Election 2027:ਪੰਜਾਬ ਵਿੱਚ ਭਾਜਪਾ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਚੋਣ ਲੜੇਗੀ:ਡਾ. ਸਤੀਸ਼ ਪੂਨੀਆ

ਚੰਡੀਗੜ੍ਹ/ ਰੋਜ਼ਾਨਾ ਰਿਪੋਰਟਰ

ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਰਾਂ ਦੇ ਨਾਲ ਧੋਖਾ ਕੀਤਾ ਜਾ ਰਿਹਾ ਹੈ ਕੀ ਕਾਰਨ ਹੈ ਕਿ ਸਰਕਾਰ ਜੋ ਤਨਖਾਹਾਂ ਅਤੇ ਡੀਏ ਦੇ ਪੈਸੇ ਦੇਣ ਤੋਂ ਕੁਰੇਜ ਕਰ ਰਹੀ ਹੈ। ਪੰਜਾਬ ਦੇ ਲੋਕਾਂ ਨੇ ਬਹੁਮਤ ਨਾਲ ਜਤਾਈ ਆਮ ਆਦਮੀ ਪਾਰਟੀ ਲੋਕਾਂ ਦੇ ਸੁਪਨਿਆਂ ਤੇ ਖਰੇ ਨਹੀਂ ਉਤਰੀ ਅੱਜ ਵੀ ਪੰਜਾਬ ਵਿੱਚ ਭਰਿਸ਼ਟਾਚਾਰ ਗੈਂਗਸਟਰਵਾਦ ਅਤੇ ਨਸ਼ਾ ਸ਼ਰੇਆਮ ਚੱਲ ਰਿਹਾ ਹੈ ਜਾਣਕਾਰੀ ਦੇ ਅਨੁਸਾਰ ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੀਆਂ ਚੱਲ ਰਹੀ ਚਰਚਾ ਵਿਚਕਾਰ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਡਾ. ਸਤੀਸ਼ ਪੂਨੀਆ ਨੇ ਸਪਸ਼ਟ ਕੀਤਾ ਕਿ ਪੰਜਾਬ ਵਿੱਚ ਭਾਜਪਾ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਚੋਣ ਲੜੇਗੀ ਇਸ ਲਈ ਭਾਜਪਾ ਵੱਲੋਂ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕੀਤਾ ਜਾ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਨਵੇਂ ਇੰਚਾਰਜ ਡਾ. ਸਤੀਸ਼ ਪੂਨੀਆ ਨੇ ਆਪਣੇ ਤਿੰਨ ਦਿਨਾ ਪੰਜਾਬ ਦੌਰੇ ਦੇ ਪਹਿਲੇ ਦਿਨ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਸੁਖਬੀਰ ਬਾਦਲ ਦਾ ਨਾਮ ਲਏ ਬਿਨਾਂ ਕਿਹਾ ਕਿ ਜੇਕਰ ਕੋਈ ਆਗੂ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਦਾ ਹੈ ਤਾਂ ਉਸ ਨੂੂੰ ਗੱਠਜੋੜ ਵਜੋਂ ਨਹੀਂ ਵੇਖਣਾ ਚਾਹੀਦਾ। ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਵੱਲੋਂ ਗੱਠਜੋੜ ਦੀਆਂ ਟਿੱਪਣੀਆਂ ’ਤੇ ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਦੇ ਵਿਅਕਤੀਗਤ ਵਿਚਾਰ ਹੋ ਸਕਦੇ ਹਨ ਪਰ ਗੱਠਜੋੜ ਦਾ ਆਖਰੀ ਫੈਸਲਾ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਲਿਆ ਜਾਵੇਗਾ।ਸ੍ਰੀ ਪੂਨੀਆ ਨੇ ‘ਆਪ’ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ‘ਆਪ’ ਦੇ ਰਾਜ ’ਚ ਪੰਜਾਬ ਵਿੱਚ ਨਸ਼ੇ, ਭ੍ਰਿਸ਼ਟਾਚਾਰ ਅਤੇ ਕਾਨੂੰਨ ਵਿਵਸਥਾ ਦੀ ਹਾਲਤ ਬਦਤਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀਆਂ ਗਲਤ ਨੀਤੀਆਂ ਕਰਕੇ ਪੰਜਾਬ ਸਿਰ ਕਰਜ਼ੇ ਦਾ ਬੋਝ 4.71 ਲੱਖ ਕਰੋੜ ਰੁਪਏ ’ਤੇ ਪਹੁੰਚ ਗਿਆ ਹੈ। ਸੂਬਾ ਸਰਕਾਰ ਕੋਲ ਮੁਲਾਜ਼ਮਾਂ ਨੂੰ ਤਨਖਾਹ ਅਤੇ ਡੀ ਏ ਦੇਣ ਲਈ ਪੈਸੇ ਨਹੀਂ ਹਨ। ਭਾਜਪਾ ਪੰਜਾਬ ਦੀ ਖੁਸ਼ਹਾਲੀ, ਮਜ਼ਬੂਤੀ, ਸ਼ਾਂਤੀ ਅਤੇ ਭਾਈਚਾਰੇ ਦੀ ਤਰੱਕੀ ਲਈ ਡਬਲ ਇੰਜਣ ਸਰਕਾਰ ਦੇ ਮਾਡਲ ਨੂੰ ਘਰ-ਘਰ ਲੈ ਕੇ ਜਾਵੇਗੀ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਜਨਰਲ ਸਕੱਤਰ ਅਨਿਲ ਸਰੀਨ ਅਤੇ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਸਣੇ ਹੋਰ ਆਗੂ ਮੌਜੂਦ ਰਹੇ।ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਹੋਰ ਆਗੂਆਂ ਵੱਲੋਂ ਈ ਡੀ ਅਤੇ ਭਾਜਪਾ ’ਤੇ ਕੀਤੇ ਜਾਂਦੇ ਹਮਲਿਆਂ ਬਾਰੇ ਡਾ. ਸਤੀਸ਼ ਪੂਨੀਆ ਨੇ ਕਿਹਾ ਕਿ ਈ ਡੀ ਸੰਵਿਧਾਕ ਸੰਸਥਾ ਹੈ, ਜਿਸ ਵੱਲੋਂ ਆਪਣੀ ਮਰਜ਼ੀ ਨਾਲ ਕੰਮ ਕੀਤਾ ਜਾਂਦਾ ਹੈ। ਜਦੋਂ ਕਿ ‘ਆਪ’ ਆਗੂਆਂ ਵੱਲੋਂ ਝੂਠ ਬੋਲ ਕੇ ਲੋਕਾਂ ਨੂੰ ਗੁਮਰਾਹ ਕੀਤਾ ਜਾਂਦਾ ਹੈ। ਜੇ ‘ਆਪ’ ਆਗੂਆਂ ਨੇ ਕੋਈ ਪਾਪ ਨਹੀਂ ਕੀਤਾ ਤਾਂ ਉਨ੍ਹਾਂ ਨੂੰ ਈ ਡੀ ਦੀ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਤਾਂ ਜੋ ਸੱਚ ਲੋਕਾਂ ਦੇ ਸਾਹਮਣੇ ਆ ਸਕੇ। ਭਾਜਪਾ ਨੇਤਾ ਨੇ ਆਮ ਆਦਮੀ ਪਾਰਟੀ ਤੇ ਤੰਜ ਕਸਦਿਆਂ ਕਿਹਾ ਕਿ ਪੰਜਾਬ ਵਿੱਚ ਆਪ ਸਰਕਾਰ ਪੂਰੀ ਤਰਹਾਂ ਫੇਲ ਹੋ ਗਈ ਹੈ।

Leave a Reply

Your email address will not be published. Required fields are marked *