Philor: ਸਥਾਨਕ ਥਾਣੇ ਵਿੱਚ ਨੌਜਵਾਨ ਸ਼ੱਕੀ ਹਾਲਾਤਾਂ ਵਿੱਚ ਮੌਤ, ਪਰਿਵਾਰਕ ਮੈਂਬਰਾਂ ਨੇ ਲਗਾਏ ਪੁਲਿਸ ਤੇ ਗੰਭੀਰ ਆਰੋਪ

ਫ਼ਿਲੌਰ/ ਰੋਜ਼ਾਨਾ ਰਿਪੋਰਟਰ

ਥਾਣੇ ਵਿੱਚ ਇੱਕ ਨੌਜਵਾਨ ਦੀ ਮੌਤ ਦੀ ਮੰਦਭਾਗੀ ਘਟਨਾ ਸਾਹਮਣੇ ਆ ਰਹੀ ਹੈ ਇਹ ਸਾਰਾ ਮਾਮਲਾ ਫਲੋਰ ਤੋ ਸਾਹਮਣੇ ਆਇਆ ਹੈ ਜਿੱਥੇ ਕਿ ਕਿਸੇ ਕੇਸ ਵਿੱਚ ਨਾਮਜਦ ਲੜਕੇ ਨੂੰ ਥਾਣੇ ਵਿੱਚ ਲਿਜਾਇਆ ਗਿਆ ਅਤੇ ਉੱਥੇ ਸ਼ੱਕੀ ਹਾਲਾਤਾਂ ਵਿੱਚ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਾਣਕਾਰੀ ਦੇ ਅਨੁਸਾਰ ਸਥਾਨਕ ਥਾਣੇ ਅੰਦਰ ਪਿੰਡ ਨਗਰ ਦੇ ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਹੈ। ਪੁਲੀਸ ਹਾਲੇ ਕੁਝ ਵੀ ਕਹਿਣ ਤੋਂ ਟਾਲਾ ਵੱਟ ਰਹੀ ਹੈ। ਜੱਜ ਦੀ ਨਿਗਰਾਨੀ ਹੇਠ ਪੋਸਟਮਾਰਟਮ ਹੋਇਆ ਹੈ ਅਤੇ ਪੋਸਟਮਾਰਟਮ ਦੀ ਵੀਡੀਓਗ੍ਰਾਫੀ ਵੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪੁਲੀਸ ਨੇ ਮਨਦੀਪ ਨੂੰ ਬੀਤੀ ਰਾਤ ਕਿਸੇ ਮਾਮਲੇ ਵਿੱਚ ਲੋੜੀਂਦੇ ਹੋਣ ਕਾਰਨ ਹਿਰਾਸਤ ਵਿੱਚ ਲਿਆ ਸੀ। ਉਸ ਨੂੰ ਥਾਣੇ ਦੀ ਹਵਾਲਾਤ ਵਿੱਚ ਰੱਖਿਆ ਗਿਆ ਸੀ, ਜਿੱਥੇ ਸ਼ੱਕੀ ਹਾਲਤ ਵਿੱਚ ਉਸ ਦੀ ਮੌਤ ਹੋ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਐੱਸ ਪੀ (ਡੀ) ਸਣੇ ਹੋਰ ਅਧਿਕਾਰੀਆਂ ਨੇ ਮੌਕੇ ਦਾ ਜਾਇਜ਼ਾ ਲਿਆ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਉਪੰਰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ ਅਤੇ ਬਾਕੀ ਦੀ ਕਾਰਵਾਈ ਪੁਲਿਸ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਗਈ ਹੈ।

Leave a Reply

Your email address will not be published. Required fields are marked *