ਸੇਵਾ ਸੰਕਲਪ ਅਭਿਆਨ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ ਭਾਜਪਾ ਦੀ ਅਹਿਮ ਬੈਠਕ

ਸੇਵਾ ਸੰਕਲਪ ਅਭਿਆਨ’ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਪੰਜਾਬ ਭਾਜਪਾ ਦੀ ਅਹਿਮ ਬੈਠਕ

ਸੇਵਾ ਸੰਕਲਪ ਅਭਿਆਨ ਸਬੰਧੀ ਪੰਜਾਬ ਭਾਜਪਾ ਦੀ ਅਹਿਮ ਬੈਠਕ

ਜਲੰਧਰ, 1 ਸਤੰਬਰ: ਸੁਨੀਲ ਕੁਮਾਰ

 

ਪੰਜਾਬ ਭਾਰਤੀ ਜਨਤਾ ਪਾਰਟੀ ਵੱਲੋਂ ‘ਸੇਵਾ ਸੰਕਲਪ ਅਭਿਆਨ’ ਨੂੰ ਸੂਬੇ ਵਿੱਚ ਜ਼ਮੀਨੀ ਪੱਧਰ ‘ਤੇ ਸਫ਼ਲ ਬਣਾਉਣ ਲਈ ਸੂਬਾ ਅਤੇ ਜ਼ਿਲ੍ਹਾ ਅਹੁਦੇਦਾਰਾਂ ਦੀ ਇੱਕ ਵਿਸ਼ੇਸ਼ ਜਲੰਧਰ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤੀ, ਜਦਕਿ ਪੰਜਾਬ ਭਾਜਪਾ ਦੇ ਨਵ-ਨਿਯੁਕਤ ਇੰਚਾਰਜ ਡਾ. ਸਤੀਸ਼ ਪੂਨੀਆ ਅਤੇ ਸੀਨੀਅਰ ਨੇਤਾ ਓ.ਪੀ. ਧਨਖੜ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।

 

ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿੱਚ ਹੋ ਰਹੀ ਆਰਥਿਕ, ਸਮਾਜਿਕ ਅਤੇ ਬੁਨਿਆਦੀ ਢਾਂਚੇ ਦੀ ਤਰੱਕੀ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਦੱਸਿਆ ਕਿ ਇਹ ਅਭਿਆਨ ਆਮ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਦਾ ਇੱਕ ਵਧੀਆ ਜ਼ਰੀਆ ਬਣੇਗਾ। ਉਹਨਾਂ ਸਮੂਹ ਅਹੁਦੇਦਾਰਾਂ ਅਤੇ ਕਾਰਕਰਤਾਵਾਂ ਨੂੰ ਇਸ ਅਭਿਆਨ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਉਤਸ਼ਾਹਿਤ ਕੀਤਾ।

 

ਉਨ੍ਹਾਂ ਕਿਹਾ ਕਿ ਭਾਰਤ ਅੱਜ ਦੇਸ਼ ਦੀ ਵੱਡੀ ਅਰਥਵਿਵਸਥਾ ਬਣ ਕੇ ਉਭਰਿਆ ਹੈ। ਹਰ ਖੇਤਰ ਵਿੱਚ ਭਾਰਤ ਨੇ ਆਪਣਾ ਲੋਹਾ ਮਨਵਾਇਆ ਹੈ‌। ਇਹ ਸਭ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਯੋਗ ਅਗਵਾਈ ਸਦਕਾ ਹੈ।

 

ਇਸ ਮੌਕੇ ਓ.ਪੀ. ਧਨਖੜ ਨੇ ‘ਸੇਵਾ ਸੰਕਲਪ ਅਭਿਆਨ’ ਦੇ ਮੁੱਖ ਉਦੇਸ਼ਾਂ ਅਤੇ ਰੂਪ-ਰੇਖਾ ‘ਤੇ ਚਾਨਣਾ ਪਾਇਆ। ਉਹਨਾਂ ਕਿਹਾ ਕਿ 17 ਸਤੰਬਰ (ਪ੍ਰਧਾਨ ਮੰਤਰੀ ਦੇ ਜਨਮ ਦਿਨ) ਤੋਂ 17 ਅਕਤੂਬਰ ਤੱਕ ਮਹੀਨਾ ਭਰ ਚੱਲਣ ਵਾਲੇ ਇਸ ਅਭਿਆਨ ਵਿੱਚ ਖੂਨਦਾਨ ਕੈਂਪ, ਮੁਫ਼ਤ ਸਿਹਤ ਜਾਂਚ, ਸਫ਼ਾਈ ਅਭਿਆਨ ਅਤੇ ਪੌਦੇ ਲਗਾਉਣ ਵਰਗੀਆਂ ਸਮਾਜਿਕ ਗਤੀਵਿਧੀਆਂ ਸ਼ਾਮਲ ਹੋਣਗੀਆਂ। ‘ਯੂਥ ਕਨੈਕਟ’ ਵਰਗੇ ਪ੍ਰੋਗਰਾਮਾਂ ਰਾਹੀਂ ਨੌਜਵਾਨਾਂ ਨੂੰ ਸਮਾਜਿਕ ਸੇਵਾ ਨਾਲ ਜੋੜਿਆ ਜਾਵੇਗਾ। ਬਲਾਕ ਅਤੇ ਜ਼ਿਲ੍ਹਾ ਪੱਧਰ ‘ਤੇ ਕੈਂਪ ਲਗਾ ਕੇ ਵਾਂਝੇ ਰਹਿ ਗਏ ਯੋਗ ਲੋਕਾਂ ਦੇ ਕਾਰਡ ਅਤੇ ਸਰਕਾਰੀ ਸੁਵਿਧਾਵਾਂ ਮੌਕੇ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।

 

ਇਸ ਮੌਕੇ ਡਾ. ਸਤੀਸ਼ ਪੂਨੀਆ ਨੇ ਸਾਰੇ ਜ਼ਿਲ੍ਹਾ ਅਤੇ ਸੂਬਾ ਅਹੁਦੇਦਾਰਾਂ ਨੂੰ ਰਣਨੀਤਕ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਆਖਿਆ ਕਿ ਇਸ ਮੁਹਿੰਮ ਦੀ ਸ਼ੁਰੂਆਤ 17 ਸਤੰਬਰ ਨੂੰ ਪ੍ਰਧਾਨ ਮੰਤਰੀ ਦੇ ਜਨਮ ਦਿਨ ਤੋਂ ਕੀਤੀ ਜਾਵੇਗੀ ਅਤੇ ਇਸਨੂੰ ਹਰ ਬੂਥ ਪੱਧਰ ਤੱਕ ਪੂਰੇ ਉਤਸ਼ਾਹ ਨਾਲ ਲਿਜਾਇਆ ਜਾਵੇਗਾ। ਉਨ੍ਹਾਂ ਸਾਰੀਆਂ ਟੀਮਾਂ ਨੂੰ ਤਾਲਮੇਲ ਨਾਲ ਕੰਮ ਕਰਨ ਅਤੇ ਜ਼ਮੀਨੀ ਪੱਧਰ ‘ਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਪ੍ਰੇਰਿਤ ਕੀਤਾ।

 

ਇਸ ਮੀਟਿੰਗ ਨਾਲ ਪੰਜਾਬ ਭਾਜਪਾ ਨੇ ਆਉਣ ਵਾਲੇ ਇੱਕ ਮਹੀਨੇ ਦੇ ਸਮਾਜਿਕ ਅਤੇ ਸੰਗਠਨਾਤਮਕ ਪ੍ਰੋਗਰਾਮਾਂ ਲਈ ਆਪਣੀ ਪੂਰੀ ਟੀਮ ਨੂੰ ਪੂਰੀ ਊਰਜਾ ਨਾਲ ਮੈਦਾਨ ਵਿੱਚ ਉਤਾਰਨ ਦੀ ਰਣਨੀਤੀ ਤਿਆਰ ਕੀਤੀ ਹੈ।

Leave a Reply

Your email address will not be published. Required fields are marked *