ਐਸ.ਸੀ.ਸਿਖਿਆਰਥੀਆਂ ਲਈ 2 ਹਫਤੇ ਦਾ ਮੁਫ਼ਤ ਡੇਅਰੀ ਸਿਖ਼ਲਾਈ ਕੋਰਸ 14 ਸਤੰਬਰ ਤੋਂ

ਐਸ.ਸੀ.ਸਿਖਿਆਰਥੀਆਂ ਲਈ 2 ਹਫਤੇ ਦਾ ਮੁਫ਼ਤ ਡੇਅਰੀ ਸਿਖ਼ਲਾਈ ਕੋਰਸ 14 ਸਤੰਬਰ ਤੋਂ

7 ਸਤੰਬਰ ਤੱਕ ਭਰੇ ਜਾ ਸਕਦੇ ਹਨ ਫਾਰਮ

 

ਜਲੰਧਰ, 31 ਅਗਸਤ / Sunil Kumar

ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਸ਼੍ਰੇਣੀ ਨਾਲ ਸਬੰਧਤ ਲਾਭਪਾਤਰੀਆਂ ਲਈ 2 ਹਫ਼ਤੇ ਦਾ ਮੁਫ਼ਤ ਡੇਅਰੀ ਸਿਖ਼ਲਾਈ ਕੋਰਸ 14 ਸਤੰਬਰ 2026 ਤੋਂ ਡੇਅਰੀ ਟ੍ਰੇਨਿੰਗ ਸੈਂਟਰ, ਫ਼ਗਵਾੜਾ ਵਿਖੇ ਸ਼ੁਰੂ ਹੋਣ ਜਾ ਰਿਹਾ ਹੈ।

ਡਿਪਟੀ ਡਾਇਰੈਕਟਰ ਡੇਅਰੀ, ਜਲੰਧਰ ਕਪਲਮੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਖ਼ਲਾਈ ਦੌਰਾਨ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਪਸ਼ੂ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ ਅਤੇ ਸਿਖਿਆਰਥੀਆਂ ਨੂੰ ਵਿਭਾਗੀ ਲਿਟਰੇਚਰ ਮੁਫ਼ਤ ਦਿੱਤਾ ਜਾਵੇਗਾ।

ਯੋਗਤਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੇਂਡੂ ਪਿਛੋਕੜ ਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀ (ਮਰਦ/ਔਰਤ), ਜਿਨ੍ਹਾਂ ਦੀ ਉਮਰ 18 ਤੋਂ 50 ਸਾਲ ਤੇ ਘੱਟ-ਘੱਟ ਪੰਜਵੀਂ ਪਾਸ ਹੋਵੇ, ਡਿਪਟੀ ਡਾਇਰੈਕਟਰ ਡੇਅਰੀ, ਜਲੰਧਰ ਲਾਡੋਵਾਲੀ ਰੋਡ ਨੇੜੇ ਰੇਲਵੇ ਫਾਟਕ ਆਰ.ਡੀ.ਡੀ.ਐਲ. ਕੰਪਲੈਕਸ ਵਿਖੇ 7-09-2026 ਤੱਕ ਆਪਣਾ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਅਨੁਸੂਚਿਤ ਜਾਤੀ ਸਰਟੀਫਿਕੇਟ, ਪਾਸਪੋਰਟ ਸਾਈਜ਼ ਅਤੇ ਬੱਚਤ ਖਾਤਾ ਪਾਸਬੁੱਕ ਦੀ ਫੋਟੋ ਕਾਪੀ ਲੈ ਕੇ ਫਾਰਮ ਭਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਿਖਿਆਰਥੀਆਂ ਦੀ ਚੋਣ ਜ਼ਿਲ੍ਹਾ ਪੱਧਰ ’ਤੇ ਵਿਭਾਗੀ ਕਮੇਟੀਆਂ ਵਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਉਪਰੰਤ ਉਮੀਦਵਾਰਾਂ ਨੂੰ 2,5,10 ਅਤੇ 20 ਦੁਧਾਰੂ ਪਸ਼ੂਆਂ ਦੀ ਖ਼ਰੀਦ ‘ਤੇ ਵਿਭਾਗ ਵਲੋਂ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿਖ਼ਲਾਈ ਦੌਰਾਨ 3500 ਰੁਪਏ ਵਜ਼ੀਫਾ ਵੀ ਦਿੱਤਾ ਜਾਵੇਗਾ। ਉਨ੍ਹਾਂ ਯੋਗ ਉਮੀਦਵਾਰਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਦਿੱਤਾ। ਇਸ ਸਬੰਧੀ ਵਧਰੇ ਜਾਣਕਾਰੀ ਲਈ ਮੋਬਾਇਲ ਨੰਬਰ 81949-08659, 81959-79844 ਤੇ 73408-86952 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *