਘ ਪਟਿਆਲਾ, ਪਾਲ ਸਿੰਘ ਘੜੂੰਆਂ, ਬਲਵਿੰਦਰ ਸਿੰਘ ਫ਼ਿਰੋਜ਼ਪੁਰ, ਰਵਿੰਦਰ ਸਿੰਘ ਪਟਿਆਲਾ, ਬਲਜੀਤ ਸਿੰਘ ਭਾਊ, ਬਲਜਿੰਦਰ ਸਿੰਘ ਖ਼ਾਲਸਾ, ਜੀਤ ਸਿੰਘ ਔਲਖ, ਅਵਤਾਰ ਸਿੰਘ ਬੁੜੈਲ, ਇੰਦਰਬੀਰ ਸਿੰਘ ਪਟਿਆਲਾ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *