ਰਾਜਾ ਵੜਿੰਗ ਖ਼ਿਲਾਫ਼ ਐੱਫਆਈਆਰ ਦੇ ਬਾਵਜੂਦ 11 ਮਹੀਨਿਆਂ ਤੋਂ ਕਾਰਵਾਈ ਨਹੀਂ, ਪੰਜਾਬ ਦੀ ਆਪ ਸਰਕਾਰ ਤੇ ਕਾਂਗਰਸ ਦੀ ਮਿਲੀਭੁਗਤ ਦਾ ਸ਼ੱਕ: ਵਿਜੈ ਸਾਂਪਲਾ*

ਰਾਜਾ ਵੜਿੰਗ ਖ਼ਿਲਾਫ਼ ਐੱਫਆਈਆਰ ਦੇ ਬਾਵਜੂਦ 11 ਮਹੀਨਿਆਂ ਤੋਂ ਕਾਰਵਾਈ ਨਹੀਂ, ਪੰਜਾਬ ਦੀ ਆਪ ਸਰਕਾਰ ਤੇ ਕਾਂਗਰਸ ਦੀ ਮਿਲੀਭੁਗਤ ਦਾ ਸ਼ੱਕ: ਵਿਜੈ ਸਾਂਪਲਾ*

ਐੱਸਸੀ ਕਮਿਸ਼ਨ ਦੀਆਂ ਹਦਾਇਤਾਂ ਦੇ ਬਾਵਜੂਦ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਨਾ ਹੋਣਾ ਗੰਭੀਰ ਚਿੰਤਾ ਦਾ ਵਿਸ਼ਾ: ਸਾਂਪਲਾ*

*ਜਲੰਧਰ, 1 ਸਤੰਬਰ*:

ਸਾਬਕਾ ਕੇਂਦਰੀ ਮੰਤਰੀ ਅਤੇ ਭਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵਿਜੈ ਸਾਂਪਲਾ ਨੇ ਅੱਜ ਜਲੰਧਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕਾਂਗਰਸ ਆਗੂ ਰਾਜਾ ਵੜਿੰਗ ਖ਼ਿਲਾਫ਼ ਦਰਜ ਐੱਫਆਈਆਰ ਦੇ ਬਾਵਜੂਦ ਕਰੀਬ 11 ਮਹੀਨੇ ਬੀਤ ਜਾਣ ’ਤੇ ਵੀ ਕੋਈ ਠੋਸ ਕਾਰਵਾਈ ਨਾ ਹੋਣਾ ਪੰਜਾਬ ਦੀ ਆਮ ਆਦਮੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

 

ਸਾਂਪਲਾ ਨੇ ਕਿਹਾ ਕਿ ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਰਾਜਾ ਵੜਿੰਗ ਵੱਲੋਂ ਕਾਂਗਰਸ ਦੇ ਸੀਨੀਅਰ ਦਲਿਤ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸਰਦਾਰ ਬੂਟਾ ਸਿੰਘ ਬਾਰੇ ਕਥਿਤ ਤੌਰ ’ਤੇ ਘਿਨੌਣੀ ਅਤੇ ਨਫ਼ਰਤ ਭਰੀ ਸ਼ਬਦਾਵਲੀ ਵਰਤੀ ਗਈ ਸੀ। ਇਸ ਮਾਮਲੇ ਵਿੱਚ 4 ਨਵੰਬਰ 2025 ਨੂੰ ਕਪੂਰਥਲਾ ਵਿੱਚ ਐੱਫਆਈਆਰ ਦਰਜ ਹੋਈ, ਪਰ ਕਾਰਵਾਈ ਅੱਗੇ ਨਹੀਂ ਵਧੀ।

 

ਉਨ੍ਹਾਂ ਦੱਸਿਆ ਕਿ 5 ਮਈ ਨੂੰ ਐੱਸਸੀ ਕਮਿਸ਼ਨ ਨੇ ਗ੍ਰਿਫ਼ਤਾਰੀ ਅਤੇ ਐਕਸ਼ਨ ਟੇਕਨ ਰਿਪੋਰਟ ਦੇਣ ਦੀ ਹਦਾਇਤ ਕੀਤੀ, ਪਰ ਇਸ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਮਾਮਲਾ ਹਾਈਕੋਰਟ ਵੀ ਪਹੁੰਚਿਆ, ਜਿੱਥੇ ਪੰਜਾਬ ਸਰਕਾਰ ਵੱਲੋਂ ਤਿੰਨ ਮਹੀਨਿਆਂ ਦਾ ਸਮਾਂ ਮੰਗਿਆ ਗਿਆ ਸੀ। ਹੁਣ ਇਹ ਸਮਾਂ ਵੀ ਲਗਭਗ ਪੂਰਾ ਹੋਣ ਦੇ ਬਾਵਜੂਦ ਕਾਰਵਾਈ ਨਹੀਂ ਹੋਈ। ਸਾਂਪਲਾ ਨੇ ਕਿਹਾ ਕਿ ਐੱਸਸੀ ਕਮਿਸ਼ਨ ਨੇ ਮੁੜ ਸਖ਼ਤ ਹਦਾਇਤਾਂ ਦਿੰਦਿਆਂ ਗ੍ਰਿਫ਼ਤਾਰੀ ਕਰਨ ਅਤੇ ਚਾਰਜਸ਼ੀਟ ਅਦਾਲਤ ਵਿੱਚ ਜਲਦ ਪੇਸ਼ ਕਰਨ ਲਈ ਕਿਹਾ ਹੈ।

 

ਸਾਂਪਲਾ ਨੇ ਕਿਹਾ ਕਿ ਇੰਨੇ ਲੰਬੇ ਸਮੇਂ ਤੱਕ ਕਾਰਵਾਈ ਨਾ ਹੋਣ ਕਾਰਨ ਕਾਂਗਰਸ ਅਤੇ ਪੰਜਾਬ ਸਰਕਾਰ ਵਿਚਕਾਰ ਮਿਲੀਭੁਗਤ ਜਾਂ ਸਮਝੌਤੇ ਦੇ ਸਵਾਲ ਉੱਠਦੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਸਭ ਤੋਂ ਵੱਡਾ ਨੁਕਸਾਨ ਅਨੁਸੂਚਿਤ ਜਾਤੀ ਵਰਗ ਨੂੰ ਹੋ ਰਿਹਾ ਹੈ।

 

ਉਨ੍ਹਾਂ ਕਿਹਾ ਕਿ ਸਰਕਾਰ ਨੇ ਐੱਸਸੀ ਵਰਗ ਨਾਲ ਸ਼ਗਨ ਸਕੀਮ, ਸਕਾਲਰਸ਼ਿਪ ਅਤੇ ਵਿੱਤੀ ਸਹਾਇਤਾ ਸਬੰਧੀ ਵੱਡੇ ਵਾਅਦੇ ਕੀਤੇ ਸਨ, ਪਰ ਜ਼ਮੀਨੀ ਪੱਧਰ ’ਤੇ ਲੋਕ ਪਰੇਸ਼ਾਨ ਹਨ। ਉਨ੍ਹਾਂ ਕੇਂਦਰ ਸਰਕਾਰ ਦੀਆਂ ਸਕਾਲਰਸ਼ਿਪ ਸਹੂਲਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਵਿਦਿਆਰਥੀਆਂ ਨੂੰ ਸਮੇਂ ਸਿਰ ਲਾਭ ਦੇਣਾ ਯਕੀਨੀ ਬਣਾਉਣਾ ਚਾਹੀਦਾ ਹੈ।

 

ਸਾਂਪਲਾ ਨੇ ਕਿਹਾ ਕਿ ਸਰਦਾਰ ਬੂਟਾ ਸਿੰਘ ਨੇ ਆਪਣੀ ਪੂਰੀ ਜ਼ਿੰਦਗੀ ਕਾਂਗਰਸ ਨੂੰ ਸਮਰਪਿਤ ਕੀਤੀ, ਇਸ ਲਈ ਉਨ੍ਹਾਂ ਦੇ ਪਰਿਵਾਰ ਨੂੰ ਨਿਆਂ ਮਿਲਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਐੱਸਸੀ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਤੁਰੰਤ ਕਾਨੂੰਨੀ ਕਾਰਵਾਈ, ਗ੍ਰਿਫ਼ਤਾਰੀ ਅਤੇ ਚਾਰਜਸ਼ੀਟ ਅਦਾਲਤ ਵਿੱਚ ਪੇਸ਼ ਕੀਤੀ ਜਾਵੇ।

Leave a Reply

Your email address will not be published. Required fields are marked *