ਅੰਮ੍ਰਿਤਸਰ/ ਰੋਜ਼ਾਨਾ ਰਿਪੋਰਟਰ

ਐਸਜੀਪੀਸੀ ਵੱਲੋਂ ਸੰਗਤਾਂ ਨੂੰ ਦਰਸ਼ਨ ਕਰਾਉਣ ਲਈ ਗੁੱਸਾ ਚਲਾਈਆਂ ਗਈਆਂ ਹਨ ਜਿਸ ਵਿੱਚ ਦੂਰੋਂ ਦੂਰੋਂ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਦੀਆਂ ਹਨ ਪਰ ਇਹਨਾਂ ਬੱਸਾਂ ਉੱਤੇ ਹਮਲੇ ਦੀ ਇਕ ਮੰਦਭਾਗੀ ਸੂਚਨਾ ਸਾਹਮਣੇ ਆ ਰਹੀ ਹੈ ਜਾਣਕਾਰੀ ਦੇ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਪੁੱਜਦੀਆਂ ਸੰਗਤਾਂ ਨੂੰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾਂਦੀਆਂ ਬੱਸਾਂ ਦੀ ਬੀਤੀ ਰਾਤ ਹੋਈ ਭੰਨ ਤੋੜ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਐਡਵੋਕੇਟ ਧਾਮੀ ਨੇ ਆਖਿਆ ਕਿ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸੰਗਤੀ ਸੇਵਾਵਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ’ਚ ਸੰਗਤ ਪੁੱਜਦੀ ਹੈ ਅਤੇ ਸੰਗਤ ਦੀ ਆਵਾਜਾਈ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਚਲਾਈਆਂ ਜਾਂਦੀਆਂ ਬੱਸਾਂ ਸੇਵਾ ਦਾ ਸਾਧਨ ਹਨ। ਗੁਰੂ ਘਰ ਦੇ ਵਾਹਨਾਂ ਨੂੰ ਨੁਕਸਾਨ ਪਹੁੰਚਾਉਣਾ ਜਿਥੇ ਕੋਝੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਉਥੇ ਹੀ ਸੰਗਤ ਦੀਆਂ ਸੇਵਾਵਾਂ ਵਿਚ ਵਿਘਨ ਪਾਉਣ ਅਤੇ ਸੇਵਾ ਦੇ ਕਾਰਜ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਇਸ ਘਟੀਆ ਕਰਤੂਤ ਦਾ ਪਤਾ ਲਗਾਉਣ ਲਈ ਮੌਕੇ ਤੇ ਮੌਜੂਦ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।
