ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾ ਪ੍ਰਧਾਨ ਸ਼ੀਤਲ ਅੰਗੁਰਾਲ ਨੇ ਭਾਜਪਾ ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਅਤੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਕੀਤੀ ਸ਼ਿਸ਼ਟਾਚਾਰ ਮੁਲਾਕਾਤ
ਸਤੀਸ਼ ਪੂਨੀਆ ਦੀ ਅਗਵਾਈ ਹੇਠ ਭਾਜਪਾ 2027 ਵਿੱਚ ਪੰਜਾਬ ਵਿੱਚ ਸਰਕਾਰ ਬਣਾਏਗੀ : ਸ਼ੀਤਲ ਅੰਗੁਰਾਲ

ਜਲੰਧਰ, 31 ਅਗਸਤ/ ਸੁਨੀਲ ਕੁਮਾਰ
ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਸੋਮਵਾਰ ਨੂੰ ਭਾਜਪਾ ਪੰਜਾਬ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਰਾਜ ਸਭਾ ਮੈਂਬਰ ਅਤੇ ਭਾਜਪਾ ਦੇ ਰਾਸ਼ਟਰੀ ਮਹਾਮੰਤਰੀ ਤੇ ਪੰਜਾਬ ਪ੍ਰਭਾਰੀ ਸ੍ਰੀ ਸਤੀਸ਼ ਪੂਨੀਆ ਅਤੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸ੍ਰੀ ਕੇਵਲ ਸਿੰਘ ਢਿੱਲੋਂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਮੌਕੇ ਸ਼ੀਤਲ ਅੰਗੁਰਾਲ ਨੇ ਦੋਵਾਂ ਸੀਨੀਅਰ ਆਗੂਆਂ ਤੋਂ ਮਾਰਗਦਰਸ਼ਨ ਪ੍ਰਾਪਤ ਕੀਤਾ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ, ਅਨੁਸੂਚਿਤ ਜਾਤੀ ਸਮਾਜ ਤੱਕ ਭਾਜਪਾ ਦੀਆਂ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਅਤੇ ਆਉਣ ਵਾਲੇ ਸੰਗਠਨਾਤਮਕ ਪ੍ਰੋਗਰਾਮਾਂ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ।
ਸ਼ੀਤਲ ਅੰਗੁਰਾਲ ਨੇ ਕਿਹਾ ਕਿ ਭਾਜਪਾ ਦੇ ਸੀਨੀਅਰ ਨੇਤ੍ਰਿਤਵ ਦਾ ਮਾਰਗਦਰਸ਼ਨ ਕਾਰਕੁਨਾਂ ਲਈ ਊਰਜਾ ਅਤੇ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਦੇਸ਼ ਦੇ ਹਰ ਵਰਗ ਦੇ ਉਤਥਾਨ ਅਤੇ ਵਿਕਾਸ ਲਈ ਨਿਰੰਤਰ ਕੰਮ ਕਰ ਰਹੀ ਹੈ। ਪੰਜਾਬ ਵਿੱਚ ਵੀ ਪਾਰਟੀ ਦਾ ਜਨਾਧਾਰ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਕਾਰਕੁਨਾਂ ਦੀ ਮਿਹਨਤ ਅਤੇ ਸਤੀਸ਼ ਪੂਨੀਆ ਦੀ ਅਗਵਾਈ ਹੇਠ ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਜ਼ਬੂਤ ਪ੍ਰਦਰਸ਼ਨ ਕਰਦਿਆਂ ਸਰਕਾਰ ਬਣਾਉਣ ਦੀ ਦਿਸ਼ਾ ਵਿੱਚ ਅੱਗੇ ਵੱਧ ਰਹੀ ਹੈ।
ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਮੋਰਚਾ ਸੂਬੇ ਭਰ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਤੱਕ ਪਹੁੰਚ ਬਣਾਕੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਅਤੇ ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਕੰਮ ਕਰੇਗਾ।
ਭਾਜਪਾ ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਸ਼ੀਤਲ ਅੰਗੁਰਾਲ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ ਕੇਂਦਰ ਸਰਕਾਰ ਦੀਆਂ ਉਪਲਬਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਇਸੇ ਦੌਰਾਨ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵੀ ਸੰਗਠਨ ਦੇ ਵਿਸਥਾਰ ਅਤੇ ਕਾਰਕੁਨਾਂ ਨਾਲ ਲਗਾਤਾਰ ਸੰਵਾਦ ਬਣਾਈ ਰੱਖਣ ’ਤੇ ਜ਼ੋਰ ਦਿੱਤਾ।
ਇਸ ਮੌਕੇ ਪੰਜਾਬ ਦੀਆਂ ਸੰਗਠਨਾਤਮਕ ਗਤੀਵਿਧੀਆਂ, ਆਉਣ ਵਾਲੇ ਪ੍ਰੋਗਰਾਮਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਭਾਜਪਾ ਨਾਲ ਜੋੜਨ ਸਬੰਧੀ ਕਈ ਵਿਸ਼ਿਆਂ ’ਤੇ ਸਕਾਰਾਤਮਕ ਚਰਚਾ ਹੋਈ।

ਫੋਟੋ ਕੈਪਸ਼ਨ:
ਭਾਜਪਾ ਪੰਜਾਬ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਭਾਜਪਾ ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਅਤੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕਰਦੇ ਹੋਏ ਅਤੇ ਸੰਗਠਨਾਤਮਕ ਵਿਸ਼ਿਆਂ ’ਤੇ ਚਰਚਾ ਕਰਦੇ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ।
